ਪੰਜਾਬ ਸਰਕਾਰ ਵੱਲੋਂ ਵੈਟ ਦੇ 40,000 ਲੰਬਿਤ ਕੇਸ ਰੱਦ
Published : Dec 20, 2021, 4:07 pm IST
Updated : Dec 20, 2021, 4:07 pm IST
SHARE ARTICLE
Charanjeet Channi
Charanjeet Channi

ਕਰ ਵਿਭਾਗ ਵੱਲੋਂ ਬਕਾਇਆ 8000 ਤੋਂ ਵੱਧ ਕੇਸਾਂ ਦਾ ਵੀ ਨਿਪਟਾਰਾ ਕਰਨ ਲਈ ਪ੍ਰਕਿਰਿਆ ਸ਼ੁਰੂ


 

 ਚੰਡੀਗੜ : ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਕੇਂਦਰੀ ਵਿਕਰੀ ਕਰ/ਵੈਲਿਊ ਐਡਿਡ ਟੈਕਸ (ਵੈਟ) ਅਧੀਨ ਆਉਂਦੇ 48,000 ਤੋਂ ਵੱਧ ਕੇਸਾਂ ਵਿੱਚੋਂ ਤਕਰੀਬਨ 40,000 ਕੇਸਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸਕ ਸੰਮੇਲਨ ‘ਚ ਇਸ ਫੈਸਲੇ ਦਾ ਐਲਾਨ ਕੀਤਾ ਸੀ।

file photo

ਕਰ (ਟੈਕਸੇਸ਼ਨ) ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਨੇ ਵਿੱਤੀ ਸਾਲ 2014-15 ਦੇ ਬਕਾਇਆ ਤਕਰੀਬਨ 8500 ਕੇਸਾਂ ਦਾ ਮੁਲਾਂਕਣ ਮੁਕੰਮਲ ਕਰ ਲਿਆ ਹੈ ਅਤੇ ਵਪਾਰੀਆਂ ਨੂੰ ਟੈਕਸ ਦੇਣਦਾਰੀ ਦਾ ਸਿਰਫ਼ 30 ਫ਼ੀਸਦ ਜਮਾਂ ਕਰਵਾਉਣ ਲਈ ਕਿਹਾ ਗਿਆ ਹੈ। ਵਿਭਾਗ ਨੇ ਇਨਾਂ ਕੇਸਾਂ ਦਾ ਨਿਪਟਾਰਾ ਕਰਨ ਦੀ ਪ੍ਰਕਿਰਿਆ ਸੁਰੂ ਕਰ ਦਿੱਤੀ ਹੈ। ਵਪਾਰੀਆਂ ਨੂੰ ਹੋਰ ਰਾਹਤ ਦਿੰਦਿਆਂ, ਕਰ ਵਿਭਾਗ ਨੇ ਉਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ਼ 20 ਫ਼ੀਸਦੀ ਜਮਾਂ ਕਰਵਾਉਣ ਲਈ ਕਿਹਾ ਹੈ ਅਤੇ ਬਾਕੀ 80 ਫ਼ੀਸਦੀ ਅਗਲੇ ਵਿੱਤੀ ਸਾਲ ਤੱਕ ਜਮਾਂ ਕਰਵਾਉਣਾ ਹੋਵੇਗਾ। 

ਪੰਜਾਬ ਸਰਕਾਰ ਸੂਬੇ ਵਿੱਚ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਵਾਸਤੇ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਪੂਰੀ ਤਰਾਂ ਵਚਨਬੱਧ ਹੈ। ਸਰਕਾਰ ਦਾ ਵਪਾਰ ਅਤੇ ਉਦਯੋਗ ਨੂੰ ਪੂਰਨ ਸਹਿਯੋਗ ਪੰਜਾਬ ਨੂੰ ਦੇਸ਼ ਭਰ ਵਿੱਚ ਮੋਹਰੀ ਸੂਬੇ ਵਜੋਂ ਉਭਾਰਨ ਵਿੱਚ ਸਹਾਈ ਹੋਵੇਗਾ। ਉਨਾਂ ਕਿਹਾ ਕਿ ਇਹ ਉਦਯੋਗ-ਪੱਖੀ ਪਹਿਲਕਦਮੀ ਸਨਅਤਕਾਰਾਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਉਨਾਂ ਦੇ ਮਨੋਬਲ ਨੂੰ ਵਧਾਏਗੀ।

GSTGST

ਬੁਲਾਰੇ ਨੇ ਅੱਗੇ ਦੱਸਿਆ ਕਿ ਕਰ ਵਿਭਾਗ ਨੇ ਜੀਐਸਟੀ ਅਤੇ ਵੈਟ ਦੀ ਬਿਨਾਂ ਹਾਜ਼ਰ ਹੋਏ ਮੁਲਾਂਕਣ ਦੀ ਪ੍ਰਕਿਰਿਆ ਵੀ ਸੁਰੂ ਕਰ ਦਿੱਤੀ ਹੈ, ਜਿਸ ਤਹਿਤ ਹੁਣ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਟੈਕਸ ਅਧਿਕਾਰੀਆਂ ਅੱਗੇ ਖੁਦ ਹਾਜ਼ਰ ਹੋਣ ਦੀ ਲੋੜ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement