ਖ਼ਬਰਾਂ |

ਤਾਜ਼ਾ |

ਨਕੋਦਰ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਫ਼ਿਰ ਉੱਠੀ ਮੰਗ
Published : Dec 20, 2018, 6:42 pm IST
Updated : Apr 10, 2020, 11:01 am IST
SHARE ARTICLE
ਨਕੋਦਰ ਗੋਲੀ ਕਾਂਡ
ਨਕੋਦਰ ਗੋਲੀ ਕਾਂਡ

 1986 ‘ਚ ਨਕੋਦਰ ਵਿੱਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸ਼ਰਧਾਲੂਆਂ ਉੱਤੇ ਪੁਲਿਸ ਵੱਲੋਂ ਫਾਈਰਿੰਗ ਕੀਤੀ ਗਈ ਸੀ, ਜਿਸ ‘ਚ....

ਚੰਡੀਗੜ੍ਹ (ਭਾਸ਼ਾ) : 1986 ‘ਚ ਨਕੋਦਰ ਵਿੱਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸ਼ਰਧਾਲੂਆਂ ਉੱਤੇ ਪੁਲਿਸ ਵੱਲੋਂ ਫਾਈਰਿੰਗ ਕੀਤੀ ਗਈ ਸੀ, ਜਿਸ ‘ਚ 4 ਨਿਰਦੋਸ਼ ਸਿੱਖ ਮਾਰੇ ਗਏ ਸਨ ਹੁਣ ਇਸ ਮਾਮਲੇ ਤੇ ਠੋਸ ਕਾਰਵਾਈ ਦੀ ਇੱਕ ਵਾਰ ਫ਼ਿਰ ਤੋਂ ਮੰਗ ਉੱਠੀ ਹੈ। ਪਟਿਆਲਾ ਤੋਂ ਐੱਮ.ਪੀ ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਇਹ ਮੰਗ ਕੀਤੀ ਹੈ।ਡਾ. ਗਾਂਧੀ ਨੇ ਕਿਹਾ ਹੈ ਕਿ ਨਕੋਦਰ ਗੋਲੀਕਾਂਡ ‘ਚ ਮਾਰੇ ਗਏ 4 ਨਿਰਦੋਸ਼ ਸਿੱਖਾਂ ਦੀ ਘਟਨਾ ਦੀ ਪੜਤਾਲ ਲਈ ਬਣੀ ਸੇਵਾ ਮੁਕਤ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਅਜ੍ਹੇ ਤੱਕ ਨਸ਼ਰ ਨਾਂ ਕਰਨ, ਦੋਸ਼ੀਆਂ ਨੂੰ ਕਟਿਹਰੇ ‘ਚ ਖੜ੍ਹਾ ਕਰਕੇ ਸਜਾਵਾਂ ਨਾ ਦੇਣ ਕਾਰਨ ਪੰਜਾਬ ਸਰਕਾਰ ਤੇ ਅਫ਼ਸਰਸ਼ਾਹੀ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ।

ਗਾਂਧੀ ਨੇ ਕਿਹਾ ਕਿ ਪਿੱਛਲੇ ਦੋ ਹਫਤੇ ਤੋਂ ਲੋਕ ਸਭਾ ਦੀ ਕਾਰਵਾਈ ਲਗਾਤਾਰ ਠੱਪ ਹੋਣ ਅਤੇ ਸਦਨ ਅੰਦਰ ਇਹ ਮੁੱਦਾ ਨਾਂ ਚੁੱਕੇ ਜਾਣ ਕਾਰਨ, ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ।ਇਸ ਮੌਕੇ ਰਾਜਨਾਥ ਸਿੰਘ ਨੇ ਤੁਰੰਤ ਆਪਣੇ ਸੈਕਟਰੀ ਨੂੰ ਬੁਲਾ ਪੰਜਾਬ ਸਰਕਾਰ ਦੀ ਇਸ ਗੈਰ-ਸੰਜੀਦਗੀ ਨੂੰ ਲੈ ਕੇ ਤੁਰੰਤ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਨੂੰ ਚਿੱਠੀ ਲਿਖਣ, ਲਈ ਕਿਹਾ ਅਤੇ ਰਿਪੋਰਟ ਭੇਜਣ ਲਈ ਹੁਕਮ ਦਿੱਤੇ ਹਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement