
ਇਸ ਮੌਕੇ ਬਜ਼ੁਰਗ, ਔਰਤਾਂ ਅਤੇ ਬੱਚਿਆਂ ਨੂੰ ਮੁੱਖ ਮੰਤਰੀ ਥਾਂ ਥਾਂ 'ਤੇ ਰੁਕ-ਰੁਕ ਕੇ ਮਿਲੇ।
ਚਮਕੌਰ ਸਾਹਿਬ : ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪਿੰਡਾਂ ਵਿਚੋਂ ਹੁੰਦੇ ਹੋਏ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸ਼ਹੀਦੀ ਜੋੜ ਮੇਲ ਦੇ ਮੌਕੇ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ।
CM Channi paid obeisance at Gurudwara Sri Katalgarh Sahib
ਇਸ ਪੈਦਲ ਯਾਤਰਾ ਦੌਰਾਨ ਮੁੱਖ ਮੰਤਰੀ ਚੰਨੀ ਜਦੋਂ ਆਪਣੇ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਲੰਘ ਰਹੇ ਸਨ ਤਾਂ ਵੱਡੀ ਗਿਣਤੀ ਵਿਚ ਸੰਗਤ ਨਾਲ ਜੁੜਦੀ ਗਈ। ਇਸ ਮੌਕੇ ਬਜ਼ੁਰਗ, ਔਰਤਾਂ ਅਤੇ ਬੱਚਿਆਂ ਨੂੰ ਮੁੱਖ ਮੰਤਰੀ ਥਾਂ ਥਾਂ 'ਤੇ ਰੁਕ-ਰੁਕ ਕੇ ਮਿਲੇ।
CM Channi paid obeisance at Gurudwara Sri Katalgarh Sahib
ਬੀਤੇ ਕਈ ਸਾਲਾਂ ਤੋਂ ਉਹ ਪਹਿਲੇ ਦਿਨ ਜਦੋਂ ਸ਼ਹੀਦੀ ਜੋੜ ਮੇਲ ਸ੍ਰੀ ਚਮਕੌਰ ਸਾਹਿਬ ਪਹੁੰਚਦਾ ਹੈ ਤਾਂ ਗੁਰਦੁਆਰਾ ਕਤਲਗੜ੍ਹ ਸਾਹਿਬ ਨਤਮਸਤਕ ਹੋਣ ਲਈ ਉਹ ਪੈਦਲ ਯਾਤਰਾ ਕਰਦੇ ਹਨ।
CM Channi paid obeisance at Gurudwara Sri Katalgarh Sahib