ਕੈਪਟਨ ਸਰਕਾਰ ਦਹਿਸ਼ਤ ਤੇ ਗੁੰਡਾਗਰਦੀ ਵਿਰੁੱਧ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵੱਲੋਂ ਧਰਨਾ : ਕੈਂਥ

ਸਪੋਕਸਮੈਨ ਸਮਾਚਾਰ ਸੇਵਾ
Published Dec 20, 2018, 4:47 pm IST
Updated Dec 20, 2018, 4:47 pm IST
ਨੈਸਨਲ ਸਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਅਨਿਆਂ, ਅੱਤਿਆਚਾਰਾਂ, ਵਿਤਕਰੇ, ਧੱਕੇਸ਼ਾਹੀ ਅਤੇ ....
ਕੈਪਟਨ ਅਮਰਿੰਦਰ ਸਿੰਘ
 ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਸ.ਸ.ਸ) : ਨੈਸਨਲ ਸਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਅਨਿਆਂ, ਅੱਤਿਆਚਾਰਾਂ, ਵਿਤਕਰੇ, ਧੱਕੇਸ਼ਾਹੀ ਅਤੇ ਹੋ ਰਹੀ ਗੁੰਡਾਗਰਦੀ ਦੇ ਨੰਗੇ ਨਾਚ ਦੇ ਵਿਰੁੱਧ 21 ਦਸੰਬਰ ਨੂੰ ਸੈਕਟਰ 25 ਰੈਲੀ ਗਰਾਉਂਡ ਚੰਡੀਗੜ ਵਿਖੇ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਗਿਆ ਹੈ। 

Image result for ਗੁੰਡਾਗਰਦੀਦਹਿਸ਼ਤ ਅਤੇ ਗੁੰਡਾਗਰਦੀ

Advertisement

ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪ੍ਰੀਵਾਰਾਂ ਨਾਲ ਰਾਜਨੀਤਕ ਆਗੂ ਦੀ ਸਹਿ ਪ੍ਰਾਪਤ ਜਿਮੀਂਦਾਰਾਂ ਵੱਲੋਂ ਦਹਿਸ਼ਤ ਫੈਲਾਉਣ ਤੇ ਗੁੰਡਾਗਰਦੀ ਅਤੇ ਪੁਲਿਸ ਦੀ ਮਿਲੀਭੁਗਤ ਕਾਰਨ ਝੂਠੇ ਕੇਸ ਦਰਜ ਹੋਣ ਕਰਕੇ ਪਿੰਡ ਅਤਾਲਾਂ ਅਤੇ ਸ਼ੇਰਗੜ੍ਹ ਤਹਿਸੀਲ ਪਾਤੜਾਂ ਗ੍ਰਹਿ ਜਿਲ੍ਹਾ ਮੁੱਖ ਮੰਤਰੀ ਪੰਜਾਬ ਪਟਿਆਲਾ ਦੇ ਪ੍ਰੀਵਾਰਾਂ ਨੂੰ ਘਰ ਛੱਡਣ ਲਈ ਮਜਬੂਰ ਕੀਤਾ ਗਿਆ ਹੈ।

Related imageਪੰਜਾਬ ਵਿਚ ਦਹਿਸ਼ਤ

 ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਬੁਰੀ ਤਰ੍ਹਾ ਫੇਲ੍ਹ  ਹੋ ਗਈ ਹੈ। ਸ੍ਰ ਕੈਂਥ ਨੇ ਦੱਸਿਆ ਕਿ ਜਦੋਂ ਤੱਕ ਅਨੁਸੂਚਿਤ ਜਾਤੀ ਦੇ ਪੀੜਤ ਪ੍ਰੀਵਾਰਾਂ ਦੇ ਖਿਲਾਫ਼ ਝੂਠੀਆਂ ਐਫਆਈਆਰ ਦਰਜ ਰੱਦ ਨਹੀਂ ਹੁੰਦੀਆਂ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵੱਲੋਂ ਨਿਰਦੋਸ਼ ਪੀੜਤ ਪਰਿਵਾਰਾਂ ਦੇ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਜਾਰੀ ਰਹੇਗੀ।

Image result for ਗੁੰਡਾਗਰਦੀਦਹਿਸ਼ਤ ਅਤੇ ਗੁੰਡਾਗਰਦੀ

ਇਨਸਾਫ਼ਪੰਸਦ ਜੱਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਸ੍ਰ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਵਿੱਚ ਜਾਤੀ ਵਿਤਕਰੇ, ਦਹਿਸ਼ਤ ਅਤੇ ਗੁੰਡਾਗਰਦੀ ਨੂੰ ਬੰਦ ਕਰਵਾਉਣ ਲਈ ਅਨੁਸੂਚਿਤ ਜਾਤੀ  ਦੀਆਂ ਜੱਥੇਬੰਦੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਇਆ ਜਾਵੇ।

Advertisement

 

Advertisement
Advertisement