
ਮੈਰਿਟ ਸੂਚੀਆਂ PPSC ਦੀ ਅਧਿਕਾਰਤ ਵੈੱਬਸਾਈਟ www.ppsc.gov.in 'ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ
ਪਟਿਆਲਾ : ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨੇ ਅੱਜ ਰਜਿਸਟਰ ਏ-2 ਅਧੀਨ PCS ਦੀਆਂ 21 ਅਤੇ PCS ਰਜਿਸਟਰ ਸੀ ਅਧੀਨ 5 ਅਸਾਮੀਆਂ ਲਈ ਅੰਤਿਮ ਨਤੀਜੇ ਐਲਾਨ ਦਿਤੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ PPSC ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਕੁੱਲ 957 ਉਮੀਦਵਾਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਸੀ। ਇਨ੍ਹਾਂ ਅਸਾਮੀਆਂ ਲਈ 14 ਜੁਲਾਈ 2024 ਨੂੰ ਸੰਯੁਕਤ ਸਕ੍ਰੀਨਿੰਗ ਟੈਸਟ ਕਰਵਾਇਆ ਗਿਆ ਸੀ।
ਚੇਅਰਮੈਨ ਨੇ ਅੱਗੇ ਦੱਸਿਆ ਕਿ ਮੈਰਿਟ ਸੂਚੀਆਂ PPSC ਦੀ ਅਧਿਕਾਰਤ ਵੈੱਬਸਾਈਟ www.ppsc.gov.in 'ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ PPSC ਨੇ ਪੂਰੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ।