Punjab Cabinet ਦੀ ਮੀਟਿੰਗ ਦੌਰਾਨ ਲਏ ਗਏ ਕਈ ਅਹਿਮ ਫ਼ੈਸਲਾ
Published : Dec 20, 2025, 4:59 pm IST
Updated : Dec 20, 2025, 4:59 pm IST
SHARE ARTICLE
Many important decisions taken during the Punjab Cabinet meeting
Many important decisions taken during the Punjab Cabinet meeting

‘ਮੇਰਾ ਘਰ ਮੇਰੇ ਨਾਂ’ ਸਕੀਮ ’ਚ ਇਤਰਾਜ਼ ਦਾਇਰ ਕਰਨ ਦਾ ਸਮਾਂ 90 ਦਿਨਾਂ ਤੋਂ ਘਟਾ ਕੇ 30 ਦਿਨ ਕੀਤਾ ਗਿਆ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਅੱਜ ਕੈਬਨਿਟ ਮੀਟਿੰਗ ਹੋਈ ਅਤੇ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਅੱਜ ਜਿੱਥੇ ਕੇਂਦਰ ਦੀ 'ਧੱਕੇਸ਼ਾਹੀ' ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ, ਉੱਥੇ ਹੀ ਸੂਬੇ ਦੇ ਵਿਕਾਸ ਅਤੇ ਕਾਰੋਬਾਰੀਆਂ ਲਈ ਕਈ ਅਹਿਮ ਬਦਲਾਅ ਕੀਤੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਗਰੀਬਾਂ ਦੇ ਹੱਕ ਖੋਹਣ ਦੇ ਦੋਸ਼ ਲਾਉਂਦਿਆਂ ਐਲਾਨ ਕੀਤਾ ਕਿ ਮਨਰੇਗਾ ਦੇ ਮੁੱਦੇ 'ਤੇ ਚਰਚਾ ਕਰਨ ਲਈ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਹ ਸੈਸ਼ਨ ਇੱਕ ਦਿਨ ਦਾ ਹੋਵੇਗਾ, ਜਿਸ ਵਿੱਚ ਕੇਂਦਰ ਦੀਆਂ ਨੀਤੀਆਂ ਵਿਰੁੱਧ ਰਣਨੀਤੀ ਬਣਾਈ ਜਾਵੇਗੀ।

ਇਸ ਤੋਂ ਇਲਾਵਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਜਲਦੀ ਦੇਣ ਲਈ ਕੈਬਨਿਟ ਨੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਇਤਰਾਜ਼ ਦਾਇਰ ਕਰਨ ਦਾ ਸਮਾਂ 90 ਦਿਨਾਂ ਤੋਂ ਘਟਾ ਕੇ 30 ਦਿਨ ਕਰ ਦਿੱਤਾ ਹੈ। ਇਸ ਨਾਲ ਸਕੀਮ ਨੂੰ ਲਾਗੂ ਕਰਨ ਵਿੱਚ ਲੱਗਣ ਵਾਲਾ ਸਮਾਂ ਘਟੇਗਾ ਅਤੇ ਲੋਕਾਂ ਨੂੰ ਤੇਜ਼ੀ ਨਾਲ ਲਾਭ ਮਿਲੇਗਾ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਦੀ 30 ਏਕੜ ਜ਼ਮੀਨ ਦੀ ਵਰਤੋਂ ਵਿੱਚ ਫੇਰਬਦਲ ਕੀਤਾ ਗਿਆ ਹੈ। ਪਹਿਲਾਂ ਇਹ ਸਾਰੀ ਜ਼ਮੀਨ ਬੱਸ ਸਟੈਂਡ ਲਈ ਸੀ, ਪਰ ਹੁਣ ਇਸ ਵਿੱਚੋਂ 20 ਕਿੱਲੇ ਜ਼ਮੀਨ ਸ਼ਹਿਰੀ ਵਿਕਾਸ ਲਈ ਵਰਤੀ ਜਾਵੇਗੀ ਅਤੇ ਬਾਕੀ 10 ਏਕੜ ਵਿੱਚ ਆਧੁਨਿਕ ਬੱਸ ਸਟੈਂਡ ਬਣਾਇਆ ਜਾਵੇਗਾ।

ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਬਦਲਾਅ ਕੀਤਾ ਗਿਆ ਹੈ। ਹੁਣ ਉਦਯੋਗਪਤੀਆਂ ਲਈ 'ਬੈਂਕ ਗਰੰਟੀ' ਦੇ ਨਾਲ-ਨਾਲ 'ਕਾਰਪੋਰੇਟ ਗਰੰਟੀ' ਦਾ ਵਿਕਲਪ ਵੀ ਜੋੜਿਆ ਗਿਆ ਹੈ। ਇਸ ਨਾਲ ਨਵੇਂ ਨਿਵੇਸ਼ਕਾਂ ਲਈ ਪੰਜਾਬ ਵਿੱਚ ਕੰਮ ਕਰਨਾ ਹੋਰ ਵੀ ਆਸਾਨ ਹੋ ਜਾਵੇਗਾ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement