2020 ਸਿੱਖ ਰਿਫਰੈਂਡਮ ਖਾਲਿਸਤਾਨ ਲਿਖਣ ਵਾਲਿਆਂ 'ਤੇ ਹੋਵੇ ਕਾਰਵਾਈ
Published : Oct 29, 2017, 11:55 am IST
Updated : Oct 29, 2017, 6:25 am IST
SHARE ARTICLE

ਗੁਰਦਾਸਪੁਰ - ਗੁਰਦਾਸਪੁਰ ਤਿੱਬੜੀ ਰੋਡ ਪੁਲ ਜਨਤਕ ਥਾਂ 'ਤੇ 2020 ਸਿੱਖ ਰਿਫਰੈਂਡਮ ਖਾਲਿਸਤਾਨ ਲਿਖਿਆ ਹੋਣ 'ਤੇ ਸ਼ਿਵ ਸੈਨਾ ਸਮਾਜਵਾਦੀ ਨੇ ਚਿੰਤਾ ਪ੍ਰਗਟ ਕੀਤੀ ਹੈ। ਸ਼ਿਵ ਸੈਨਾ ਸਮਾਜਵਾਦੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਬੱਬੂ ਨੇ ਕਿਹਾ ਕਿ ਗੁਰਦਾਸਪੁਰ 'ਚ ਖਾਲਿਸਤਾਨ ਲਿਖਿਆ ਹੋਣਾ ਬੜੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹੋ ਰਹੇ ਵੱਖ-ਵੱਖ ਥਾਵਾਂ 'ਤੇ ਹਿੰਦੂ ਨੇਤਾਵਾਂ ਦੇ ਕਤਲਾਂ ਤੋਂ ਪਤਾ ਲੱਗਦਾ ਹੈ ਕਿ ਪੁਲਿਸ ਪ੍ਰਸ਼ਾਸਨ ਤੇ ਖੁਫੀਆ ਏਜੰਸੀਆਂ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈਆਂ ਹਨ, ਜਿਸ ਦੀ ਤਾਜ਼ਾ ਮਿਸਾਲ ਹਿੰਦੂ ਨੇਤਾ ਰਵਿੰਦਰ ਗੋਸਾਈਂ ਦੇ ਕਤਲ ਤੋਂ ਮਿਲਦੀ ਹੈ। 


ਇਹ ਖਾਲਿਸਤਾਨ ਜ਼ਿੰਦਾਬਾਦ ਲਿਖਣ ਵਾਲੇ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਜਿਨ੍ਹਾਂ 'ਤੇ ਪੁਲਿਸ ਪ੍ਰਸ਼ਾਸਨ ਨੇ ਜੇਕਰ 7 ਦਿਨ ਦੇ ਅੰਦਰ ਕੋਈ ਕਾਰਵਾਈ ਨਾ ਕੀਤੀ ਤਾਂ ਸ਼ਿਵ ਸੈਨਾ ਸਮਾਜਵਾਦੀ ਪਾਰਟੀ ਪੂਰੇ ਪੰਜਾਬ 'ਚ ਰੋਸ ਮੁਜ਼ਾਹਰਾ ਕਰੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। 


ਗੁਰਦਾਸਪੁਰ-ਮੁਕੇਰੀਆਂ ਰੋਡ ਪੁਲ ਤਿੱਬੜੀ 'ਤੇ ਖਾਲਿਸਤਾਨ ਦੇ ਸਮਰਥਨ 'ਚ ਲਿਖੇ ਨਾਅਰੇ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਹੈ ਅਤੇ ਇਸ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ 'ਚ ਬੰਦ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। 

ਭੁੱਲਰ ਨੇ ਦੱਸਿਆ ਕਿ ਕੁੱਝ ਲੋਕ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚ ਰਹੇ ਹਨ, ਇਨ੍ਹਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਵਾਉਣ 'ਚ ਸਹਿਯੋਗ ਕਰੇ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement