ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਮਗਨਰੇਗਾ ਤਹਿਤ ਵਧੀਆ ਕੰਮ ਕਰਨ ਵਾਲੀਆਂ ਮਹਿਲਾਵਾਂ ਦਾ ਸਨਮਾਨ
Published : Dec 20, 2022, 5:53 pm IST
Updated : Dec 20, 2022, 6:03 pm IST
SHARE ARTICLE
Rural Development & Panchayat Minister felicitates marvellous achiever women
Rural Development & Panchayat Minister felicitates marvellous achiever women

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ:ਕੁਲਦੀਪ ਸਿੰਘ ਧਾਲੀਵਾਲ

 

ਚੰਡੀਗੜ੍ਹ: ‘’ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਸੂਬੇ ਦੀਆਂ ਸਰਪੰਚ/ਪੰਚ ਮਹਿਲਾਵਾਂ ਪੂਰੀ ਸਮਰੱਥਾ ਨਾਲ ਆਪਣੇ ਪਿੰਡਾਂ ਦੀ ਅਗਵਾਈ ਵੀ ਕਰ ਰਹੀਆਂ ਹਨ’’। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਬਹੁਤ ਸਾਰੇ ਸ਼ਲਾਘਾਯੋਗ ਕੰਮ ਕਰਵਾਏ ਜਾ ਰਹੇ ਹਨ, ਜਿਸ ਨਾਲ ਜਿੱਥੇ ਪਿੰਡਾਂ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ ਉੱਥੇ ਹੀ ਪਿੰਡਾਂ ਦੇ ਗਰੀਬ ਲੋਕਾਂ ਨੂੰ ਮਗਨਰੇਗਾ ਸਕੀਮ ਅਧੀਨ ਰੋਜ਼ਗਾਰ ਵੀ ਦਿੱਤਾ ਰਿਹਾ ਹੈ।

ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਮੇਟਸ/ਮਹਿਲਾਵਾਂ ਸਿਖਲਾਈ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਆਯੋਜਿਤ ਇੱਕ ਰੋਜਾ ਟ੍ਰੇਨਿੰਗ ਵਰਕਸ਼ਾਪ ਦੌਰਾਨ ਸ. ਧਾਲੀਵਾਲ ਨੇ ਮਹਿਲਾਵਾਂ/ਮੇਟਾਂ ਨੂੰ ਸਨਮਾਨਿਤ ਵੀ ਕੀਤਾ।ਉਨ੍ਹਾਂ ਨੇ ਇਸ ਮੌਕੇ ਮਗਨਰੇਗਾ ਸਕੀਮ ਤਹਿਤ ਹੋਣ ਵਾਲੇ ਕੰਮਾਂ ਸਬੰਧੀ ਪੈਸੇ ਦੇ ਲੈਣ-ਦੇਣ ਵਿੱਚ ਪਾਰਦਰਸ਼ਤਾ ਅਤੇ ਤੇਜੀ ਲਿਆਉਣ ਲਈ ਵਰਕ ਮੈਨੇਜਮੈਂਟ ਸਿਸਟਮ ਸੋਫਟਵੇਅਰ, ਮਗਨਰੇਗਾ ਹੈਲਪਲਾਈਨ ਨੰਬਰ 1100 ਅਤੇ ਮਗਨਰੇਗਾ ਸਕੀਮ ਸਬੰਧੀ ਇੱਕ ਬੁੱਕਲੈਟ ਵੀ ਲੋਕ ਅਰਪਣ ਕੀਤੀ।ਇਸ ਇੱਕ ਰੋਜ਼ਾ ਵਰਕਸ਼ਾਪ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਚਾਇਤਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪੀ.ਪੀ.ਟੀ. ਅਤੇ ਵੀਡੀਓ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ।

ਸ. ਧਾਲੀਵਾਲ ਵਲੋਂ ਵੱਖ-ਵੱਖ ਪੈਰਾਮੀਟਰਾਂ ਦੇ ਅੰਤਰਗਤ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪਿੰਡਾਂ ਵਿੱਚ 10,000 ਏਕੜ ਤੋਂ ਵੱਧ ਜ਼ਮੀਨਾਂ ਦੇ ਨਜਾਇਜ ਕਬਜੇ ਛੁਡਾਏ ਹਨ ਅਤੇ ਸਫ਼ਲ ਗ੍ਰਾਮ ਸਭਾਵਾਂ ਕਰਵਾਈਆਂ ਹਨ।ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਵਰਸ਼ਾਪ ਮਹਿਲਾਵਾਂ/ਮੇਟਾਂ ਨੂੰ ਮਗਨਰੇਗਾ ਸਕੀਮ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਣ ਵਿੱਚ ਸਹਾਈ ਹੋਵੇਗੀ ਅਤੇ ਜਲਦ ਹੀ ਆਉਂਦੇ ਸਮੇਂ ਵਿੱਚ ਪਿੰਡਾਂ ਦੇ ਵਿੱਚ ਮਗਨਰੇਗਾ ਸਕੀਮ ਅਧੀਨ ਵੱਡੀ ਗਿਣਤੀ ਵਿੱਚ ਮਹਿਲਾ ਮੇਟ ਲਗਾਏ ਜਾਣਗੇ ਤਾਂ ਜੋ ਉਨ੍ਹਾਂ ਦੀ ਅਗਵਾਈ ਹੇਠ ਮਗਨੇਰਗਾ ਸਕੀਮ ਤਹਿਤ ਪਿੰਡਾਂ ਦੇ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਵਧੀਆ ਢੰਗ ਨਾਲ ਨੇਪੜੇ ਚਾੜੇ ਜਾ ਸਕਣ।

ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਦੀ ਦਿੱਖ ਬਦਲਣ ਲਈ ਅਤੇ ਪਿੰਡਾਂ ਦੇ ਵਿੱਚ ਹੋਰ ਵਧੀਆਂ ਕੰਮ ਕਰਵਾਉਣ ਲਈ ਸਾਨੂੰ ਸਭ ਨੂੰ ਰਲ-ਮਿਲ ਕੇ ਤਨਦੇਹੀ ਨਾਲ ਟੀਮ ਵਰਕ ਕਰਨ ਦੀ ਲੋੜ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ‘ਤੇ ਲਿਆਉਂਦੇ ਹੋਏ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਇਸ ਮੌਕੇ ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਮਗਨਰੇਗਾ ਅਮਿਤ ਕੁਮਾਰ, ਸੰਯੁਕਤ ਡਾਇਰੈਕਟਰ ਸੰਜੀਵ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੇਟਸ ਅਤੇ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement