
ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਕਿ ਸਾਡੇ ਸਿਆਸੀ ਮਤਭੇਦ ਹੋ ਸਕਦੇ ਹਨ ਪਰ ਕੋਈ ਵੀ ਪਾਰਟੀ ਅਜਿਹੀ ਘਿਣਾਉਣੀ ਮਾਨਸਿਕਤਾ ਨਹੀਂ ਰੱਖ ਸਕਦੀ।
ਚੰਡੀਗੜ੍ਹ: ਬੇਅਦਬੀ ਮਾਮਲੇ ’ਤੇ ਕਾਂਗਰਸ ਆਗੂ ਅਤੇ ਪੰਜਾਬ ਚੋਣਾਂ ਲਈ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਕਿ ਸਾਡੇ ਸਿਆਸੀ ਮਤਭੇਦ ਹੋ ਸਕਦੇ ਹਨ ਪਰ ਕੋਈ ਵੀ ਪਾਰਟੀ ਅਜਿਹੀ ਘਿਣਾਉਣੀ ਮਾਨਸਿਕਤਾ ਨਹੀਂ ਰੱਖ ਸਕਦੀ। ਉਹਨਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਸਰਹੱਦ ਪਾਰੋਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Sunil Jakhar
ਇਸ ਘਟਨਾ ਦੀ ਨਿਖੇਧੀ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਇਸ ਦੀ ਨਿੰਦਾ ਕਰਦਾ ਹਾਂ ਪਰ ਇਹ ਵੀ ਅਪੀਲ ਕਰਦਾ ਹਾਂ ਕਿ ਸਾਨੂੰ ਸ਼ਾਂਤ ਅਤੇ ਸਮਝਦਾਰੀ ਨਾਲ ਰਹਿਣਾ ਚਾਹੀਦਾ ਹੈ। ਉਮੀਦ ਹੈ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ਪਰ ਹੋ ਸਕਦਾ ਹੈ ਕਿ ਅਜਿਹੀਆਂ ਕੋਸ਼ਿਸ਼ਾਂ ਦੁਬਾਰਾ ਕੀਤੀਆਂ ਜਾਣ।
Photo
ਨਿਊਜ਼ ਏਜੰਸੀ ਨਾਲ ਗੱਲ਼ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਦੋਸ਼ੀ ਨੂੰ ਫੜਨ ਤੋਂ ਬਾਅਦ ਪੁੱਛਗਿੱਛ ਲਈ ਸੌਂਪਿਆ ਜਾਵੇ ਤਾਂ ਜੋ ਮਾਮਲੇ ਦੀ ਜੜ੍ਹ ਤੱਕ ਪਹੁੰਚ ਕੇ ਨਿਰਣਾਇਕ ਕਾਰਵਾਈ ਕੀਤੀ ਜਾ ਸਕੇ।