ਬਦਲੇ ਦੀ ਭਾਵਨਾ ਨਾਲ ਕਿਸਾਨ ਆਗੂਆਂ ਦੇ ਘਰਾਂ 'ਤੇ ਕੀਤੀ ਗਈ ਇਨਕਮ ਟੈਕਸ ਦੀ ਰੇਡ : ਸਿੰਗਲਾ
Published : Dec 20, 2020, 1:20 am IST
Updated : Dec 20, 2020, 1:20 am IST
SHARE ARTICLE
image
image

ਬਦਲੇ ਦੀ ਭਾਵਨਾ ਨਾਲ ਕਿਸਾਨ ਆਗੂਆਂ ਦੇ ਘਰਾਂ 'ਤੇ ਕੀਤੀ ਗਈ ਇਨਕਮ ਟੈਕਸ ਦੀ ਰੇਡ : ਸਿੰਗਲਾ

ਕਿਸਾਨਾਂ ਨੂੰ ਡਰਨ ਦੀ ਲੋੜ ਨਹੀਂ, ਕਾਨੂੰਨਾਂ ਨੂੰ ਰੱਦ ਕਰਨ ਲਈ ਅੰਤਮ ਦਮ ਤਕ ਸੰਘਰਸ਼ ਕੀਤਾ ਜਾਵੇਗਾ 


ਫ਼ਿਰੋਜ਼ਪੁਰ/ਮੱਖੂ, 19 ਦਸੰਬਰ (ਗੁਰਬਚਨ ਸਿੰਘ ਸੋਨੂੰ, ਕੰਵਰਜੀਤ ਸਿੰਘ ਕੰਬੋਜ਼) : ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹੱਥਕੰਢੇ ਅਪਣਾ ਰਹੀ ਹੈ, ਬੀਤੇ ਦਿਨੀਂ ਆੜ੍ਹਤੀਆ  ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੇ ਘਰ ਕੇਂਦਰ ਸਰਕਾਰ ਦੀ ਸ਼ਹਿ 'ਤੇ ਕੀਤੀ ਗਈ ਇਨਕਮ ਟੈਕਸ ਦੀ ਰੇਡ ਪੂਰੀ ਤਰ੍ਹਾਂ ਨਾਲ ਬਦਲੇ ਦੀ ਭਾਵਨਾ ਹੈ | 
ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੱਖੂ ਸਥਿਤ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੇ ਘਰ ਪਹੁੰਚਣ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਗੱਲ ਕਹੀ | ਉਨ੍ਹਾਂ ਨੇ ਕਿਹਾ ਕਿ ਕਲ ਤੋਂ ਲਗਾਤਾਰ ਪੰਜਾਬ ਦੇ ਆੜ੍ਹਤੀਆਂ ਦੇ ਉੱਤੇ ਇਨਕਮ ਟੈਕਸ ਦੇ ਰੇਡ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਾ ਨਹੂੰ ਮਾਸ ਦਾ ਰਿਸ਼ਤਾ ਹੈ ਅਤੇ ਬਹੁਤ ਲੰਮੇਂ ਸਮੇਂ ਤੋਂ ਦੋਨੋਂ ਵਰਗਾਂ ਨੇ ਆਪਸ ਵਿਚ ਮਿਲ ਕੇ ਵਪਾਰ ਹੀ ਨਹੀਂ ਹਰ ਦੁੱਖ-ਸੁੱਖ ਦੀ ਘੜੀ ਵਿਚ ਇਕ—ਦੂਜੇ ਦਾ ਸਾਥ ਦਿਤਾ ਹੈ | ਪਿਛਲੇ ਦਿਨਾਂ ਤੋਂ ਇਹ ਦੇਖਣ ਵਿੱਚ ਆਇਆ ਹੈ ਕਿ ਕੇਂਦਰ ਸਰਕਾਰ ਦੇ ਅਧੀਨ ਸੀ.ਆਰ.ਪੀ.ਐਫ ਦੇ ਜਵਾਨਾਂ ਦੀਆਂ ਦੋ ਬੱਸਾਂ ਭਰ ਕੇ ਇਨਕਮ ਟੈਕਸ ਦੀ ਟੀਮ ਨੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੇ ਘਰ ਰੇਡ ਕੀਤਾ | ਕਲ ਸਵੇਰੇ ਪਟਿਆਲਾ ਵਿਖੇ ਉਥੋਂ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਰਾਣਾ ਦੇ ਘਰ ਵੀ ਸੀ.ਆਰ.ਪੀ.ਐਫ਼ ਨਾਲ ਮਿਲ ਕੇ ਇਨਕਮ ਟੈਕਸ ਨੇ ਰੇਡ ਕੀਤੀ ਅਤੇ ਨਾਲ ਹੀ ਸਮਾਣਾ ਵਿਖੇ ਵੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਬਾਂਸਲ ਦੇ ਘਰ ਵਿੱਚ ਜਾ ਕੇ ਰੇਡ ਕੀਤੀ ਗਈ ਅਤੇ ਇਸੇ ਤਰ੍ਹਾਂ ਨਵਾਂ ਸ਼ਹਿਰ ਵਿਖੇ ਵੀ ਐਸੋਸੀਏਸ਼ਨ ਦੇ ਪ੍ਰਧਾਨ ਬਿੱਟੂ ਜੀ ਦੇ ਘਰ ਰੇਡ ਕੀਤੀ ਗਈ, ਜੋ ਕਿ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਬਦਲੇ ਦੀ ਭਾਵਨਾ ਹੀ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਮਿਲ ਕੇ ਕਾਨੂੰਨਾਂ ਨੂੰ ਰੱਦ ਕਰਨ ਦਾ ਕੰਮ ਕੀਤਾ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਘਰ ਵੀ ਈ.ਡੀ. ਨੇ ਪੱਤਰ ਭੇਜ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਵਾਰ 'ਤੇ ਵੀ ਪਰਚਾ ਦਰਜ ਕਰਨimageimage ਦਾ ਕੰਮ ਕੀਤਾ | ਇਸ ਤੋਂ ਬਾਅਦ ਜਦੋਂ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਸਾਨਾਂ ਨੂੰ ਹੀ ਆਪਸ ਵਿਚ ਤੋੜਨ ਦਾ ਕੰਮ ਕੀਤਾ | 
ਉਨ੍ਹਾਂ ਕਿਹਾ ਕਿ  ਕਿਸਾਨ ਜਾਂ ਆੜ੍ਹਤੀ ਕਿਸੇ ਵੀ ਤਰ੍ਹਾਂ ਦੇ ਨਾਲ ਕੇਂਦਰ ਸਰਕਾਰ ਦੇ ਹੱਥਕੰਢਿਆਂ ਤੋਂ ਨਾ ਹੀ ਡਰਨਗੇ ਅਤੇ ਨਾ ਹੀ ਪਿੱਛੇ ਹਟਣਗੇ | 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement