
ਆਧਾਰ ਕਾਰਡ 'ਚ ਨਹੀਂ ਮਿਲਿਆ ਡਾਟਾ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਚ ਸ਼ਨੀਵਾਰ ਸ਼ਾਮ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਪਛਾਣ ਕਰਨ ਲਈ ਪੁਲਿਸ ਰੂਟ ਮੈਥਡ ਅਤੇ ਫਾਰੈਂਸਿਕ ਟੀਮਾਂ ਦਾ ਸਹਾਰਾ ਲੈ ਰਹੀ ਹੈ। ਇਸ ਦੇ ਬਾਵਜੂਦ ਅਜੇ ਤਕ ਪੁਲਿਸ ਨੂੰ ਮੁਲਜ਼ਮ ਦੀ ਪਛਾਣ ਕਰਨ ਵਿਚ ਸਫਲਤਾ ਨਹੀਂ ਮਿਲ ਸਕੀ ਹੈ।
PHOTO
ਫਿਲਹਾਲ ਪੁਲਿਸ ਨੇ ਡੀ. ਸੀ. ਪੀ. ਲਾਅ ਐਂਡ ਆਰਡਰ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਦੋ ਦਿਨ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਕਰਨ ਦੀ ਗੱਲ ਆਖੀ ਹੈ।
PHOTO
ਐਤਵਾਰ ਨੂੰ ਦਰਬਾਰ ਸਾਹਿਬ ਅੰਦਰ ਮ੍ਰਿਤਕ ਦੀ ਆਵਾਜਾਈ ਦੇਖਣ ਲਈ ਰੂਟ ਮੈਥਡ ਵਰਤਿਆ ਗਿਆ। ਸੀਸੀਟੀਵੀ ਵਿੱਚ ਸਮੇਂ ਦੇ ਨਾਲ ਨੌਜਵਾਨ ਦੀ ਹਰਕਤ ‘ਤੇ ਨਜ਼ਰ ਰੱਖੀ ਗਈ ਪਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪੁਲਿਸ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।