ਮੁੱਖ ਮੰਤਰੀ ਵਲੋਂ ਕਿ੍ਰਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਉਣ ਦਾ ਐਲਾਨ
Published : Dec 20, 2021, 12:05 am IST
Updated : Dec 20, 2021, 12:05 am IST
SHARE ARTICLE
image
image

ਮੁੱਖ ਮੰਤਰੀ ਵਲੋਂ ਕਿ੍ਰਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਉਣ ਦਾ ਐਲਾਨ

ਲੁਧਿਆਣਾ, 19 ਦਸੰਬਰ (ਹਰਪ੍ਰੀਤ ਸਿੰਘ ਮੱਕੜ) : ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਅੱਜ  ਕਿ੍ਰਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਉਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕਾਂ ਸੁਰਿੰਦਰ ਡਾਵਰ, ਸੰਜੇ ਤਲਵਾੜ ਅਤੇ ਸ. ਕੁਲਦੀਪ ਸਿੰਘ ਵੈਦ ਅਤੇ ਵੱਖ-ਵੱਖ ਉੱਘੀਆਂ ਸ਼ਖ਼ਸੀਅਤਾਂ ਦੇ ਨਾਲ ਮੁੱਖ ਮੰਤਰੀ ਅੱਜ ਰੱਥ ਯਾਤਰਾ ਮੌਕੇ ਮੱਥਾ ਟੇਕਿਆ।
ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਦੇ ਇਸਕਾਨ ਮੰਦਰ ਲਈ 2.51 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਦੁਰਗਾ ਮਾਤਾ ਮੰਦਰ ਨੇੜੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਕਿ੍ਰਸ਼ਨ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਵਲੋਂ ਹਰ ਸਾਲ ਕਿ੍ਰਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਇਆ ਜਾਵੇਗਾ। ਭਗਵਤ ਗੀਤਾ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦਸਿਆ ਕਿ ਜਦੋਂ ਉਹ ਲਗਭਗ 25 ਸਾਲ ਪਹਿਲਾਂ ਕੌਂਸਲਰ ਬਣੇ ਸਨ ਤਾਂ ਇਕ ਨੇਕ ਰੂਹ ਨੇ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਲਈ ਪਵਿੱਤਰ ਭਗਵਦ ਗੀਤਾ ਦਾ ਇਕ ਸਲੋਕ ਹਰ ਰੋਜ਼ ਪੜ੍ਹਨ ਦੀ ਸਲਾਹ ਦਿਤੀ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੀ ਭਗਵਦ ਗੀਤਾ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਅਤੇ ਆਪਣੇ ਜੀਵਨ ਵਿਚ ਅਮਲ ਕਰਨਾ ਚਾਹੀਦਾ ਹੈ। 
ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ 20 ਏਕੜ ਜ਼ਮੀਨ ’ਤੇ ਸ੍ਰੀ ਭਗਵਦ ਗੀਤਾ ਅਤੇ ਰਾਮਾਇਣ ਖੋਜ ਕੇਂਦਰ ਵਿਕਸਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿ੍ਰਸ਼ਨ ਬਲਰਾਮ ਰਥ ਯਾਤਰਾ ਦੇ ਪ੍ਰਬੰਧਕਾਂ ਨਾਲ ਅਪਣੀ ਸਾਂਝ ਨੂੰ ਯਾਦ ਕੀਤਾ। ਉਨ੍ਹਾਂ ਕਿਹਾ, “ਮੈਨੂੰ ਇਹ ਦਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਇਸ ਸਮਾਗਮ ਨਾਲ 1996 ਤੋਂ ਜੁੜਿਆ ਹੋਇਆ ਹਾਂ, ਜਦੋਂ ਮੈਂ ਨਗਰ ਕੌਂਸਲਰ ਸੀ।’’ ਉਨ੍ਹਾਂ ਕਿਹਾ ਕਿ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਕੱਢੀ ਜਾ ਰਹੀ ਇਸ ਰੱਥ ਯਾਤਰਾ ਲਈ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਹੈ।
ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਪੀ.ਐਮ.ਆਈ. ਡੀ.ਬੀ ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement