ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 36 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਸਿਹਤ ਮੰਤਰੀ
Published : Dec 20, 2022, 3:56 pm IST
Updated : Dec 20, 2022, 3:56 pm IST
SHARE ARTICLE
Chetan Singh Jauramajra
Chetan Singh Jauramajra

ਸਕੀਮ ਤਹਿਤ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ

 

ਚੰਡੀਗੜ੍ਹ: ਮੁੱਖ ਮੰਤਰੀ ਭਾਗਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਲਈ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੂੰ 36 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਹ ਰਾਸ਼ੀ ਪੰਜਾਬ ਸਮੇਤ ਦੇਸ਼ ਭਰ ਦੇ ਹੋਰਨਾਂ ਸੂਬਿਆਂ ਵਿੱਚ ਸਥਿਤ ਹਸਪਤਾਲਾਂ ਨੂੰ ਜਾਰੀ ਕੀਤੀ ਗਈ ਹੈ,

ਜਿੱਥੇ ਪੰਜਾਬ ਦੇ ਲਾਭਪਾਤਰੀ ਮਰੀਜ਼ਾਂ ਦਾ ਇਸ ਸਕੀਮ ਤਹਿਤ ਮੁਫ਼ਤ ਇਲਾਜ ਕੀਤਾ ਗਿਆ ਹੈ।  ਹਾਲ ਹੀ ਵਿੱਚ 7 ਦਸੰਬਰ, 2022 ਨੂੰ 20 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਕੁੱਲ 36 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਿੱਚੋਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਨੂੰ 20.35 ਕਰੋੜ ਰੁਪਏ ਅਤੇ ਸਰਕਾਰੀ ਹਸਪਤਾਲਾਂ ਨੂੰ 15.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 1618 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਲਗਭਗ 13.60 ਲੱਖ ਟ੍ਰੀਟਮੈਂਟ ਕਰਨ ਦੇ ਨਾਲ ਨਾਲ ਲਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਕਲੇਮ ਕੀਤੀ ਰਾਸ਼ੀ ਦੀ ਸਮੇਂ ਸਿਰ ਅਦਾਇਗੀ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ ਕਾਰਡ ਬਣਾਉਣ ਲਈ ਨਜ਼ਦੀਕੀ ਸੂਚੀਬੱਧ/ਸਰਕਾਰੀ ਹਸਪਤਾਲ, ਸੀਐਸਸੀ ਕੇਂਦਰ ਜਾਂ ਸੇਵਾ ਕੇਂਦਰਾਂ 'ਤੇ ਜਾ ਸਕਦੇ ਹਨ ਅਤੇ ਸਕੀਮ ਅਧੀਨ ਆਪਣੀ ਯੋਗਤਾ ਦੀ ਜਾਂਚ ਲਈ ਵਿਭਾਗ ਦੀ ਵੈੱਬਸਾਈਟ www.sha.punjab.gov.in 'ਤੇ ਪਹੁੰਚ ਕਰ ਸਕਦੇ ਹਨ।

SHARE ARTICLE

ਏਜੰਸੀ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement