ਪੁਲਿਸ ਜਾਂਚ ’ਚ ਜੁਟੀ
Shot Fired in Nihal Singh Wala, Youth Dies Latest News in Punjabi ਨਿਹਾਲ ਸਿੰਘ ਵਾਲਾ (ਮੋਗਾ) : ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਹੈ।
ਪਿੰਡ ਭਾਗੀਕੇ ਵਿਖੇ ਬੀਤੀ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਾਗੀਕੇ ਦਾ ਕਰੀਬ 35 ਸਾਲਾ ਨੌਜਵਾਨ ਹਰਮਨਦੀਪ ਸਿੰਘ, ਜੋ ਕਿ ਨਸ਼ਾ ਕਰਨ ਦਾ ਆਦੀ ਸੀ, ਦੇਰ ਰਾਤ ਉਕਤ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਪੁਲਿਸ ਵੀ ਘਟਨਾ ਦੇ ਕਾਰਨ ਦੱਸਣ ਤੋਂ ਇਨਕਾਰੀ ਹੈ। ਪੁਲਿਸ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਨਿਹਾਲ ਸਿੰਘ ਵਾਲਾ ਦੇ ਬਾਜ਼ਾਰ ਵਿਚ ਪੁਲਿਸ ਸਟੇਸ਼ਨ ਦੇ ਬਿਲਕੁਲ ਨਜ਼ਦੀਕ ਦੋ ਗਰੁੱਪਾਂ ਵਿਚਕਾਰ ਦਿਨ ਦਿਹਾੜੇ ਫ਼ਾਇਰਿੰਗ ਦੀ ਘਟਨਾ ਵਾਪਰੀ ਸੀ ਜਿਸ ਵਿਚ ਕੁੱਝ ਨੌਜਵਾਨ ਜ਼ਖ਼ਮੀ ਹੋ ਗਏ ਸਨ।
