
ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਵਿਧਾਇਕ ਨਵਤੇਜ ਚੀਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿੱਤਰੇ ਹਨ।
ਚੰਡੀਗੜ੍ਹ: ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਵਿਧਾਇਕ ਨਵਤੇਜ ਚੀਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿੱਤਰੇ ਹਨ। ਉਹਨਾਂ ਕਿਹਾ ਕਿ ਅੱਜ ਸਵੇਰੇ ਇਹ ਖ਼ਬਰਾਂ ਪੜ੍ਹ ਕੇ ਬਹੁਤ ਦੁੱਖ ਲੱਗਿਆ ਕਿ ਵਿਲੱਖਣ ਸ਼ਖਸੀਅਤ ਦੇ ਮਾਲਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਲੋਕ ਜਿੰਨਾ ਦੀ ਈਮਾਨਦਾਰੀ ਦੀ ਮਿਸਾਲ ਦਿੰਦੇ ਹਨ, ਉਹਨਾਂ ’ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਹ ਪਾਰਟੀ ਖ਼ਰਾਬ ਕਰ ਰਹੇ ਹਨ।
Rana Gurjeet Singh
ਉਹਨਾਂ ਕਿਹਾ ਕਿ ਸਿੱਧੂ ਨੂੰ ਮਹੀਨੇ ਦੇ 50 ਕਰੋੜ ਕਮਾਈ ਹੁੰਦੀ ਸੀ ਪਰ ਉਹ ਇਸ ਕਮਾਈ ਨੂੰ ਛੱਡ ਕੇ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਗ੍ਹਾ-ਜਗ੍ਹਾ ਧੱਕੇ ਖਾ ਰਹੇ ਹਨ, ਉਹਨਾਂ ਉੱਤੇ ਇਸ ਤਰ੍ਹਾਂ ਇਲਜ਼ਾਮ ਲਾਉਣਾ ਕਿਸੇ ਨੂੰ ਸ਼ੋਭਾ ਨਹੀਂ ਦੇ ਰਿਹਾ।
Navtej Cheema
ਇਸ ਤੋਂ ਇਲਾਵਾ ਨਵਤੇਜ ਚੀਮਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੂੰ ਵੀ ਨਸੀਹਤ ਦਿੱਤੀ ਅਤੇ ਕਿਹਾ ਕਿ ਤੁਹਾਡੇ ਕੋਲ ਬਹੁਤ ਵਧੀਆ ਮੌਕਾ ਹੈ, ਤੁਸੀਂ ਕਾਫ਼ੀ ਸਮੇਂ ਤੱਕ ਰਾਜਨੀਤੀ ਕਰਦੇ ਰਹੇ ਹੋ। ਹੁਣ ਕਪੂਰਥਲਾ ਹਲਕੇ ਦੀ ਟਿਕਟ ਅਪਣੇ ਬੇਟੇ ਨੂੰ ਦਿਵਾਓ ਅਤੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਦਿਓ।