ਖੇਤੀ ਕਾਨੂੰਨਾਂ ਖਿਲਾਫ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 88ਵੇਂ ਦਿਨ ਵੀ ਜਾਰੀ
Published : Dec 20, 2020, 12:37 pm IST
Updated : Dec 20, 2020, 12:38 pm IST
SHARE ARTICLE
farmer
farmer

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਅਤੇ ਲਖਵਿੰਦਰ ਸਿੰਘ ਵਰਿਆਮਨੰਗਲ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ।

ਜੰਡਿਆਲਾ ਗੁਰੂ - ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਦਿੱਲੀ ਵਿਚ ਲਗਾਤਾਰ ਜਾਰੀ ਹੈ ਉਥੇ ਹੀ ਅੱਜ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ  ਧਰਨਾ ਅੱਜ 88ਵੇਂ ਵਿਚ ਦਾਖਿਲ ਹੋ ਗਿਆ ਹੈ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਚਲ ਰਿਹਾ ਹੈ।

Farmer Protest

ਦੱਸ ਦੇਈਏ ਕਿ  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਅਤੇ ਲਖਵਿੰਦਰ ਸਿੰਘ ਵਰਿਆਮਨੰਗਲ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਜਾ ਰਹੀ ਹੈ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। 

Farmers continue to hold a sit-in protest at Singhu Border

ਜਿਕਰਯੋਗ ਹੈ ਕਿ ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 25ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ।  ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਲਗਾਤਰ ਛਿੜੀ ਹੋਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement