Supreme Court News : ਮਰਨ ਵਰਤ ਦੇ 25ਵੇਂ ਦਿਨ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਲਿਖੀ ਚਿੱਠੀ
Published : Dec 20, 2024, 1:41 pm IST
Updated : Dec 20, 2024, 2:07 pm IST
SHARE ARTICLE
On the 25th day Dallewal wrote a letter to the Supreme Court Latest News in Punjabi
On the 25th day Dallewal wrote a letter to the Supreme Court Latest News in Punjabi

ਕਿਸਾਨਾਂ ਦੀਆਂ ਖ਼ੁਦਕੁਸ਼ੀਆ ਨੂੰ ਰੋਕਣ ਲਈ ਐਮ.ਐਸ.ਪੀ ਗਾਰੰਟੀ ਕਾਨੂੰਨ ਬਣਾਉਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੇ ਕੀਤੀ ਬੇਨਤੀ

On the 25th day Jagjit Dallewal wrote a letter to the Supreme Court Latest News in Punjabi : ਨਵੀਂ ਦਿੱਲੀ : ਐਮ.ਐਸ.ਪੀ. ਗਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ’ਚ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸੁਪਰੀਮ ਕੋਰਟ ਨੂੰ ਇਕ ਚਿੱਠੀ ਲਿਖੀ ਹੈ। ਜਿਸ ਵਿਚ ਉਨ੍ਹਾਂ ਕਿਹਾ ਕਿ, ਅੱਜ ਮੇਰੇ ਮਰਨ ਵਰਤ ਦਾ 25ਵਾਂ ਦਿਨ ਹੈ। ਮੈਨੂੰ ਖ਼ਬਰਾਂ ਤੋਂ ਪਤਾ ਲੱਗਾ ਕਿ ਤੁਸੀਂ ਮੇਰੀ ਸਿਹਤ ਬਾਰੇ ਬਹੁਤ ਚਿੰਤਤ ਹੋ, ਮੈਂ ਤੁਹਾਡੀ ਭਾਵਨਾ ਦਾ ਸਤਿਕਾਰ ਕਰਦਾ ਹਾਂ।’

ਉਨ੍ਹਾਂ ਕਿਹਾ ਕਿ, ‘ਮੈਂ ਆਪ ਜੀ ਨੂੰ ਨਿਮਰਤਾ ਸਹਿਤ ਬੇਨਤੀ ਕਰਨੀ ਚਾਹਾਂਗਾ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੀ ਵਧ ਅਹਿਮ ਹੈ। ਪਹਿਲਾਂ ਸਿਰਫ਼ ਕਿਸਾਨ ਅਤੇ ਖੇਤ ਮਜ਼ਦੂਰ ਹੀ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਸਨ, ਪਰ ਹੁਣ ਖੇਤੀਬਾੜੀ ਦੇ ਵਿਸ਼ੇ ’ਤੇ ਸੰਸਦ ਦੀ ਸਥਾਈ ਕਮੇਟੀ ਨੇ ਵੀ ਅਪਣੀ ਰਿਪੋਰਟ (ਪਹਿਲੀ ਜਿਲਦ, ਅੰਕ 7, ਪੰਨਾ 54) ’ਚ ਸਪੱਸ਼ਟ ਕੀਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਅਤੇ ਇਸ ਰਾਹੀਂ ਕਿਸਾਨਾਂ, ਪਿੰਡਾਂ

ਅਤੇ ਦੇਸ਼ ਦੀ ਅਰਥਵਿਵਸਥਾ ਨੂੰ ਬਹੁਤ ਫ਼ਾਇਦਾ ਹੋਵੇਗਾ। ਐਮਐਸਪੀ ਗਾਰੰਟੀ ਕਾਨੂੰਨ ਕਿਸਾਨਾਂ ਦੀ ਖ਼ਰੀਦ ਸ਼ਕਤੀ ਨੂੰ ਵਧਾਏਗਾ, ਜਿਸ ਨਾਲ ਦੇਸ਼ ਦੀ ਆਰਥਿਕਤਾ ਨੂੰ ਬਹੁਤ ਫ਼ਾਇਦਾ ਹੋਵੇਗਾ।’

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਨੇ ਕਿਹਾ ਕਿ, ‘ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸੰਸਦੀ ਕਮੇਟੀ ਦੀ ਰਿਪੋਰਟ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਲਈ ਕੇਂਦਰ ਸਰਕਾਰ ਨੂੰ ਲੋੜੀਂਦੇ ਨਿਰਦੇਸ਼ ਦਿਤੇ ਜਾਣ ਤਾਂ ਜੋ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕੇ। ਮੈਂ ਤੁਹਾਡੇ ਧਿਆਨ ਵਿਚ ਇਹ ਵੀ ਲਿਆਉਣਾ ਚਾਹੁੰਦਾ ਹਾਂ ਕਿ ਜਿਨ੍ਹਾਂ ਮੁੱਦਿਆਂ ’ਤੇ ਅਸੀਂ ਅੰਦੋਲਨ ਕਰ ਰਹੇ ਹਾਂ, ਉਹ ਸਿਰਫ਼ ਸਾਡੀਆਂ ਮੰਗਾਂ ਨਹੀਂ ਹਨ, ਸਗੋਂ ਵੱਖ-ਵੱਖ ਸਰਕਾਰਾਂ ਵਲੋਂ ਸਾਡੇ ਨਾਲ ਕੀਤੇ ਵਾਅਦੇ ਹਨ।

ਉਨ੍ਹਾਂ ਕਿਹਾ ਕਿ 2011 ਵਿਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੋਏ ਖਪਤਕਾਰ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਸਨ ਤਾਂ ਉਨ੍ਹਾਂ ਨੇ ਤਤਕਾਲੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਰਿਪੋਰਟ ਭੇਜ ਕੇ ਕਿਹਾ ਸੀ ਕਿ ਕਿਸੇ ਵੀ ਵਪਾਰੀ ਵਲੋਂ ਕਿਸੇ ਵੀ ਕਿਸਾਨ ਦੀ ਫ਼ਸਲ ਸਰਕਾਰ ਦੁਆਰਾ ਨਿਰਧਾਰਤ ਐਮ.ਐਸ.ਪੀ ਤੋਂ ਘੱਟ ਨਹੀਂ ਖ਼ਰੀਦੀ ਜਾਣੀ ਚਾਹੀਦੀ ਅਤੇ ਇਸ ਲਈ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਪਰ 2014 ਵਿਚ ਸੱਤਾ ’ਚ ਆਉਣ ਤੋਂ ਬਾਅਦ, ਪੀਐਮ ਮੋਦੀ ਨੇ ਅਜੇ ਤਕ ਖ਼ੁਦ ਦੀਆਂ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ।

ਉਨ੍ਹਾਂ ਕਿਹਾ ਕਿ ਕਿਸਾਨ ਦੀਆਂ ਖ਼ੁਦਕੁਸ਼ੀਆਂ ਰੋਕਣ ਲਈ ਬਣਾਏ ਗਏ ਡਾ: ਸਵਾਮੀਨਾਥਨ ਕਮਿਸ਼ਨ ਨੇ 2006 ’ਚ ਅਪਣੀ ਰਿਪੋਰਟ ਦਿਤੀ ਸੀ, 2014 ਤਕ ਯੂ.ਪੀ.ਏ. ਸਰਕਾਰ ਸੱਤਾ ’ਚ ਰਹੀ ਪਰ ਉਨ੍ਹਾਂ ਨੇ ਰਿਪੋਰਟ ਲਾਗੂ ਨਹੀਂ ਕੀਤੀ, 2014 ਦੀਆਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਜੇ ਉਹ ਪ੍ਰਧਾਨ ਮੰਤਰੀ ਬਣੇ ਤਾਂ ਸਵਾਮੀਨਾਥਨ ਕਮਿਸ਼ਨ 32+50% ਫ਼ਾਰਮੂਲੇ ਅਨੁਸਾਰ ਫ਼ਸਲਾਂ ’ਤੇ ਐਮਐਸਪੀ ਤੈਅ ਕਰਨਗੇ। 2014 ’ਚ ਸੱਤਾ ’ਚ ਆਉਣ ਤੋਂ ਬਾਅਦ 2015 ’ਚ ਸੁਪਰੀਮ ਕੋਰਟ ’ਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਹਲਫ਼ਨਾਮਾ ਦੇ ਕੇ ਕਿਹਾ ਕਿ ਉਹ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਹੀਂ ਕਰ ਸਕਦੀ।

ਉਨ੍ਹਾ ਕਿਹਾ ਕਿ 2018 ਵਿਚ ਪੰਜਾਬ ਦੀ ਚੀਮਾ ਮੰਡੀ ’ਚ 35 ਦਿਨਾਂ ਦੇ ਧਰਨੇ ਤੋਂ ਬਾਅਦ ਅੰਨਾ ਹਜ਼ਾਰੇ ਅਤੇ ਮੈਂ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਮਰਨ ਵਰਤ ’ਤੇ ਬੈਠੇ ਸਨ, ਉਸ ਸਮੇਂ ਦੇ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਪ੍ਰਧਾਨ ਮੰਤਰੀ ਦਫ਼ਤਰ ਦੀ ਤਰਫ਼ੋਂ ਡਾ. ਜਤਿੰਦਰ ਸਿੰਘ ਦੇ ਦਸਤਖ਼ਤਾਂ ਵਾਲਾ ਇਕ ਪੱਤਰ ਅੰਦੋਲਨਕਾਰੀ ਆਗੂਆਂ ਨੂੰ ਸੌਂਪਿਆ ਸੀ ਜਿਸ ਵਿਚ ਸਪੱਸ਼ਟ ਲਿਖਿਆ ਗਿਆ ਸੀ ਕਿ ਕੇਂਦਰ ਸਰਕਾਰ ਤਿੰਨ ਮਹੀਨੇ ਦੇ ਅੰਦਰ ਸਵਾਮੀਨਾਥਨ ਕਮਿਸ਼ਨ ਦੇ 32+50% ਫ਼ਾਰਮੂਲੇ ਲਾਗੂ ਕਰੇਗੀ ਪਰ 6 ਸਾਲ ਬਾਅਦ ਵੀ ਅੱਜ ਤਕ ਉਸ ਨੂੰ ਲਾਗੂ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ, 2020-2021 ਵਿਚ 378 ਦਿਨਾਂ ਤਕ ਚੱਲੇ ਅੰਦੋਲਨ ਨੂੰ ਮੁਅੱਤਲ ਕਰਦੇ ਸਮੇਂ 9 ਦਸੰਬਰ 2021 ਨੂੰ ਖੇਤੀਬਾੜੀ ਮੰਤਰਾਲੇ ਵਲੋਂ ਇਕ ਪੱਤਰ ਸਾਨੂੰ ਸੌਂਪਿਆ ਗਿਆ ਸੀ ਜਿਸ ਵਿਚ ਹਰ ਕਿਸਾਨ ਲਈ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਉਣ, ਖੇਤੀ ਦੇ ਕੰਮਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਕੱਢਣ, ਲਖੀਮਪੁਰ ਖੇੜੀ ਦੇ ਜ਼ਖ਼ਮੀਆਂ ਨੂੰ ਮੁਆਵਜ਼ਾ ਦੇਣ, ਬਿਜਲੀ ਬਿਲ ਸੰਸਦ ਵਿਚ ਪੇਸ਼ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਅੰਦੋਲਨਕਾਰੀ ਕਿਸਾਨਾਂ ਵਿਰੁਧ ਦਰਜ ਕੇਸ ਵਾਪਸ ਲੈਣ ਸਮੇਤ ਕਈ ਲਿਖਤੀ ਵਾਅਦੇ ਕੀਤੇ ਗਏ ਸਨ, ਜੋ ਅੱਜ ਤਕ ਪੂਰੇ ਨਹੀਂ ਹੋਏ।

ਉਨ੍ਹਾਂ ਕਿਹਾ ਕਿ, ਅਸੀਂ ਤੁਹਾਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਾਂ ਕਿ ਕਿਰਪਾ ਕਰ ਕੇ ਕੇਂਦਰ ਸਰਕਾਰ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿਤੇ ਜਾਣ ਕਿ ਕੇਂਦਰ ਸਰਕਾਰ ਖੇਤੀਬਾੜੀ ਬਾਰੇ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ, ਕਿਸਾਨਾਂ ਦੀਆਂ ਭਾਵਨਾਵਾਂ ਅਤੇ ਵੱਖ-ਵੱਖ ਸਰਕਾਰਾਂ ਵਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦਾ ਸਤਿਕਾਰ ਕਰਦੇ ਹੋਏ ਐਮਐਸਪੀ ਦੀ ਗਾਰੰਟੀ ਕਾਨੂੰਨ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।

(For more Punjabi news apart from On the 25th day Jagjit Dallewal wrote a letter to the Supreme Court Latest News in Punjabi stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement