ਸੌਦਾ ਸਾਧ ਵਿਰੁਧ ਗਵਾਹੀ ਦੇਣ ਨੂੰ ਤਿਆਰ ਹੋਇਆ ਪ੍ਰਦੀਪ ਕਲੇਰ
Published : Dec 20, 2024, 7:50 am IST
Updated : Dec 20, 2024, 7:50 am IST
SHARE ARTICLE
Pradeep Kler ready to testify against Sauda Sadh latest news in punjabi
Pradeep Kler ready to testify against Sauda Sadh latest news in punjabi

ਸਿੱਟ ਨੇ ਸਰਕਾਰੀ ਗਵਾਹ ਬਨਾਉਣ ਲਈ ਕੋਰਟ ’ਚ ਦਿਤੀ ਅਰਜ਼ੀ

 

Pradeep Kler ready to testify against Sauda Sadh latest news in punjabi: ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਪ੍ਰਦੀਪ ਕਲੇਰ ਡੇਰਾ ਮੁਖੀ ਸੌਦਾ ਸਾਧ ਵਿਰੁਧ ਗਵਾਹੀ ਦੇਣ ਲਈ ਤਿਆਰ ਹੋ ਗਿਆ ਹੈ।

9 ਸਾਲ ਪਹਿਲਾਂ ਹੋਈ ਬੇਅਦਬੀ ਦੇ ਮਾਮਲੇ ਵਿਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਖੇ ਸ਼ੁਰੂ ਹੋਏ ਟਰਾਇਲ ਦੀ ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਸਿੱਟ ਨੇ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਦਾਖ਼ਲ ਕਰ ਕੇ ਕਿਹਾ ਹੈ ਕਿ ਮੁਲਜ਼ਮ ਪ੍ਰਦੀਪ ਕਲੇਰ ਮੁਲਜ਼ਮ ਵਿਰੁਧ ਗਵਾਹੀ ਦੇਣ ਦਾ ਇੱਛੁਕ ਹੈ ਇਸ ਲਈ ਉਸ ਨੂੰ ਸਰਕਾਰੀ ਗਵਾਹ ਬਨਾਉਣ ਦੀ ਮੰਜ਼ੂਰੀ ਦਿਤੀ ਜਾਵੇ। ਇਸ ਅਰਜ਼ੀ ’ਤੇ ਅਗਲੀ ਸੁਣਵਾਈ 9 ਜਨਵਰੀ ਨੂੰ ਹੋਵੇਗੀ।

ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਐਸਆਈਟੀ ਨੇ ਇਸ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਕਈ ਹੋਰ ਮੁਲਜ਼ਮਾਂ ਵਿਰੁਧ ਤਿੰਨ ਕੇਸ ਦਰਜ ਕੀਤੇ ਗਏ ਸੀ। ਇਨ੍ਹਾਂ ਤਿੰਨਾਂ ਕੇਸਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਚੰਡੀਗੜ੍ਹ ਤਬਦੀਲ ਕਰ ਦਿਤਾ ਗਿਆ ਸੀ।

ਐਸਆਈਟੀ ਨੇ ਇਸ ਮਾਮਲੇ ਵਿਚ ਸੌਦਾ ਸਾਧ ਨੂੰ ਮੁੱਖ ਸਾਜ਼ਸ਼ਕਰਤਾ ਦਸਿਆ ਸੀ। ਇਸ ਦੇ ਨਾਲ ਹੀ ਪ੍ਰਦੀਪ ਕਲੇਰ ਵੀ ਮੁੱਖ ਸਾਜ਼ਸ਼ਕਾਰਾਂ ਵਿਚ ਸ਼ਾਮਲ ਸੀ। ਉਹ ਸੌਦਾ ਸਾਧ ਦੇ ਡੇਰੇ ਵਿਚ ਠਹਿਰਿਆ ਹੋਇਆ ਸੀ। ਇਸ ਸਾਲ ਉਸ ਨੇ ਮੈਜਿਸਟਰੇਟ ਦੇ ਸਾਹਮਣੇ ਸੌਦਾ ਸਾਧ ਅਤੇ ਹਨੀਪ੍ਰੀਤ ਦੇ ਵਿਰੁਧ ਬਿਆਨ ਦਿਤੇ, ਇਸ ਲਈ ਹੁਣ ਸਿੱਟ ਉਸ ਨੂੰ ਸਰਕਾਰੀ ਗਵਾਹ ਬਣਾਉਣ ਜਾ ਰਹੀ ਹੈ। ਅੱਜ ਸੌਦਾ ਸਾਧ ਨੂੰ ਰੋਹਤਕ ਦੀ ਸੁਨਾਰੀਆ ਜੇਲ ਤੋਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। 

ਸੌਦਾ ਸਾਧ ਨੇ ਪੁਲਿਸ ਚਲਾਨ ਨਾਲ ਸਬੰਧਤ ਕੁਝ ਦਸਤਾਵੇਜ਼ ਮੁਹਈਆ ਕਰਵਾਉਣ ਲਈ ਅਰਜ਼ੀ ਦਾਖ਼ਲ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਪ੍ਰਦੀਪ ਕਲੇਰ ਵੀ ਅਦਾਲਤ ਵਿਚ ਪੇਸ਼ ਹੋੋਇਆ। ਉਹ ਲੰਮੇ ਸਮੇਂ ਤੋਂ ਭਗੌੜਾ ਸੀ ਅਤੇ ਪਿਛਲੇ ਸਾਲ ਫ਼ਰਵਰੀ ਵਿਚ ਫ਼ਰੀਦਕੋਟ ਪੁਲਿਸ ਨੇ ਉਸ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ।

ਗ੍ਰਿਫ਼ਤਾਰੀ ਤੋਂ ਕੁਝ ਸਮੇਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਸੀ। ਇਨ੍ਹਾਂ ਤਿੰਨਾਂ ਕੇਸਾਂ ਦੀ ਸੁਣਵਾਈ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਕਰੀਬ ਛੇ ਮਹੀਨੇ ਲਈ ਰੋਕੀ ਗਈ ਸੀ ਪਰ ਹਾਲ ਹੀ ਵਿਚ ਸੁਪਰੀਮ ਕੋਰਟ ਵਲੋਂ ਰੋਕ ਹਟਾਏ ਜਾਣ ’ਤੇ ਜ਼ਿਲ੍ਹਾ ਅਦਾਲਤ ਵਿਚ ਇਨ੍ਹਾਂ ਕੇਸਾਂ ਦੀ ਸੁਣਵਾਈ ਸ਼ੁਰੂ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement