ਏਕਤਾ ਉਗਰਾਹਾਂ ਵਲੋਂ ਸੂਬਾਈ ਮੀਟਿੰਗ ਵਿਚ 'ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ' ਦਾ ਗਠਨ 
Published : Dec 20, 2020, 1:24 am IST
Updated : Dec 20, 2020, 1:24 am IST
SHARE ARTICLE
image
image

ਏਕਤਾ ਉਗਰਾਹਾਂ ਵਲੋਂ ਸੂਬਾਈ ਮੀਟਿੰਗ ਵਿਚ 'ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ' ਦਾ ਗਠਨ 

ਚੰਡੀਗੜ੍ਹ 19 ਦਸੰਬਰ (ਨੀਲ ਭਿਲੰਦਰ) : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਮਾਛੀਕੇ (ਮੋਗਾ) ਵਿਖੇ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪਧਰੀ ਮੀਟਿੰਗ ਵਿਚ ਅੱਜ 'ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ' ਦਾ ਗਠਨ ਕੀਤਾ ਗਿਆ | 
ਜਾਣਕਾਰੀ ਦਿੰਦੇ ਹੋਏ ਸ੍ਰੀ ਕੋਕਰੀ ਕਲਾਂ ਨੇ ਦਸਿਆ ਕਿ ਇਸ ਕਮੇਟੀ ਵਿਚ ਉਨ੍ਹਾਂ ਤੋਂ ਇਲਾਵਾ ਜਗਤਾਰ ਸਿੰਘ ਕਾਲਾਝਾੜ, ਸਰੋਜ ਦਿਆਲਪੁਰਾ, ਸੁਖਜੀਤ ਸਿੰਘ ਕੋਠਾਗੁਰੂ, ਚਮਕੌਰ ਸਿੰਘ ਨੈਣੇਵਾਲ, ਜਸਵਿੰਦਰ ਸਿੰਘ ਬਰਾਸ ਅਤੇ ਸੁਨੀਲ ਕੁਮਾਰ ਭੋਡੀਪੁਰਾ ਨੂੰ ਸ਼ਾਮਲ ਕਰਨ ਦੀ ਚੋਣ ਮੀਟਿੰਗ ਵਿਚ ਸ਼ਾਮਲ 15 ਜਿਲਿ੍ਹਆਂ ਤੋਂ 12 ਔਰਤਾਂ ਸਮੇਤ 125 ਕਿਸਾਨ ਆਗੂਆਂ ਤੇ ਕਾਰਕੁਨਾਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਦੀ ਕੁਰਬਾਨੀ ਅਜਾਈਾ ਨਹੀਂ ਜਾਣ ਦਿਤੀ ਜਾਵੇਗੀ | 20 ਤੋਂ 23 ਦਸੰਬਰ ਤਕ ਪਿੰਡ-ਪਿੰਡ 'ਚ ਸ਼ਰਧਾਂਜਲੀ ਇਕੱਤਰਤਾਵਾਂ ਅਤੇ ਕੇਂਦਰ ਸਰਕਾਰ ਵਿਰੁਧ ਰੋਸ ਮਾਰਚ ਕੀਤੇ ਜਾਣਗੇ | ਲਗਭਗ1500 ਪਿੰਡਾਂ ਵਿੱਚ ਅਜਿਹੇ ਸ਼ਰਧਾਂਜਲੀ ਮਾਰਚ ਕਰਨ ਉਪਰੰਤ 24 ਦਸੰਬਰ ਨੂੰ ਬਲਾਕ ਪੱਧਰੇ ਵਿਸ਼ਾਲ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ | 
ਦਿੱਲੀ ਮੋਰਚੇ ਨੂੰ ਹੋਰ ਸਿਖਰਾਂ 'ਤੇ ਪਹੁੰਚਾਉਣ ਲਈ ਮੋਰਚੇ ਦੇ ਸ਼ੁਰੂ ਹੋਣ ਤੋਂ ਪੂਰੇ ਇਕ ਮਹੀਨੇ ਬਾਅਦ ਭਾਵ 26 ਦਸੰਬਰ ਨੂੰ ਖਨੌਰੀ ਬਾਰਡਰ ਤੋਂ ਅਤੇ 27 ਦਸੰਬਰ ਨੂੰ ਡੱਬਵਾਲੀ ਬਾਰਡਰ ਤੋਂ ਘੱਟੋ-ਘੱਟ 15-15 ਹਜ਼ਾਰ ਦੇ ਜੱਥੇ ਦਿੱਲੀ ਵਲ ਰਵਾਨਾ ਕੀਤੇ ਜਾਣਗੇ | ਕੜਾਕੇ ਦੀ ਠੰਢ ਵਿਚ ਵੀ ਮੁਲਕ ਭਰ ਦੇ ਲੱਖਾਂ ਕਿਸਾਨਾਂ ਵਲੋਂ ਕਾਰਪੋਰੇਟਾਂ ਦੀ ਚੌਕੀਦਾਰ ਮੋਦੀ ਹਕੂਮਤ ਦੁਆਰਾ ਮੜ੍ਹੇ ਜਾ ਰਹੇ ਕਿਸਾਨ ਮਾਰੂ ਕਾਨੂੰਨਾਂ ਵਿਰੁਧ ਲੱਖਾਂ ਦੀ ਤਾਦਾਦ ਵਿਚ ਸੜਕਾਂ 'ਤੇ ਨਿੱਤਰੇ ਕਿਸਾਨਾਂ ਅਤੇ ਅਪਣੀਆਂ ਜਾਨਾਂ ਕੁਰਬਾਨ ਕਰ ਰਹੇ ਯੋਧਿਆਂ ਦੀ ਮੀਟਿੰਗ ਵਿਚ ਜੈ-ਜੈਕਾਰ ਕੀਤੀ ਗਈ | ਮੁਲਕ ਦੇ ਬੁੱਧੀਜੀਵੀ ਤੇ ਹੋਰ ਜਮਹੂਰੀ ਹਿੱਸੇ ਵੀ ਇਨ੍ਹਾਂ ਕਾਨੂੰਨਾਂ ਨੂੰ ਸਮਾਜ ਵਿਰੋਧੀ ਤੇ ਕਿਸਾਨ ਵਿਰੋਧੀ ਕਰਾਰ ਦੇ ਕੇ ਕਿਸਾਨਾਂ ਦੇ ਪੱਖ ਵਿਚ ਡਟੇ ਹੋਏ ਹਨ ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ | ਕਿਸਾਨ ਇਨ੍ਹਾਂ ਪੰਜੇ ਕਾਲੇ ਕਾਨੂੰਨਾਂ ਦੀ ਮੁਕੰਮਲ ਵਾਪਸੀ, ਪੂਰੇ ਮੁਲਕ ਵਿਚ ਸਭਨਾਂ ਫ਼ਸਲਾਂ ਦੀ ਐਮ.ਐਸ.ਪੀ ਉਪਰ ਸਰਕਾਰੀ ਖ਼ਰੀਦ ਦਾ ਕਾਨੂੰਨੀ ਹੱਕ ਅਤੇ ਸਰਵਜਨਕ ਪੀ.ਡੀ.ਐਸ. ਵਰਗੀਆਂ ਮੰਗਾਂ ਲਾਗੂ ਕਰਵਾਉਣ ਲਈ ਅੰਤਮ ਦਮ ਤਕ ਡਟੇ |
ਫੋਟੋ: ਵਧਵੀਂ ਸੂਬਾਈ ਮੀਟਿੰਗ, ਮਾਛੀਕੇ

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement