ਜ਼ਰੂਰਤਮੰਦ ਚੁਨੌਤੀਗ੍ਰਸਤਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ : ਸਾਂਪਲਾ
Published : Jan 21, 2019, 5:54 pm IST
Updated : Jan 21, 2019, 5:54 pm IST
SHARE ARTICLE
Govt. committed to provide every facility to needy challengers
Govt. committed to provide every facility to needy challengers

ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਜ਼ਰੂਰਤਮੰਦ ਚੁਨੌਤੀਗ੍ਰਸਤਾਂ ਨੂੰ ਹਰ ਸਹੂਲਤ ਮੁਹੱਈਆ...

ਹੁਸ਼ਿਆਰਪੁਰ : ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਜ਼ਰੂਰਤਮੰਦ ਚੁਨੌਤੀਗ੍ਰਸਤਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਵਲੋਂ ਹਮੇਸ਼ਾਂ ਇਹੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੋਈ ਵੀ ਲੋੜਵੰਦ ਸਰਕਾਰੀ ਸਹੂਲਤ ਤੋਂ ਵਾਂਝਾ ਨਾ ਰਹੇ, ਇਸ ਲਈ ਸਮੇਂ-ਸਮੇਂ 'ਤੇ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਹ ਅੱਜ ਜ਼ਰੂਰਤਮੰਦ ਚੁਨੌਤੀਗ੍ਰਸਤਾਂ ਨੂੰ ਮੁਫ਼ਤ ਸਹਾਇਕ ਉਪਕਰਣ ਅਤੇ ਬਣਾਉਟੀ ਅੰਗ ਵੰਡਣ ਲਈ ਕਰਵਾਏ ਗਏ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ।

ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਅਲੀਮਕੋ ਦੇ ਸਹਿਯੋਗ ਨਾਲ ਏ.ਡੀ.ਆਈ.ਪੀ. ਯੋਜਨਾ ਅਧੀਨ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਇਹ ਸਮਾਰੋਹ ਡੀ.ਏ.ਵੀ. ਸਕੂਲ ਹੁਸ਼ਿਆਰਪੁਰ ਵਿਚ ਕਰਵਾਇਆ ਗਿਆ ਸੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸਮਾਰੋਹ ਵਿਚ 371 ਯੋਗ ਲਾਭਪਾਤਰੀਆਂ ਨੂੰ ਮੁਫ਼ਤ 756 ਸਹਾਇਕ ਉਪਕਰਣ ਅਤੇ ਬਣਾਉਟੀ ਅੰਗ ਸੌਂਪੇ ਗਏ, ਜਿਨ੍ਹਾਂ ਦੀ ਲਾਗਤ 28.13 ਲੱਖ ਰੁਪਏ ਹੈ। 

ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਚੁਨੌਤੀਗ੍ਰਸਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀ ਭਲਾਈ ਅਤੇ ਪੁਨਰਵਾਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਵੱਖ-ਵੱਖ ਕੈਂਪਾਂ ਰਾਹੀਂ 14 ਲੱਖ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਹੈ। ਸਾਂਪਲਾ ਨੇ ਕਿਹਾ ਕਿ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ ਨਾ ਸਿਰਫ਼ ਚੁਨੌਤੀਗ੍ਰਸਤਾਂ ਬਲਕਿ ਬਜ਼ੁਰਗਾਂ ਦੀ ਦੇਖ-ਭਾਲ ਵੀ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਜ਼ਰੂਰੀ ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਅਲੀਮਕੋ ਵਲੋਂ ਵੱਖ-ਵੱਖ ਸ਼੍ਰੇਣੀ ਦੇ ਚੁਨੌਤੀਗ੍ਰਸਤਾਂ ਲਈ ਸਹਾਇਕ ਉਪਕਰਣ ਅਤੇ ਬਣਾਉਟੀ ਅੰਗ ਦਿਤੇ ਗਏ ਹਨ, ਜਿਨ੍ਹਾਂ ਵਿਚ 4 ਸਮਾਰਟ ਕੇਨ, 2 ਬਰੇਲ, 10 ਸਲੇਟ ਅਤੇ ਇਕ ਬਰੇਲ ਕਿੱਟ, 6 ਮੋਟਰਰਾਈਜ਼ਡ ਟਰਾਈ ਸਾਈਕਲ, 13 ਟਰਾਈ ਸਾਈਕਲ, 71 ਵੀਲ੍ਹਚੇਅਰਜ਼, 10 ਸੀ.ਪੀ.ਚੇਅਰਜ਼, 36 ਬੈਸਾਖੀਆਂ, 10 ਵਾਕਰ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ, ਬਜ਼ੁਰਗਾਂ ਅਤੇ ਸੁਣਨ ਤੋਂ ਅਸਮਰੱਥ ਵਿਅਕਤੀਆਂ ਲਈ 301 ਸੁਣਨ ਵਾਲੀਆਂ ਮਸ਼ੀਨਾਂ ਸ਼ਾਮਲ ਹਨ। 

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਚੁਨੌਤੀਗ੍ਰਸਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 'ਹਰ ਵੀਰਵਾਰ ਚੁਨੌਤੀਗ੍ਰਸਤਾਂ ਦਾ ਸਤਿਕਾਰ' ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰ ਵੀਰਵਾਰ ਜ਼ਿਲ੍ਹੇ ਦੀ ਇਕ ਸਬ-ਡਿਵੀਜ਼ਨ ਦੇ ਸਰਕਾਰੀ ਹਸਪਤਾਲ ਵਿਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਤਾਂ ਜੋ ਚੁਨੌਤੀਗ੍ਰਸਤਾਂ ਨੂੰ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਚੁਨੌਤੀਗ੍ਰਸਤ ਵਿਅਕਤੀ ਦੀ ਵੋਟ ਅਜੇ ਨਹੀਂ ਬਣੀ, ਉਹ ਪਹਿਲ ਦੇ ਆਧਾਰ 'ਤੇ ਅਪਣੀ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਅਲੀਮਕੋ ਕੰਪਨੀ ਦੇ ਅਧਿਕਾਰੀ ਸ੍ਰੀ ਅਰੁਣ ਮਿਸ਼ਰਾ, ਸ੍ਰੀ ਅਸ਼ੋਕ ਕੁਮਾਰ ਸਾਹੂ ਅਤੇ ਸ੍ਰੀ ਇਸ਼ਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਾ. ਰਮਨ ਘਈ,

ਭਾਰਤ ਭੂਸ਼ਨ ਵਰਮਾ, ਸਾਹਿਲ ਸ਼ਰਮਾ, ਸੰਜੀਵ ਤਲਵਾੜਾ, ਮਨੋਜ ਸ਼ਰਮਾ, ਕੁਲਵੰਤ ਕੌਰ, ਜਰਨੈਲ ਸਿੰਘ ਧੀਰ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ਼ ਅਤੇ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement