Punjab News: ਪਟਿਆਲਾ 'ਚ 2 ਲੋਕਾਂ ਦੀ ਮੌਤ; ਖੜ੍ਹੇ ਟਰਾਲੇ ਨਾਲ ਟਕਰਾਈ ਕਾਰ
Published : Dec 20, 2023, 3:18 pm IST
Updated : Dec 20, 2023, 3:25 pm IST
SHARE ARTICLE
Patiala Accident
Patiala Accident

ਹਾਦਸੇ ਵਿਚ ਹਰਦੀਪ ਸਿੰਘ ਵਾਸੀ ਅਮਲੋਹ ਅਤੇ ਇਕ ਹੋਰ ਵਿਅਕਤੀ ਵਾਸੀ ਖੰਨਾ ਦੀ ਮੌਤ ਹੋ ਗਈ।

Punjab News: ਪਟਿਆਲਾ ਦੇ ਰਾਜਪੁਰਾ ਸਰਹਿੰਦ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਇਨੋਵਾ ਕਾਰ ‘ਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ 10 ਵਜੇ ਤੋਂ ਬਾਅਦ ਵਾਪਰਿਆ। ਹਾਦਸੇ ਵਿਚ ਹਰਦੀਪ ਸਿੰਘ ਵਾਸੀ ਅਮਲੋਹ ਅਤੇ ਇਕ ਹੋਰ ਵਿਅਕਤੀ ਵਾਸੀ ਖੰਨਾ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਹਾਦਸੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਗੋਵਿੰਦਗੜ੍ਹ ਫੈਕਟਰੀ ਵਿਚ ਕੰਮ ਕਰਦੇ ਸਨ ਅਤੇ ਅੰਬਾਲਾ ਸਾਈਡ ਤੋਂ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰਿਆ।

ਘਟਨਾ ਅਨੁਸਾਰ ਇਨੋਵਾ ਗੱਡੀ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਦੌਰਾਨ ਕਾਰ ਦੇ ਸਾਹਮਣੇ ਇਕ ਬਾਈਕ ਆ ਗਈ ਤਾਂ ਬਾਈਕ ਨੂੰ ਬਚਾਉਂਦੇ ਹੋਏ ਇਨੋਵਾ ਸਵਾਰ ਵਿਅਕਤੀ ਨੇ ਕਾਰ ਨੂੰ ਪਾਸੇ ਕਰ ਦਿਤਾ। ਗੱਡੀ ਦੇ ਅਚਾਨਕ ਮੁੜਨ ਕਾਰਨ ਇਨੋਵਾ ਗੱਡੀ ਸਾਹਮਣੇ ਖੜ੍ਹੀ ਟਰਾਲੀ ਨਾਲ ਟਕਰਾ ਗਈ ਅਤੇ ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕੰਡਕਟਰ ਸੀਟ 'ਤੇ ਬੈਠੇ ਵਿਅਕਤੀ ਦੀ ਗਰਦਨ ਧੜ ਤੋਂ ਵੱਖ ਹੋ ਗਈ।

(For more news apart from 2 died in patiala accident, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement