
ਉਨ੍ਹਾਂ ਕਿਹਾ 2022 ’ਚ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਚੰਡੀਗੜ੍ਹ: ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਬੀਜੇਪੀ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ। ਅਜਿਹੇ 'ਚ ਬੀਜੇਪੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੰਜਾਬ ’ਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ 2022 ’ਚ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Parkash Singh Badalਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਚੱਲ ਰਹੇ ਕਿਸਾਨੀ ਸੰਘਰਸ਼ ‘ਤੇ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਕਿਸਾਨਾਂ ਨੂੰ ਵਰਗਲਾ ਕੇ ਦੇਸ਼ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕੁਝ ਕੁ ਲੋਕਾਂ ਦੇ ਹੱਥਾਂ ‘ਚ ਚਲਾ ਗਿਆ ਹੈ ਤੇ ਇਹ ਲੋਕ ਮੋਦੀ ਸਰਕਾਰ ਦੀ ਖ਼ਿਲਾਫ਼ ਵਿਰੋਧੀ ਧਿਰ ਖੜ੍ਹੀ ਕਰਨਾ ਚਾਹੁੰਦੇ ਹਨ।
sukhbir badalਉਨ੍ਹਾਂ ਕਿਹਾ ਕਿ ਖੱਬੇ ਪਾਰਟੀਆਂ ਸ਼ਰ੍ਹੇਆਮ ਕੀਤੀ ਕਾਨੂੰਨਾਂ ਬਾਰੇ ਗਲਤ ਪ੍ਰਚਾਰ ਕਰਕੇ ਕਿਸਾਨਾਂ ਨੂੰ ਆਪਣੇ ਨਾਲ ਜੋੜ ਰਹੀਆਂ ਹਨ, ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਸਮਝਾਉਣ ਲਈ ਹਰ ਯਤਨ ਕਰੇਗੀ । ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੀ ਆੜ ਵਿਚ ਦੇਸ਼ ਵਿਰੋਧੀ ਅਨਸਰ ਲੋਕ ਕੰਮ ਕਰ ਰਹੇ ਹਨ।
BJP Announces Dharnas Protest in Punjabਉਨ੍ਹਾਂ ਸ਼੍ਰੋਮਣੀ ਅਕਾਲੀ ਦਲ ‘ਤੇ ਤੰਜ ਕੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਕਾਨੂੰਨ ਬਣਾਉਣ ਵਕਤ ਆਪਣੀ ਪੂਰੀ ਸਹਿਮਤੀ ਸਰਕਾਰ ਨੂੰ ਦੇ ਚੁੱਕੇ ਹਨ, ਕਾਨੂੰਨਾਂ ਨੂੰ ਪਾਸ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਪੂਰਾ ਸਹਿਯੋਗ ਸਾਨੂੰ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਆਪਣੀ ਦੋਗ਼ਲੀ ਨੀਤੀ ‘ਤੇ ਚੱਲਦਿਆਂ ਭਾਜਪਾ ਦੀ ਪਿੱਠ ‘ਤੇ ਛੁਰਾ ਮਾਰਿਆ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨ ਦੀ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2022 ਤੱਕ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦੇਵੇਗੀ ।