Gurdaspur News: ਗੁਰਦਾਸਪੁਰ 'ਚ ਨਸ਼ਾ ਤਸਕਰ ਕੁੜੀ-ਮੁੰਡਾ ਗ੍ਰਿਫ਼ਤਾਰ, ਹੈਰੋਇਨ ਤੇ ਡਰੱਗ ਮਨੀ ਹੋਈ ਬਰਾਮਦ
Published : Dec 20, 2024, 2:06 pm IST
Updated : Dec 20, 2024, 2:06 pm IST
SHARE ARTICLE
Drug trafficker girl-boy arrested in Gurdaspur News
Drug trafficker girl-boy arrested in Gurdaspur News

Gurdaspur News: ਪੁਲਿਸ ਨੇ ਦੋਵਾਂ ਨੂੰ ਨਾਕਾਬੰਦੀ ਦੌਰਾਨ ਰੋਕਿਆ

ਗੁਰਦਾਸਪੁਰ 'ਚ ਪੁਲਿਸ ਨੇ ਪ੍ਰੇਮੀ-ਪ੍ਰੇਮਿਕਾ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 257 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ, ਇਲੈਕਟ੍ਰਾਨਿਕ ਫੋਰਕ ਅਤੇ ਇੱਕ ਮੋਬਾਈਲ ਬਰਾਮਦ ਕੀਤਾ ਹੈ। ਮੁਲਜ਼ਮਾਂ ਵਿਚ ਲੀਆ ਵਾਸੀ ਧਾਰੀਵਾਲ  ਅਤੇ ਅਜੇ ਸ਼ਰਮਾ ਵਾਸੀ ਗੁਰਦਾਸਪੁਰ ਸ਼ਾਮਲ ਹਨ। ਤਿੱਬੜ ਥਾਣੇ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਪਿੰਡ ਔਜਲਾ ਬਾਈਪਾਸ ’ਤੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਇਕ ਨੌਜਵਾਨ ਅਤੇ ਇਕ ਲੜਕੀ ਸਕੂਟਰੀ 'ਤੇ ਆ ਰਹੇ ਸਨ। ਸ਼ੱਕ ਹੋਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੀ ਪਛਾਣ ਦੱਸੀ। ਲੀਆ ਸਕੂਟਰੀ ਚਲਾ ਰਹੀ ਸੀ। ਪੁਲਿਸ ਟੀਮ ਨੇ ਲੀਆ ਦੇ ਹੱਥ 'ਚ ਫੜੇ ਮੋਮੀ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ 'ਚੋਂ 257 ਗ੍ਰਾਮ ਹੈਰੋਇਨ ਬਰਾਮਦ ਹੋਈ।

ਥਾਣਾ ਇੰਚਾਰਜ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਬਾਲਗ ਹਨ ਅਤੇ ਇੱਕ ਦੂਜੇ ਦੇ ਦੋਸਤ ਹਨ। ਦੋਵੇਂ ਪਿਛਲੇ ਕੁਝ ਸਮੇਂ ਤੋਂ ਇਕੱਠੇ ਹੈਰੋਇਨ ਵੇਚਣ ਦਾ ਕੰਮ ਕਰ ਰਹੇ ਸਨ। ਪਰ ਦੋਵਾਂ ਖਿਲਾਫ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੋਇਆ। ਦੋਵਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement