'ਮਿਸ਼ਨ ਕੰਟ੍ਰੋਲ' ਦੀ ਰਣਨੀਤੀ ਤਿਆਰ ਕੀਤੀ ਜਾ ਰਹੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਅੰਦਰੂਨੀ ਕਲੇਸ਼ ਅਤੇ ਨਰਾਜ਼ਗੀਆਂ ਦੇ ਦੌਰ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨਪ੍ਰੀਤ ਸਿੰਘ ਇਯਾਲੀ ਦੇ ਤਿੱਖੇ ਤੇਵਰਾਂ ਅਤੇ ਜਸਬੀਰ ਸਿੰਘ ਘੁੰਮਣ ਵੱਲੋਂ ਲਿਖੀ ਗਈ ਚਿੱਠੀ ਤੋਂ ਬਾਅਦ ਹੁਣ ਗਿਆਨੀ ਹਰਪ੍ਰੀਤ ਸਿੰਘ ਦਾ ਧੜਾ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਚੰਡੀਗੜ੍ਹ ਵਿੱਚ ਇਸ ਵੇਲੇ ਇੱਕ ਗੁਪਤ ਮੀਟਿੰਗ ਚੱਲ ਰਹੀ ਹੈ, ਜਿਸ ਵਿੱਚ ਪਾਰਟੀ ਦੇ ਭਵਿੱਖ ਨੂੰ ਲੈ ਕੇ ਅਹਿਮ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।
ਮਿਸ਼ਨ ਕੰਟ੍ਰੋਲ ਦੀ ਤਿਆਰੀ: ਗਿਆਨੀ ਹਰਪ੍ਰੀਤ ਸਿੰਘ ਧੜੇ ਵੱਲੋਂ 'ਮਿਸ਼ਨ ਕੰਟ੍ਰੋਲ' ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਪਾਰਟੀ ਅੰਦਰ ਫੈਲੀ ਬੇਚੈਨੀ ਨੂੰ ਠੱਲ੍ਹ ਪਾਈ ਜਾ ਸਕੇ।
PAC ਦਾ ਗਠਨ:
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੀਟਿੰਗ ਵਿੱਚ ਇੱਕ ਨਵੀਂ Political Affairs Committee (PAC) ਬਣਾਉਣ 'ਤੇ ਗੰਭੀਰ ਚਰਚਾ ਹੋ ਰਹੀ ਹੈ।
ਪਾਰਟੀ ਵਿੱਚ ਚੱਲ ਰਹੀ ਬਗਾਵਤ ਨੂੰ ਸ਼ਾਂਤ ਕਰਨ ਲਈ ਕਈ ਵੱਡੇ ਅਤੇ ਨਰਾਜ਼ ਆਗੂਆਂ ਨੂੰ ਇਸ PAC ਵਿੱਚ ਸ਼ਾਮਲ ਕਰਕੇ 'ਐਡਜਸਟ' ਕਰਨ ਦੀ ਕਵਾਇਦ ਤੇਜ਼ ਕਰ ਦਿੱਤੀ ਗਈ ਹੈ।ਇਸ ਅਹਿਮ ਮੀਟਿੰਗ ਵਿੱਚ 'ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ' ਦੇ ਕਈ ਪ੍ਰਮੁੱਖ ਆਗੂ ਸ਼ਾਮਲ ਹਨ, ਜੋ ਪਾਰਟੀ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਲਈ ਸਿਰ ਜੋੜ ਕੇ ਬੈਠੇ ਹਨ।
ਮਾਹਿਰਾਂ ਦਾ ਮੰਨਣਾ ਹੈ ਕਿ ਇਯਾਲੀ ਅਤੇ ਘੁੰਮਣ ਦੇ ਸਖ਼ਤ ਰੁਖ਼ ਨੇ ਪਾਰਟੀ ਹਾਈਕਮਾਂਡ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਹੁਣ ਗਿਆਨੀ ਹਰਪ੍ਰੀਤ ਸਿੰਘ ਧੜੇ ਵੱਲੋਂ ਕੀਤੀ ਜਾ ਰਹੀ ਇਹ ਗੁਪਤ ਮੀਟਿੰਗ ਪਾਰਟੀ ਦੀ ਅੰਦਰੂਨੀ ਸਿਆਸਤ ਵਿੱਚ ਕੋਈ ਵੱਡਾ ਫੇਰਬਦਲ ਕਰ ਸਕਦੀ ਹੈ।
