ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁਲਾਜ਼ਮਾ ਨੂੰ ਦਿੱਤਾ ਨਵੇਂ ਸਾਲ ਦਾ ਵੱਡਾ ਤੋਹਫ਼ਾ
Published : Dec 20, 2019, 11:48 am IST
Updated : Dec 20, 2019, 12:06 pm IST
SHARE ARTICLE
Photo
Photo

ਕੋਰਟ ਨੇ ਪੰਜਾਬ ਸਰਕਾਰ ਨੂੰ 4 ਮਹੀਨਿਆਂ ਦੇ ਅੰਦਰ ਨਿਰਦੇਸ਼ ਲਾਗੂ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਵੇਂ ਸਾਲ ਦਾ ਵੱਡਾ ਤੋਹਫਾ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੰਦਿਆ ਕਿਹਾ ਹੈ ਕਿ 25 ਸਾਲ ਜਾਂ ਇਸ ਤੋਂ ਜ਼ਿਆਦਾ ਸਾਲ ਸੇਵਾਵਾਂ ਦੇਣ ਤੋਂ ਬਾਅਦ 1 ਜਨਵਰੀ 2006 ਤੋਂ 30 ਨਵੰਬਰ 2011 ਵਿਚਕਾਰ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਵੀ 5ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਲਾਗੂ ਹੋਈ ਨਵੀਂ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇ।

PhotoPhoto

ਕੋਰਟ ਨੇ ਸੂਬਾ ਸਰਕਾਰ ਨੂੰ 4 ਮਹੀਨਿਆਂ ਦੇ ਅੰਦਰ ਇਹ ਨਿਰਦੇਸ਼ ਲਾਗੂ ਕੀਤੇ ਜਾਣ ਲਈ ਕਿਹਾ ਹੈ।  ਇਸ ਸਬੰਧ ਵਿਚ ਚੱਲ ਰਹੇ ਸਾਰੇ 89 ਮਾਮਲਿਆਂ ਦਾ ਕੋਰਟ ਨੇ ਇਕੱਠੇ ਹੀ ਨਿਪਟਾਰਾ ਕਰ ਦਿੱਤਾ ਹੈ।

PhotoPhoto

ਮੀਡੀਆ ਰਿਪੋਰਟਾਂ ਮੁਤਾਬਕ ਜੱਜ ਅਗਸਟਿਨ ਜਾਰਜ ਮਸੀਹ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਉਸ ਇਤਰਾਜ਼ ਨੂੰ ਗਲਤ ਮੰਨਿਆ ਹੈ ਜਿਸ ਵਿਚ ਕਿਹਾ ਗਿਆ ਸੀ ਕਿ 2006 ਤੋਂ 2011 ਵਿਚਾਲੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਤਹਿਤ ਲਾਭ ਦੇਣ ਤੇ ਸਰਕਾਰ ਉੱਤੇ 92 ਕਰੋੜ ਰੁਪਏ ਦੇ ਫਾਲਤੂ ਬੋਝ ਦਾ ਹਵਾਲਾ ਦਿੱਤਾ ਸੀ ਅਤੇ ਆਪਣੀ ਮੰਦੀ ਵਿੱਤੀ ਹਾਲਤ ਬਾਰੇ ਵੀ ਦੱਸਿਆ ਸੀ ਤੇ ਨਾਲ ਹੀ ਕਿਹਾ ਸੀ ਕਿ ਸਰਕਾਰ ਫਾਲਤੂ ਬੋਝ ਚੁੱਕਣ ਦੇ ਸਮਰੱਥ ਨਹੀਂ ਹੈ।

PhotoPhoto

ਵਕੀਲ ਵਿਕਾਸ ਚਤਰਥ ਨੇ ਦੱਸਿਆ ਕਿ ਸਾਰੇ ਰਿਕਾਰਡ ਦੀ ਜਾਂਚ ਤੋਂ ਬਾਅਦ ਅਦਾਲਤ ਨੇ ਪਾਇਆ ਕਿ ਪੰਜਾਬ ਸਰਕਾਰ ਨੇ ਜਨਵਰੀ 2015 ਵਿਚ ਜੋ ਪੱਤਰ ਜਾਰੀ ਕਰਕੇ ਪੰਜਵੇ ਤਨਖਾਹ ਕਮਿਸ਼ਨ ਦਾ ਹਵਾਲਾ ਦਿੰਦੇ ਹੋਏ ਨਵੀਂ ਪੈਨਸ਼ਨ ਸਕੀਮ ਦੇ ਲਾਭ 1 ਦਸੰਬਰ 2011 ਤੋਂ ਬਾਅਦ ਸੇਵਾਮੁਕਤ ਹੋਣ ਵਾਲਿਆਂ ਨੂੰ ਦਿੱਤਾ ਸੀ ਉਹ ਕਾਨੂੰਨੀ ਤੌਰ 'ਤੇ ਸਹੀ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਨੇ 5ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸਾਂ ਸਾਲ 2006 ਤੋਂ ਲਾਗੂ ਕੀਤੀਆਂ ਸਨ ਇਸ ਲਈ ਉਸ ਮਿਆਦ ਤੋਂ ਬਾਅਦ ਰਿਟਾਇਰ ਹੋਣ ਵਾਲਿਆਂ ਨੂੰ ਵੀ ਸੇਵਮੁਕਤੀ ਦੇ ਲਾਭ ਮਿਲਣੇ ਚਾਹੀਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement