ਨਹੀਂ ਰਹੇ ਜਥੇਦਾਰ ਅਵਤਾਰ ਸਿੰਘ ਮੱਕੜ
Published : Dec 20, 2019, 10:08 pm IST
Updated : Dec 20, 2019, 10:08 pm IST
SHARE ARTICLE
file photo
file photo

ਪੰਥਕ ਹਲਕਿਆਂ 'ਚ ਸੋਗ ਦੀ ਲਹਿਰ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਹ 78 ਸਾਲ ਦੇ ਸਨ। ਜਾਣਕਾਰੀ ਅਨੁਸਾਰ ਉਹ ਪਿਛਲੇ ਇਕ ਹਫ਼ਤੇ ਤੋਂ ਹਸਪਤਾਲ 'ਚ ਦਾਖ਼ਲ ਸਨ। ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਉਨ੍ਹਾਂ ਨੇ ਆਖਰੀ ਸਾਹ ਲਿਆ।

PhotoPhoto

ਕਾਬਲੇਗੌਰ ਹੈ ਕਿ ਸਾਲ 2004 'ਚ ਉਹ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੁਣੇ ਗਏ ਸਨ। ਅਗਲੇ ਹੀ ਸਾਲ ਉਹ ਪ੍ਰਧਾਨ ਦੇ ਅਹੁਦੇ ਤਕ ਪਹੁੰਚ ਗਏ ਸਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ। ਇਸ ਤੋਂ ਇਲਾਵਾ ਉਹ ਲੁਧਿਆਣਾ ਸ਼ਹਿਰੀ ਅਕਾਲੀ ਜਥੇ ਦੇ ਕਾਰਜਕਾਰੀ ਪ੍ਰਧਾਨ ਵੀ ਰਹੇ ਤੇ ਲੁਧਿਆਣਾ ਦੇ ਪ੍ਰਮੁੱਖ ਧਾਰਮਕ ਸਥਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸ ਦੇ ਮੁਢਲੇ ਮੁੱਖ ਸੇਵਾਦਾਰ ਵਜੋਂ ਵੀ ਸੇਵਾ ਨਿਭਾਉਂਦੇ ਆ ਰਹੇ ਸਨ।

PhotoPhoto


ਉਨ੍ਹਾਂ ਦਾ ਅੰਤਿਕ ਸਸਕਾਰ ਭਲਕੇ 21 ਦਸੰਬਰ ਦਿਨ ਸਨਿੱਚਰਵਾਰ ਨੂੰ ਬਾਅਦ ਦੁਪਹਿਰ 2 ਵਜੇ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਜਾਵੇ। ਮੀਡੀਆ ਦੇ ਇਕ ਹਿੱਸੇ ਦੀਆਂ ਖ਼ਬਰਾਂ ਮੁਤਾਬਕ ਉਨ੍ਹਾਂ ਦੇ ਪੋਤਰਿਆਂ ਦੇ ਵਿਦੇਸ਼ ਤੋਂ ਪਰਤਣ ਬਾਅਦ ਹੀ ਅੰਤਿਮ ਸਸਕਾਰ ਦੀ ਰਸਮ ਅਦਾ ਕੀਤੀ ਜਾਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement