84 ਦੰਗਿਆਂ 'ਚ ਕਾਂਗਰਸ ਪਾਰਟੀ ਤੇ ਗਾਂਧੀ ਪਰਵਾਰ ਦੀ ਕੋਈ ਭੂਮਿਕਾ ਨਹੀਂ : ਕੈਪਟਨ ਅਮਰਿੰਦਰ
Published : Dec 20, 2018, 6:08 pm IST
Updated : Dec 20, 2018, 6:08 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਬਿਨਾ ਵਜ੍ਹਾ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਮੁੜ ਕੋਸ਼ਿਸ਼ ...

ਚੰਡੀਗੜ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਬਿਨਾ ਵਜ੍ਹਾ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਮੁੜ ਕੋਸ਼ਿਸ਼ ਕਰਨ 'ਤੇ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੰਗਿਆਂ ਵਿੱਚ ਵਿਅਕਤੀਗਤ ਰੂਪ ਵਿੱਚ ਕੁਝ ਕਾਂਗਰਸੀ ਲੀਡਰ ਸ਼ਾਮਲ ਸਨ ਜਿਨ੍ਹਾਂ ਨੂੰ ਪਾਰਟੀ ਲੀਡਰਸ਼ਿਪ ਦੀ ਲੁਕਵੇਂ ਜਾਂ ਖੁੱਲ੍ਹੇ ਤੌਰ 'ਤੇ ਕੋਈ ਹਮਾਇਤ ਹਾਸਲ ਨਹੀਂ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਰਾਹੁਲ ਗਾਂਧੀ ਦੀ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਲਈ ਕੀਤੀਆਂ ਨਿਰਾਸ਼ ਕੋਸ਼ਿਸ਼ਾਂ ਨੂੰ ਹਾਸੋਹੀਣਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਹਾਲ ਹੀ 'ਚ ਤਿੰਨ ਵੱਡੇ ਸੂਬਿਆਂ ਵਿੱਚ ਜਿੱਤ ਹਾਸਲ ਕੀਤੀ ਹੈ।

ਸਿੱਖ ਕਤਲੇਆਮ 84ਸਿੱਖ ਕਤਲੇਆਮ 84

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਸੁਖਬੀਰ ਬਾਦਲ ਸੰਸਦੀ ਚੋਣਾਂ ਤੋਂ ਪਹਿਲਾਂ ਚੋਣ ਮੈਦਾਨ ਵਿੱਚ ਕੁੱਦਣ ਲਈ ਹੱਥ-ਪੈਰ ਮਾਰ ਰਿਹਾ ਹੈ। ਵੋਟਰਾਂ ਦਾ ਸਮਰਥਨ ਜੁਟਾਉਣ ਵਾਸਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਲਈ ਅਕਾਲੀਆਂ 'ਤੇ ਵਰ•ਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਇਸ ਸੰਵੇਦਨਸ਼ੀਲ ਮਸਲੇ ਦਾ ਸਿਆਸੀਕਰਨ ਬੰਦ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸਿਆਸੀ ਲਾਭ ਦੀ ਖਾਤਰ ਧਰਮ ਦੀ ਦੁਰਵਰਤੋਂ ਕਰਨ ਨਾਲ ਅਕਾਲੀ ਦਲ ਨੂੰ ਕੋਈ ਫਾਇਦਾ ਨਹੀਂ ਪਹੁੰਚੇਗਾ ਅਤੇ ਲੋਕ ਸਭਾ ਚੋਣਾਂ ਵਿੱਚ ਵੀ ਇਸ ਪਾਰਟੀ ਦਾ ਹਸ਼ਰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਾਲਾ ਹੀ ਹੋਵੇਗਾ।

ਮੁੱਖ ਮੰਤਰੀ ਨੇ ਆਪਣੇ ਪੈਂਤੜੇ ਨੂੰ ਦੁਹਰਾਉਂਦਿਆਂ ਕਿਹਾ ਕਿ ਜੇਕਰ ਕਿਸੇ ਦੀ ਵਿਅਕਤੀਗਤ ਤੌਰ 'ਤੇ ਸਿੱਖ ਦੰਗਿਆਂ ਵਿੱਚ ਕੋਈ ਸ਼ਮੂਲੀਅਤ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ ਅਤੇ ਉਸ ਨੂੰ ਗੁਨਾਹਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ ਪਰ ਇਸ ਮਾਮਲੇ ਵਿੱਚ ਪੂਰੀ ਕਾਂਗਰਸ ਪਾਰਟੀ ਜਾਂ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਕੋਸ਼ਿਸ਼ ਕਰਨੀ ਗੈਰ-ਵਾਜਬ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਮੌਕੇ ਰਾਹੁਲ ਸਕੂਲ ਪੜ੍ਹਦਾ ਬੱਚਾ ਸੀ ਅਤੇ ਰਾਜੀਵ ਗਾਂਧੀ ਪੱਛਮੀ ਬੰਗਾਲ ਵਿੱਚ ਸਨ। ਮੁੱਖ ਮੰਤਰੀ ਨੇ ਸੌੜੇ ਸਿਆਸੀ ਹਿੱਤਾਂ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਕਰਨ 'ਤੇ ਸੁਖਬੀਰ ਦੀ ਸਖ਼ਤ ਨਿੰਦਾ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਨਾਹਗਾਰਾਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਨਾ ਹੀ ਉਹ ਕਿਸੇ ਸਿਆਸੀ ਪਾਰਟੀ ਨਾਲ ਸਬੰਧਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਮੱਦੇਨਜ਼ਰ ਹਿੰਸਾ ਭੜਕਾਉਣ ਵਾਲੇ ਲੋਕਾਂ ਨੂੰ ਕੀਤੇ ਅਪਰਾਧ ਲਈ ਸਜ਼ਾ ਭੁਗਤਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਇਸ ਕੇਸ ਵਿੱਚ ਮਿਸਾਲ ਕਾਇਮ ਕਰ ਦਿੱਤੀ ਹੈ। ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਦਾ ਇਹੀ ਹਸ਼ਰ ਹੋਵੇਗਾ।

ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜੇਕਰ ਸੁਖਬੀਰ ਬਾਦਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੱਚਮੁੱਚ ਹੀ ਚਿੰਤਤ ਹੈ ਤਾਂ ਇਸ ਮਾਮਲੇ ਵਿੱਚ ਤੁਗਲਕ ਪੁਲੀਸ ਥਾਣੇ 'ਚ ਦਰਜ ਐਫ.ਆਈ.ਆਰ. ਵਿੱਚ ਸ਼ਾਮਲ ਆਰ.ਐਸ.ਐਸ./ਭਾਜਪਾ ਦੇ 22 ਵਰਕਰਾਂ ਦੇ ਮੁੱਦੇ ਨੂੰ ਕਦੇ ਕਿਉਂ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਇਸ ਮਾਮਲੇ 'ਤੇ ਹੁੱਲੜ ਮਚਾਉਣਾ ਸਿਆਸੀ ਤੌਰ 'ਤੇ ਪ੍ਰੇਰਿਤ ਹੈ ਤਾਂ ਕਿ ਉਹ ਆਪਣੇ ਕਾਲੇ ਕਾਰਨਾਮਿਆਂ ਤੋਂ ਲੋਕਾਂ ਦਾ ਧਿਆਨ ਹਟਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਚੁੱਕਿਆ ਕਿਉਂ ਜੋ ਉਨ੍ਹਾਂ ਦਾ ਮੰਨਣਾ ਹੈ ਕਿ ਅਪਰਾਧੀਆਂ ਦਾ ਨਾ ਕੋਈ ਧਰਮ ਹੁੰਦਾ ਹੈ ਅਤੇ ਨਾ ਹੀ ਕੋਈ ਸਿਆਸੀ ਵਿਚਾਰਧਾਰਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਇਹ ਕਹਿੰਦੇ ਰਹੇ ਹਨ ਕਿ ਦੰਗਿਆਂ ਦੌਰਾਨ ਜਦੋਂ ਉਹ ਸ਼ਰਨਾਰਥੀ ਕੈਂਪਾਂ ਵਿੱਚ ਗਏ ਤਾਂ ਉਥੇ ਪੀੜਤਾਂ ਨੇ ਸੱਜਣ ਕੁਮਾਰ ਦਾ ਨਾਂ ਲਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਵੱਲੋਂ ਜਿਨ੍ਹਾਂ ਕਾਂਗਰਸੀ ਲੀਡਰਾਂ ਦਾ ਨਾਂ ਲਪੇਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ੍ਹਾਂ ਦਾ ਕਦੀ ਜ਼ਿਕਰ ਨਹੀਂ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦੇਣੀ ਹੁਣ ਅਦਾਲਤ 'ਤੇ ਮੁਨੱਸਰ ਹੈ ਅਤੇ ਇਸ ਮਾਮਲੇ ਵਿੱਚ ਨਾ ਤਾਂ ਸੁਖਬੀਰ ਦਾ ਅਤੇ ਨਾ ਹੀ ਹੋਰ ਅਕਾਲੀ ਜਾਂ ਭਾਜਪਾ ਲੀਡਰ ਦਾ ਕੋਈ ਵਜੂਦ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਲੋਕਾਂ ਸਭਾ ਚੋਣਾਂ ਤੋਂ ਪਹਿਲਾਂ ਇਸ ਮੁੱਦੇ ਤੋਂ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਬੰਦ ਕਰਨ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਦੰਗਿਆਂ ਵਿੱਚ ਵਿਅਕਤੀਗਤ ਤੌਰ 'ਤੇ ਸ਼ਾਮਲ ਲੋਕਾਂ ਖਿਲਾਫ਼ ਦਰਜ ਕੇਸਾਂ ਨੂੰ ਨਤੀਜੇ 'ਤੇ ਅਦਾਲਤਾਂ ਲਿਜਾਣਗੀਆਂ ਜਿਨ੍ਹਾਂ ਨੂੰ ਇਸ ਮਾਮਲੇ 'ਤੇ ਸੁਖਬੀਰ ਦੇ ਮਾਰਗ ਦਰਸ਼ਨ ਦੀ ਲੋੜ ਨਹੀਂ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM
Advertisement