Ludhiana News: STF ਦੀ ਵੱਡੀ ਕਾਰਵਾਈ, ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

By : GAGANDEEP

Published : Dec 20, 2023, 1:58 pm IST
Updated : Dec 20, 2023, 3:33 pm IST
SHARE ARTICLE
 Three people were arrested along with heroin worth Rs 7.5 crore in Ludhiana News in punjabi
Three people were arrested along with heroin worth Rs 7.5 crore in Ludhiana News in punjabi

Ludhiana News: ਬਰਾਮਦ ਕੀਤੀ ਗਈ ਹੈਰੋਇਨ ਦਾ ਵਜ਼ਨ ਡੇਢ ਕਿਲੋ

 Three people were arrested along with heroin worth Rs 7.5 crore in Ludhiana News in punjabi : ਲੁਧਿਆਣਾ ਐਸ.ਟੀ.ਐਫ਼. ਦੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਐਸ.ਟੀ.ਐਫ਼. ਦੀ ਪੁਲਿਸ ਨੇ ਸਾਢੇ ਸੱਤ ਕਰੋੜ ਰੁਪਏ ਮੁਲ ਦੀ ਹੈਰੋਇਨ ਜ਼ਬਤ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: Donald Trump News : ਟਰੰਪ ਨੂੰ ਵੱਡਾ ਝਟਕਾ, ਅਮਰੀਕੀ ਅਦਾਲਤ ਨੇ ਰਾਸ਼ਟਰਪਤੀ ਅਹੁਦੇ ਲਈ ਦਿੱਤਾ ਅਯੋਗ ਕਰਾਰ

ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਇਕ ਔਰਤ ਵੀ ਸ਼ਾਮਲ ਹੈ। ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਦੀ ਸ਼ਨਾਖ਼ਤ ਅਸੀਸ ਵਾਸੀ ਫਿਰੋਜ਼ਪੁਰ, ਸੁਖਵਿੰਦਰ ਸਿੰਘ ਵਾਸੀ ਫਿਰੋਜ਼ਪੁਰ ਅਤੇ ਵੰਦਨਾ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ ਕਰੋੜ ਰੁਪਏ ਹੈ।

ਇਹ ਵੀ ਪੜ੍ਹੋ: India America News: 'ਸਬੂਤਾਂ ਨੂੰ ਦੇਖਾਂਗੇ', ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਿਸ਼ 'ਤੇ PM ਮੋਦੀ ਦਾ ਪਹਿਲਾ ਬਿਆਨ 

ਜਾਣਕਾਰੀ ਦਿੰਦੇ ਹੋਏ ਡੀਐਸਪੀ ਐਸਟੀਐਫ ਅਜੈ ਕੁਮਾਰ ਨੇ ਦੱਸਿਆ ਕਿ ਤਿੰਨੇ ਮੁਲਜ਼ਮ ਲੰਬੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ। ਮੁਲਜ਼ਮਾਂ ਨੇ ਈਟੀਓਐਸ ਨਸ਼ੀਲਾ ਪਦਾਰਥ ਸਪਲਾਈ ਕਰਨ ਲਈ ਇਕ ਕਾਰ ਰੱਖੀ ਸੀ ਜੋ ਕਿ ਹੁਣ ਪੁਲfਸ ਟੀਮ ਦੇ ਕਬਜ਼ੇ ਵਿੱਚ ਹੈ। ਅੱਜ ਪੁਲਿਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਇੱਕ ਕਾਰ ਵਿੱਚ ਹੈਰੋਇਨ ਸਪਲਾਈ ਕਰਨ ਲਈ ਆ ਰਹੇ ਹਨ। ਮੁਹੱਲਾ ਨਿਰਮਲ ਨਗਰ ਨੇੜੇ ਦੁੱਗਰੀ ਦੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।

(For more news apart from Ludhiana Heroin- news, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement