
ਪਾਰਟੀ ਜੋ ਵੀ ਜ਼ਿੰਮੇਦਾਰੀ ਦੇਵੇਗੀ, ਉਸ ਨੂੰ ਨਿਭਾਵਾਂਗਾ : ਰਾਹੁਲ
ਨਵੀਂ ਦਿੱਲੀ, 19 ਦਸੰਬਰ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਬੈਠਕ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨੇ ਸਨਿਚਰਵਾਰ ਨੂੰ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਕਿ ਉਹ ਇਕ ਵਾਰ ਫਿਰ ਤੋਂ ਪਾਰਟੀ ਦੀ ਕਮਾਨ ਸੰਭਾਲ ਲੈਣ, ਜਿਸ 'ਤੇ ਰਾਹੁਲ ਗਾਂਧੀ ਨੇ ਕਿਹਾ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਦਾਰੀ ਦਏਗੀ ਉਹ ਉਸ ਨੂੰ ਨਿਭਾਉਣਗੇ | ਨਾਲ ਹੀ, ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਦੀ ਚੋਣ ਕਰਨ ਦਾ ਫ਼ੈਸਲਾ ਚੋਣਾਂ 'ਤੇ ਛੱਡਣਾ ਚਾਹੀਦਾ ਹੈ | ਸੂਤਰਾਂ ਨੇ ਇਹ ਵੀ ਦਸਿਆ ਕਿ ਬੈਠਕ 'ਚ ਮੌਜੂਦ ਸਾਰੇ ਆਗੂਆਂ ਨੇ ਰਾਹੁਲimage ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਇੱਛਾ ਜ਼ਾਹਰ ਕੀਤੀ | (ਪੀਟੀਆਈ)