Punjab News: MP ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ; ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿਚ ਸਟਾਪੇਜ ਦੇਣ ਦੀ ਕੀਤੀ ਮੰਗ
Published : Dec 20, 2023, 5:46 pm IST
Updated : Dec 20, 2023, 5:52 pm IST
SHARE ARTICLE
MP Sushil Rinku met Railway Minister to get new Vande Bharat Express stoppage in Jalandhar.
MP Sushil Rinku met Railway Minister to get new Vande Bharat Express stoppage in Jalandhar.

ਉਨ੍ਹਾਂ ਕਿਹਾ ਕਿ ਜਲੰਧਰ ਸੂਬੇ ਦਾ ਪ੍ਰਮੁੱਖ ਉਦਯੋਗਿਕ ਸ਼ਹਿਰ ਹੋਣ ਦੇ ਨਾਲ-ਨਾਲ ਐਨ.ਆਰ.ਆਈ ਹੱਬ ਵੀ ਹੈ।

Punjab News: ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲ ਕੇ 30 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਨਵੀਂ ਦਿੱਲੀ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਜਲੰਧਰ ਵਿਚ ਸਟਾਪੇਜ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਸੂਬੇ ਦਾ ਪ੍ਰਮੁੱਖ ਉਦਯੋਗਿਕ ਸ਼ਹਿਰ ਹੋਣ ਦੇ ਨਾਲ-ਨਾਲ ਐਨ.ਆਰ.ਆਈ ਹੱਬ ਵੀ ਹੈ। ਜਲੰਧਰ ਵਿਖੇ ਇਸ ਰੇਲਗੱਡੀ ਦੇ ਰੁਕਣ ਨਾਲ ਉੱਦਮੀਆਂ, ਕਾਰੋਬਾਰੀਆਂ ਅਤੇ ਵਿਸ਼ਲੇਸ਼ਕਾਂ ਨੂੰ ਬਹੁਤ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਜਲੰਧਰ ਅਤੇ ਨਵੀਂ ਦਿੱਲੀ ਵਿਚਕਾਰ ਇਸ ਹਾਈ ਸਪੀਡ ਟਰੇਨ ਵਿਚ ਸਫ਼ਰ ਕਰਨ ਦਾ ਮੌਕਾ ਮਿਲੇਗਾ।

ਰਿੰਕੂ ਨੇ ਕਿਹਾ ਕਿ ਜੇਕਰ ਵੰਦੇ ਭਾਰਤ ਦਾ ਲੁਧਿਆਣਾ ਅਤੇ ਅੰਬਾਲਾ ਸਟੇਸ਼ਨਾਂ 'ਤੇ ਸਟਾਪੇਜ ਹੈ ਤਾਂ ਜਲੰਧਰ 'ਤੇ ਵੀ ਸਟਾਪੇਜ ਜ਼ਰੂਰ ਹੋਣਾ ਚਾਹੀਦਾ ਹੈ। ਇਸ ਨਾਲ ਨਾ ਸਿਰਫ ਰੇਲਵੇ ਨੂੰ ਫਾਇਦਾ ਹੋਵੇਗਾ ਸਗੋਂ ਲੋਕਾਂ ਦਾ ਕੀਮਤੀ ਸਮਾਂ ਵੀ ਬਚੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਨਵੀਂ ਦਿੱਲੀ ਤੋਂ ਕਟੜਾ ਤਕ ਚੱਲਣ ਵਾਲੀ ਬੰਦੇ ਭਾਰਤ ਐਕਸਪ੍ਰੈਸ ਨੂੰ ਵੀ ਜਲੰਧਰ ਵਿਚ ਸਟਾਪੇਜ ਨਹੀਂ ਦਿਤਾ ਗਿਆ ਜਿਸ ਕਾਰਨ ਇਥੋਂ ਦੇ ਲੋਕ ਨਿਰਾਸ਼ ਹਨ। ਇਸ ਲਈ ਹੁਣ ਜਲੰਧਰ ਨੂੰ ਨਵੀਂ ਦਿੱਲੀ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਸੰਸਦ ਮੈਂਬਰ ਰਿੰਕੂ ਨੇ ਰੇਲ ਮੰਤਰੀ ਨੂੰ ਦਸਿਆ ਕਿ ਜਲੰਧਰ ਪੰਜਾਬ ਦਾ ਵੱਡਾ ਸਟੇਸ਼ਨ ਹੈ। ਇਸ ਸਟੇਸ਼ਨ 'ਤੇ ਰੋਜ਼ਾਨਾ ਹਜ਼ਾਰਾਂ ਯਾਤਰੀ ਆਉਂਦੇ ਹਨ। ਜੇਕਰ ਟਰੇਨ ਜਲੰਧਰ 'ਚ ਰੁਕਦੀ ਹੈ ਤਾਂ ਰੇਲਵੇ ਦਾ ਮਾਲੀਆ ਵੀ ਵਧੇਗਾ। ਉਨ੍ਹਾਂ ਉਮੀਦ ਜਤਾਈ ਕਿ ਇਹ ਮੰਗ ਜਲਦ ਪੂਰੀ ਹੋਵੇਗੀ।

ਜ਼ਿਕਰਯੋਗ ਹੈ ਕਿ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦੀ ਦੂਰੀ 450 ਕਿਲੋਮੀਟਰ ਹੈ। ਵੰਦੇ ਭਾਰਤ ਐਕਸਪ੍ਰੈਸ ਸਿਰਫ 5 ਘੰਟਿਆਂ ਵਿਚ ਇਹ ਦੂਰੀ ਤੈਅ ਕਰੇਗੀ। ਰੇਲਵੇ ਨੇ ਵੰਦੇ ਭਾਰਤ ਦਾ ਸਮਾਂ ਤੈਅ ਕਰ ਦਿਤਾ ਹੈ ਅਤੇ ਸ਼ਡਿਊਲ ਵੀ ਜਾਰੀ ਕਰ ਦਿਤਾ ਗਿਆ ਹੈ। ਇਹ ਟਰੇਨ ਅੰਮ੍ਰਿਤਸਰ ਤੋਂ ਚੱਲੇਗੀ ਅਤੇ ਟਾਈਮ ਟੇਬਲ ਅਨੁਸਾਰ ਅੰਮ੍ਰਿਤਸਰ ਤੋਂ ਰਵਾਨਗੀ ਦਾ ਸਮਾਂ ਸਵੇਰੇ 7.55 ਵਜੇ ਹੋਵੇਗਾ ਅਤੇ 1.05 ਵਜੇ ਦਿੱਲੀ ਪਹੁੰਚੇਗੀ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਉਮੀਦ ਪ੍ਰਗਟਾਈ ਹੈ ਕਿ ਰੇਲਵੇ ਉਨ੍ਹਾਂ ਦੀ ਮੰਗ 'ਤੇ ਹਾਂ-ਪੱਖੀ ਰੁਖ ਅਖਤਿਆਰ ਕਰੇਗਾ ਅਤੇ ਜਲੰਧਰ ਨੂੰ ਇਸ ਟਰੇਨ ਦੇ ਸਟਾਪੇਜ 'ਚ ਸ਼ਾਮਲ ਕੀਤਾ ਜਾਵੇਗਾ।

To get all the latest updates, join us on Whatsapp Broadcast Channel.  

(For more news apart from MP Sushil Rinku met Railway Minister to get new Vande Bharat Express stoppage in Jalandhar., stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement