ਬੇਅਦਬੀ ਮਾਮਲਿਆਂ 'ਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
Published : Dec 20, 2021, 7:02 pm IST
Updated : Dec 20, 2021, 9:04 pm IST
SHARE ARTICLE
Sukhjinder Randhawa
Sukhjinder Randhawa

ਪੰਜਾਬ ਵਿਧਾਨ ਸਭਾ ਵੱਲੋਂ ਪਾਸ ਆਈਪੀਸੀ (ਪੰਜਾਬ ਸੋਧ) ਬਿੱਲ, 2018 ਅਤੇ ਦਿ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018 ਨੂੰ ਮਨਜ਼ੂਰੀ ਦੇਣ ਦੀ ਕੀਤੀ ਮੰਗ

ਚੰਡੀਗੜ੍ਹ: ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇ।

Sukhjinder Randhawa Sukhjinder Randhawa

ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿੱਚ ਰੰਧਾਵਾ ਨੇ ਲਿਖਿਆ, “ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਇੱਕ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਇੱਕ ਜੀਵਤ ਗੁਰੂ ਮੰਨਿਆ ਜਾਂਦਾ ਹੈ, ਨਾ ਕਿ ਕੋਈ ਵਸਤੂ।ਸਿੱਖ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕੀਤਾ ਜਾਂਦਾ ਹੈ। ਇਸ ਸੰਦਰਭ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਭਾਰਤੀ ਦੰਡਾਵਲੀ-1860 ਦੀ ਧਾਰਾ 295 ਅਤੇ 295-ਏ ਦੀਆਂ ਮੌਜੂਦਾ ਧਾਰਾਵਾਂ ਜਿਸ ਵਿੱਚ ਤਿੰਨ ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਹੈ, ਇਸ ਸਥਿਤੀ ਨਾਲ ਨਜਿੱਠਣ ਲਈ ਕਾਫੀ ਨਹੀਂ ਹਨ।”

Letter
Letter

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਪੰਜਾਬ ਵਿਧਾਨ ਸਭਾ ਨੇ “ਆਈਪੀਸੀ (ਪੰਜਾਬ ਸੋਧ) ਬਿੱਲ, 2018 ਅਤੇ ਦਿ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018” ਪਾਸ ਕੀਤਾ, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ, ਕਿਸੇ ਨੂੰ ਸੱਟ ਜਾਂ ਨੁਕਸਾਨ ਪਹੁੰਚਾਉਣ ਵਾਲੇ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਬਿੱਲਾਂ ਨੂੰ ਪੰਜਾਬ ਦੇ ਰਾਜਪਾਲ ਵੱਲੋਂ 12 ਅਗਸਤ 2018 ਨੂੰ ਮਨਜ਼ੂਰੀ ਦਿੱਤੀ ਗਈ ਸੀ। ਹਾਲਾਂਕਿ ਇਹ ਬਿੱਲ ਮਨਜ਼ੂਰੀ ਲਈ ਭਾਰਤ ਦੇ ਰਾਸ਼ਟਰਪਤੀ ਕੋਲ ਅਕਤੂਬਰ, 2018 ਤੋਂ ਲੰਬਿਤ ਹਨ।

​Letter
​Letter

ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਭਾਈਚਾਰਕ ਸਾਂਝ ਬਣਾਈ ਰੱਖਣੀ ਬੇਹੱਦ ਜ਼ਰੂਰੀ ਹੈ, ਇਸ ਲਈ ਬੇਅਦਬੀਆਂ ਵਾਲੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਲਾਜ਼ਮੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਕਤ ਬਿੱਲਾਂ ਲਈ ਰਾਸ਼ਟਰਪਤੀ ਦੀ ਸਹਿਮਤੀ ਜਲਦ ਤੋਂ ਜਲਦ ਪ੍ਰਾਪਤ ਕੀਤੀ ਜਾਵੇ ਅਤੇ ਸੂਬਾ ਸਰਕਾਰ ਨੂੰ ਸੌਂਪ ਦਿੱਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement