99 ਸਾਲਾਂ ਦੌਰਾਨ ਕਈ ਅਕਾਲੀ ਦਲ ਬਣੇ ਅਤੇ ਕਈ ਖ਼ਤਮ ਹੋਏ
Published : Dec 20, 2018, 6:32 pm IST
Updated : Apr 10, 2020, 11:01 am IST
SHARE ARTICLE
ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ 13 ਦਸੰਬਰ 1920 ਨੂੰ ਉਸ ਸਮੇਂ ਹੋਂਦ ਵਿਚ ਆਇਆ ਸੀ ਜਦੋਂ ਗੁਰਦੁਆਰਾ ਸੁਧਾਰ ਲਹਿਰ ਨੇ ਗੁਰਦੁਆਰਿਆਂ ਨੂੰ ਮਹੰਤਾਂ ਕੋਲੋਂ ਆਜ਼ਾਦ...

ਚੰਡੀਗੜ੍ਹ (ਭਾਸ਼ਾ) : ਸ਼੍ਰੋਮਣੀ ਅਕਾਲੀ ਦਲ 13 ਦਸੰਬਰ 1920 ਨੂੰ ਉਸ ਸਮੇਂ ਹੋਂਦ ਵਿਚ ਆਇਆ ਸੀ ਜਦੋਂ ਗੁਰਦੁਆਰਾ ਸੁਧਾਰ ਲਹਿਰ ਨੇ ਗੁਰਦੁਆਰਿਆਂ ਨੂੰ ਮਹੰਤਾਂ ਕੋਲੋਂ ਆਜ਼ਾਦ ਕਰਵਾਉਣ ਲਈ ਸੰਘਰਸ਼ ਵਿੱਢਿਆ ਹੋਇਆ ਸੀ। 1920 ਵਿਚ ਜਥੇਦਾਰ ਕਰਤਾਰ ਸਿੰਘ ਝੱਬਰ ਵਲੋਂ ਬੁਲਾਏ ਗਏ ਸਰਬੱਤ ਖਾਲਸੇ ਦੌਰਾਨ ਗੁਰਦੁਆਰਾ ਸੁਧਾਰ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਸਮੇਂ ਦੌਰਾਨ ਹੀ ਪੰਥਕ ਲੀਡਰਾਂ ਵਲੋਂ ਕਾਫ਼ੀ ਸੋਚ ਵਿਚਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਕੀਤਾ ਗਿਆ ਸੀ, ਪਰ ਉਸ ਸਮੇਂ ਦੇ ਅਕਾਲੀ ਦਲ ਅਤੇ ਅੱਜ ਦੇ ਅਕਾਲੀ ਦਲ ਵਿਚ ਜ਼ਮੀਨ ਆਸਮਾਨ ਦਾ ਫ਼ਰਕ ਆ ਚੁੱਕਿਆ ਹੈ। ਵੈਸੇ ਇਹ ਫ਼ਰਕ 1980 ਦੇ ਦਹਾਕੇ ਤੋਂ ਹੀ ਆਉਣਾ ਸ਼ੁਰੂ ਹੋ ਗਿਆ, ਪਰ 1985 ਵਿਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਮੌਤ ਮਗਰੋਂ ਇਹ ਜੱਗ ਜ਼ਾਹਰ ਹੋਣਾ ਸ਼ੁਰੂ ਹੋ ਗਿਆ, ਜੋ ਅਕਾਲੀ ਦਲ (ਲੌਂਗੋਵਾਲ) ਦੇ ਰੂਪ ਵਿਚ ਸਾਹਮਣੇ ਆਇਆ।

 ਇਸ ਦੇ ਨਾਲ ਹੀ ਜਗਦੇਵ ਸਿੰਘ ਤਲਵੰਡੀ ਦੀ ਅਗਵਾਈ ਵਿਚ ਇਕ ਗੁੱਟ 1984 ਦੇ ਸਾਕਾ ਨੀਲਾ ਤਾਰਾ ਤੋਂ ਪਹਿਲਾਂ ਹੀ ਅਕਾਲੀ ਦਲ ਵਿਚੋਂ ਨਿਕਲ ਗਿਆ, ਜਿਸ ਨੂੰ ਬਾਅਦ ਵਿਚ ਅਕਾਲੀ ਦਲ (ਤਲਵੰਡੀ) ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। 1985 ਵਿਚ ਅਕਾਲੀ ਦਲ (ਲੌਂਗੋਵਾਲ) ਨੇ 117 ਸੀਟਾਂ ਵਿਚੋਂ 73 ਸੀਟਾਂ ਜਿੱਤੀਆਂ ਅਤੇ ਅਕਾਲੀ ਦਲ (ਲੌਂਗੋਵਾਲ) ਦੇ ਨਵੇਂ ਲੀਡਰ ਸੁਰਜੀਤ ਸਿੰਘ ਬਰਨਾਲਾ ਪੰਜਾਬ ਦੇ ਮੁੱਖ ਮੰਤਰੀ ਬਣੇ। ਇਸ ਤੋਂ ਬਾਅਦ 1986 ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਇਸ ਨੂੰ ਤੋੜ ਕੇ ਅਕਾਲੀ ਦਲ (ਬਾਦਲ) ਬਣਾ ਦਿਤਾ। 1987 ਵਿਚ ਸਿਮਰਨਜੀਤ ਸਿੰਘ ਮਾਨ ਨੇ ਅਕਾਲੀ ਦਲ (ਮਾਨ) ਬਣਾਇਆ।

1990 ਵਿਚ  ਜਸਬੀਰ ਸਿੰਘ ਰੋਡੇ ਦੀ ਅਗਵਾਈ ਵਾਲਾ ਅਕਾਲੀ ਦਲ (ਪੰਥਕ) ਬਣਿਆ ਪਰ 1992 ਵਿਚ ਇਹ ਸ਼੍ਰੋਮਣੀ ਅਕਾਲੀ ਦਲ (ਮਾਨ) ਵਿਚ ਮਰਜ਼ ਹੋ ਗਿਆ। ਇਸ ਤੋਂ ਬਾਅਦ1997 ਵਿਚ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਚਲੇ ਗਏ। ਫਿਰ 2003 ਵਿਚ ਸਾਬਕਾ ਵਿਧਾਨ ਸਭਾ ਸਪੀਕਰ ਰਵੀਇੰਦਰ ਸਿੰਘ ਨੇ ਅਕਾਲੀ ਦਲ (1920) ਬਣਾਇਆ। ਇਸੇ ਸਾਲ ਹੀ ਗੁਰਚਰਨ ਸਿੰਘ ਟੌਹੜਾ ਦੀ ਅਗਵਾਈ ਵਿਚ ਸਰਬਹਿੰਦ ਸ਼੍ਰੋਮਣੀ ਅਕਾਲੀ ਦਲ ਹੋਂਦ ਵਿਚ ਆਇਆ। ਫਿਰ 2004 ਵਿਚ ਕੁਲਦੀਪ ਸਿੰਘ ਵਡਾਲਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਹੋਂਦ ਵਿਚ ਆਇਆ।

2004 ਵਿਚ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਨੂੰ ਮੁੜ ਤੋਂ ਸੁਰਜੀਤ ਕਰਦਿਆਂ ਕਈ ਪਾਰਟੀਆਂ ਨਾਲ ਗਠਜੋੜ ਕੀਤਾ। 2014 ਵਿਚ ਭਾਈ ਮੋਹਕਮ ਸਿੰਘ ਨੇ ਯੂਨਾਇਟਡ ਅਕਾਲੀ ਦਲ ਨੂੰ ਹੋਂਦ ਵਿਚ ਲਿਆਂਦਾ। ਹੁਣ 2018 ਵਿਚ ਫਿਰ ਇਕ ਹੋਰ ਨਵਾਂ ਅਕਾਲੀ ਦਲ ਹੋਂਦ ਵਿਚ ਆ ਗਿਆ ਹੈ, ਜਿਸ ਦਾ ਨਾਮ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਰਖਿਆ ਗਿਆ ਹੈ। ਅਕਾਲੀ ਦਲ ਬਾਦਲ ਤੋਂ ਬਾਗ਼ੀ ਹੋਏ ਟਕਸਾਲੀਆਂ ਵਲੋਂ ਬਣਾਏ ਇਸ ਨਵੇਂ ਅਕਾਲੀ ਦਲ ਦਾ ਪਹਿਲਾ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਬਣਾਇਆ ਗਿਆ ਹੈ।

ਇਸ 99 ਸਾਲਾਂ ਦੇ ਅਰਸੇ ਦੌਰਾਨ ਅਸਲ ਅਕਾਲੀ ਦਲ ਵਿਚੋਂ ਨਿਕਲ ਕੇ ਨਵੇਂ ਅਕਾਲੀ ਦਲ ਬਣਦੇ ਰਹੇ, ਢਹਿੰਦੇ ਰਹੇ ਪਰ ਅਸਲ ਅਕਾਲੀ ਦਲ ਦੀ ਹੋਂਦ ਪਤਾ ਨਹੀਂ ਕਿੱਧਰ ਗੁਆਚ ਗਈ ਅੱਜ ਜਿਸ ਅਕਾਲੀ ਦਲ ਨੂੰ ਪ੍ਰਕਾਸ਼ ਸਿੰਘ ਬਾਦਲ ਅਸਲ ਅਕਾਲੀ ਦਲ ਦੱਸ ਰਹੇ ਹਨ, ਉਹ ਦੀ ਮੂਹਰਲੀ ਕਤਾਰ ਵਿਚ ਉਨ੍ਹਾਂ ਦੇ ਅਪਣੇ ਪਰਵਾਰਕ ਮੈਂਬਰ ਹੀ ਹਨ ਜਦਕਿ ਸੀਨੀਅਰ ਲੀਡਰਾਂ ਨੂੰ ਅੱਗੇ ਹੀ ਨਹੀਂ ਆਉਣ ਦਿਤਾ ਗਿਆ। ਪਿਛਲੇ ਦਿਨੀਂ ਬਣਿਆ ਨਵਾਂ ਅਕਾਲੀ ਦਲ ਵੀ ਇਸੇ ਨਾਰਾਜ਼ਗੀ ਦਾ ਨਤੀਜਾ ਹੈ ਇਸ ਸਭ ਨੂੰ ਦੇਖਦੇ ਹੋਏ ਇੰਝ ਕਿਹਾ ਜਾ ਰਿਹਾ ਹੈ ਕਿ ਅਸਲ ਅਕਾਲੀ ਦਲ ਤਾਂ 1980 ਤੋਂ ਪਿਛੇ ਹੀ ਰਹਿ ਗਿਆ ਕਿਉਂਕਿ ਕੋਈ ਵੀ ਅਕਾਲੀ ਦਲ 1920 ਵਿਚ ਬਣੇ ਅਕਾਲੀ ਦਲ ਦੀਆਂ ਨੀਤੀਆਂ 'ਤੇ ਖ਼ਰਾ ਉਤਰਦਾ ਨਜ਼ਰ ਨਹੀਂ ਆ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement