30,000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਜੰਗਲਾਤ ਨਿਗਮ ਦਾ ਕਰਮਚਾਰੀ ਰੰਗੇ ਹੱਥੀਂ ਕਾਬੂ
Published : Dec 20, 2022, 6:39 pm IST
Updated : Dec 20, 2022, 6:39 pm IST
SHARE ARTICLE
Punjab Forest Corporation employee arrested for accepting bribe of Rs 30,000
Punjab Forest Corporation employee arrested for accepting bribe of Rs 30,000

ਐਸਏਐਸ ਨਗਰ ਦੇ ਦਫ਼ਤਰ ’ਚ ਬਤੌਰ ਆਫਿਸ ਅਸਿਸਟੈਂਟ ਕੰਮ ਕਰਦਾ ਹੈ ਗੁਰਦਰਸ਼ਨ ਸਿੰਘ

 

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ  ਨੇ ਮੰਗਲਵਾਰ ਨੂੰ ਪੰਜਾਬ ਜੰਗਲਾਤ ਨਿਗਮ, ਐਸ.ਏ.ਐਸ.ਨਗਰ ਦੇ ਦਫਤਰ ਵਿੱਚ ਬਤੌਰ ਆਫਿਸ ਅਸਿਸਟੈਂਟ (ਡਾਟਾ ਐਂਟਰੀ ਆਪਰੇਟਰ) ਕੰਮ ਕਰਦੇ ਗੁਰਦਰਸ਼ਨ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਨੂੰ ਪਰਿੰਸ ਵਰਮਾ, ਵਾਸੀ ਸੈਕਟਰ-39, ਚੰਡੀਗੜ ਰੋਡ, ਲੁਧਿਆਣਾ ਸਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ  ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਫਰਮ ‘ਪੰਜਾਬ ਟਿੰਬਰ’ ਨੂੰ ਗਣੇਸ਼ ਬਿਲਡਰਜ, ਸ੍ਰੀ ਗੰਗਾ ਨਗਰ, ਰਾਜਸਥਾਨ ਵੱਲੋਂ ਅੰਮ੍ਰਿਤਸਰ ਜਿਲੇ ਦੇ ਮਹਿਤਾ ਚੌਕ ਤੋਂ ਲੈ ਕੇ ਗੁਰਦਾਸਪੁਰ ਜਿਲੇ ਵਿੱਚ ਡੇਰਾ ਬਾਬਾ ਨਾਨਕ ਕੋਰੀਡੋਰ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਲੱਗੇ ਦਰਖਤਾਂ ਦੀ ਕਟਾਈ ਦਾ ਕੰਮ ਸੌਂਪਿਆ ਗਿਆ ਸੀ।

ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਉਕਤ ਮਾਮਲੇ ਵਿੱਚ ਰਾਜ ਜੰਗਲਾਤ ਨਿਗਮ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਲਈ ਉਕਤ ਆਫਿਸ ਅਸਿਸਟੈਂਟ ਗੁਰਦਰਸ਼ਨ ਸਿੰਘ ਨੇ ਉਸ (ਸ਼ਿਕਾਇਤ ਕਰਤਾ)  ਕੋਲੋਂ ਉਸਦੀ ਫਰਮ ਨੂੰ ਅਲਾਟ ਕੀਤੇ ਗਏ ਕੰਮ ਦੇ 1.5 ਫੀਸਦੀ ਕਮਿਸ਼ਨ (ਕੁੱਲ 6,00,000 ਰੁਪਏ) ਦੀ ਮੰਗ ਕਰ ਰਿਹਾ ਹੈ। ਉਸ ਨੇ ਇਹ ਵੀ ਦੱਸਿਆ ਕਿ ਉਕਤ ਮੁਲਜਮ ਪਹਿਲਾਂ ਵੀ ਇਸ ਸਬੰਧ ਵਿੱਚ ਉਸ ਕੋਲੋਂ 10,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਵਿੱਚ ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਆਰਥਿਕ ਅਪਰਾਧ ਵਿੰਗ ਪੰਜਾਬ ਦੀ ਇੱਕ ਵਿਜੀਲੈਂਸ ਟੀਮ ਨੇ ਮੁਲਜਮ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਦੋਸ਼ੀ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮੁਕੱਦਮਾ ਨੰਬਰ 26 ਮਿਤੀ 19-12-2022 ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement