Punjab News : ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇ, 'ਆਪ' ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
Published : Dec 20, 2024, 2:19 pm IST
Updated : Dec 20, 2024, 2:20 pm IST
SHARE ARTICLE
Central government should talk to farmers, AAP leaders meet Governor Latest News in Punjabi
Central government should talk to farmers, AAP leaders meet Governor Latest News in Punjabi

ਕਿਹਾ, ਅੰਬੇਦਕਰ ਮੁੱਦੇ 'ਤੇ ਅਮਿਤ ਸ਼ਾਹ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ

Central Government should talk to Farmers, AAP Leaders meet Governor Latest News in Punjabi : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ 'ਚ ਡਾ. ਅੰਬੇਦਕਰ 'ਤੇ ਦਿਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ 'ਆਪ' ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਮੀਟਿੰਗ ਵਿੱਚ ਦੋ ਅਹਿਮ ਗੱਲਾਂ ਪ੍ਰਮੁੱਖਤਾ ਨਾਲ ਉਠਾਇਆ।

ਉਨ੍ਹਾਂ ਅਪੀਲ ਕੀਤੀ ਕਿ ਇਹ ਮੈਮੋਰੰਡਮ ਰਾਸ਼ਟਰਪਤੀ ਨੂੰ ਭੇਜਿਆ ਜਾਵੇ। ਨਾਲ ਹੀ ਅਮਿਤ ਸ਼ਾਹ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ। ਦੂਜਾ ਉਨ੍ਹਾਂ ਨੇ ਇਹ ਮੁੱਦਾ ਉਠਾਇਆ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਕਰੀਬ ਦਸ ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਖ਼ਰਾਬ ਹੈ। ਇਸ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਤੁਰਤ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਵਫ਼ਦ ਵਿਚ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਲਿਤ ਭਾਈਚਾਰੇ ਦਾ ਮਜ਼ਾਕ ਉਡਾਇਆ ਗਿਆ ਸੀ :

ਇਸ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਅੰਬੇਦਕਰ ਦਾ ਅਪਮਾਨ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਿਆ ਸੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਦੇਸ਼ ਦੇ ਦਲਿਤਾਂ ਦਾ ਅਪਮਾਨ ਕੀਤਾ ਹੈ, ਸੰਸਦ ਵਿਚ ਅੰਬੇਦਕਰ ਦਾ ਮਜ਼ਾਕ ਉਡਾਉਣਾ ਦਲਿਤ ਭਾਈਚਾਰੇ ਦਾ ਮਜ਼ਾਕ ਉਡਾਉਣ ਦੇ ਬਰਾਬਰ ਹੈ। ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਅੰਬੇਦਕਰ ਨੂੰ ਨਫ਼ਰਤ ਕਰਦੀ ਹੈ। ਇਸ ਦੇ ਨਾਲ ਹੀ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਨੂੰ ਇਸ ਲਈ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

(For more Punjabi news apart from stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement