ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ 'ਚ ਦੇਣ ਦਾ ਕੋਈ ਇਰਾਦਾ ਨਹੀਂ : ਬ੍ਰਹਮ ਮਹਿੰਦਰਾ
Published : Jan 21, 2019, 8:24 pm IST
Updated : Jan 21, 2019, 8:24 pm IST
SHARE ARTICLE
Brahm Mohindra
Brahm Mohindra

ਪੇਂਡੂ ਇਲਾਕਿਆਂ ਵਿਚ ਸਥਾਪਿਤ ਮੁੱਢਲੇ ਸਿਹਤ ਕੇਂਦਰ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਨੂੰ ਨਿੱਜੀ ਅਦਾਰਿਆਂ ਨੂੰ ਦੇਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ...

ਚੰਡੀਗੜ੍ਹ : ਪੇਂਡੂ ਇਲਾਕਿਆਂ ਵਿਚ ਸਥਾਪਿਤ ਮੁੱਢਲੇ ਸਿਹਤ ਕੇਂਦਰ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਨੂੰ ਨਿੱਜੀ ਅਦਾਰਿਆਂ ਨੂੰ ਦੇਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ 'ਚ ਦੇਣ ਦਾ ਕੋਈ ਇਰਾਦਾ ਨਹੀਂ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਦਾ ਮੁੱਖ ਮੰਤਵ ਪਬਲਿਕ ਹੈਲਥ ਸਿਸਟਮ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਹੈ।

ਪਿਛਲੀ ਸਰਕਾਰ ਵਲੋਂ ਭਰਤੀਆਂ 'ਤੇ ਲਗਾਈ ਰੋਕ ਨੂੰ ਹਟਾ ਕੇ ਸਿਹਤ ਵਿਭਾਗ ਵਲੋਂ ਅਕਤੂਬਰ, 2018 ਦੌਰਾਨ ਪੀਪੀਐਸਸੀ ਰਾਹੀਂ 308 ਡਾਕਟਰਾਂ ਦੀ ਭਰਤੀ ਕੀਤੀ ਗਈ, 513 ਮੈਡੀਕਲ ਅਫ਼ਸਰ (ਸਪੈਸ਼ਲਿਸਟ ਐਮਐਸ/ਐਮਡੀ) ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਜਦਕਿ ਭਰਤੀ ਨੂੰ ਭਰਵਾਂ ਹੁੰਘਾਰਾ ਨਾ ਮਿਲਣ ਕਾਰਨ ਕੇਵਲ 140 ਡਾਕਟਰ ਹੀ ਭਰਤੀ ਕੀਤੇ ਜਾ ਸਕੇ। ਪਿਛਲੀ ਸਰਕਾਰ ਦੁਆਰਾ ਸਾਲ 2015 ਵਿਚ ਜਾਰੀ ਹਦਾਇਤਾਂ ਮੁਤਾਬਕ ਪਹਿਲੇ ਤਿੰਨ ਸਾਲਾਂ ਲਈ ਨਵੇਂ ਭਰਤੀ ਕੀਤੇ ਡਾਕਟਰਾਂ ਨੂੰ ਉੱਕੀ-ਪੁੱਕੀ 15,600 ਰੁਪਏ ਤਨਖਾਹ 'ਤੇ ਹੀ ਭਰਤੀ ਕੀਤਾ ਜਾਂਦਾ ਸੀ

ਪਰ ਸਾਡੀ ਸਰਕਾਰ ਵਲੋਂ ਡਾਕਟਰਾਂ ਨੂੰ ਐਨਪੀਏ ਸਮੇਤ ਪੂਰੀ ਤਨਖਾਹ ਅਤੇ ਭੱਤੇ ਦੇਣ ਦਾ ਫੈਸਲਾ ਕੀਤਾ ਗਿਆ। ਉਨਾਂ ਦੱਸਿਆ ਕਿ ਸਿਹਤ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕੰਮ ਕਰਦੇ 750 ਰੂਰਲ ਮੈਡੀਕਲ ਅਫਸਰਾਂ(ਆਰਐਮਓ) ਨੂੰ ਸਿਹਤ ਵਿਭਾਗ ਵਿੱਚ ਲਿਆਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਹੁਣ ਵੀ 373 ਸਪੈਸ਼ਲਿਸਟ ਅਤੇ 256 ਮੈਡੀਕਲ ਅਫਸਰਾਂ ਦੀਆਂ ਆਸਾਮੀਆਂ ਖਾਲੀਆਂ ਪਈਆਂ ਹਨ ਅਤੇ ਜਿਨ੍ਹਾਂ ਜਲਦ ਹੀ ਭਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ 190 ਸਬ-ਸੈਂਟਰ ਅਤੇ 239  ਮੁੱਢਲੇ ਸਿਹਤ ਕੇਂਦਰਾਂ ਵਿਚ ਹੈਲਥ ਤੇ ਵੈਲਨੈੱਸ ਸੈਂਟਰ ਖੋਲੇ ਗਏ ਹਨ। ਫਰਵਰੀ ,2019 ਤੱਕ 258 ਉਮੀਦਵਾਰਾਂ ਟ੍ਰੇਨਿੰਗ ਮੁਕੰਮਲ ਕਰ ਲੈਣਗੇ ਅਤੇ 258 ਹੋਰ ਸਬ-ਸੈਂਟਰਾਂ ਨੂੰ ਹੈਲਥ ਤੇ ਵੈਲਨੈੱਸ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਛੇ ਮਹੀਨਿਆਂ ਦੇ ਕੋਰਸ ਲਈ 800 ਉਮੀਦਵਾਰਾਂ ਦੀ ਅਗਲੀ ਸੂਚੀ ਤਿਆਰ ਕੀਤੀ ਗਈ ਹੈ ਜੋ ਜੂਨ,2019 ਤੱਕ 1487 ਵੈਲਨੈੱਸ ਸੈਂਟਰਾਂ ਵਿਖੇ ਤਾਇਨਾਤ ਕੀਤੇ ਜਾਣਗੇ।

ਡਾਕਟਰਾਂ ਅਤੇ  ਪੈਰਾ ਮੈਡੀਕਲ ਸਟਾਫ ਦੀਆਂ ਆਸਾਮੀਆਂ ਨੂੰ ਭਰਨ ਲਈ ਇੱਕ ਪ੍ਰਸਤਾਵ ਕੈਬਨਿਟ  ਨੂੰ ਭੇਜਿਆ ਜਾ ਰਿਹਾ ਹੈ ਇਸ ਤੋਂ ਇਲਾਵਾ ਮੌਜੂਦਾ ਸਰਕਾਰ ਵਲੋਂ ਵੱਖ ਵੱਖ ਸ਼੍ਰੇਣੀਆਂ ਵਿਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ 866 ਕਰਮਚਾਰੀਆਂ ਨੂੰ ਭਰਤੀ ਕੀਤਾ ਗਿਆ ਹੈ ਅਤੇ 2100 ਆਸਾਮੀਆਂ ਨੂੰ ਭਰਨ ਦਾ ਮਾਮਲਾ ਪ੍ਰਕਿਰਿਆ ਅਧੀਨ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਹੀ ਵਿੱਤ ਵਿਭਾਗ ਵਲੋਂ ਰੈਗੂਲਰ ਸਟਾਫ਼ ਭਰਤੀ ਹੋਣ ਤੱਕ ਈਐਸਆਈ ਹਸਪਤਾਲ ਦੀਆਂ ਮੈਡੀਕਲ ਅਫ਼ਸਰ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ ਸਾਰੀਆਂ ਆਸਾਮੀਆਂ ਭਰਨ ਦੀ ਪ੍ਰਵਾਨਗੀ ਦਿਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਲਦ ਹੀ 108 ਸੇਵਾ ਤਹਿਤ ਮਰੀਜਾਂ ਨੂੰ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ 80 ਨਵੀਆਂ ਐਂਬੂਲੈਂਸਾਂ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ 1 ਮਾਰਚ,2019 ਤੋਂ 43 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਸਿਹਤ ਬੀਮਾ ਮੁਹੱਈਆ ਕਰਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਿਹਾ ਹੈ। ਸਿਹਤ ਵਿਭਾਗ ਨੇ ਇਸ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਇਲਾਜ ਸੇਵਾਵਾਂ ਯਕੀਨੀ ਤੌਰ ਤੇ ਮੁਹੱਈਆ ਕਰਾਉਣ ਲਈ ਵੱਡੇ ਪੱਧਰ 'ਤੇ ਸਬਡਵੀਜ਼ਨ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲਾਂ ਦੀ ਕਾਰਜ  ਕੁਸ਼ਲਤਾ ਵਿਚ ਵਾਧਾ ਕਰਨ ਲਈ ਇਕ ਯੋਜਨਾ ਵੀ ਤਿਆਰ ਕੀਤੀ ਹੈ।


ਸ੍ਰੀ ਮਹਿੰਦਰਾ ਨੇ ਅੱਗੇ ਕਿਹਾ ਕਿ ਦੇਸ਼ ਦੀਆਂ ਰਾਜ ਸਰਕਾਰਾਂ ਨੂੰ ਵੱਖ ਵੱਖ ਕਾਰਨਾਂ ਕਰਕੇ ਸਪੈਸ਼ਲਿਸਟ ਡਾਕਟਰਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਹਤ ਵਿਭਾਗ ਨੂੰ ਡਾਕਟਰਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਸਬੰਧੀਆਂ ਬੇਨਤੀਆਂ ਮਿਲ ਰਹੀਆਂ ਹਨ। ਤਿੰਨ ਬੇਨਤੀਆਂ ਪਹਿਲਾਂ ਹੀ ਵਿਚਾਰ ਅਧੀਨ ਹਨ- ਐਸਬੀਐਸ ਨਗਰ ਅਤੇ ਪਟਿਆਲਾ ਵਿਖੇ ਇਕ-ਇਕ ਕਾਰਡੀਆਲੋਜਿਸਟ ਅਤੇ ਇਕ ਡਾਕਟਰ ਵਲੋਂ ਲੁਧਿਆਣਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸੇਵਾ ਨਿਭਾਉਣ ਲਈ ਬੇਨਤੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਰਕਾਰੀ ਸੰਸਥਾਵਾਂ ਵਿਚ ਬਿਮਾਰੀਆਂ ਦੇ ਇਲਾਜ ਲਈ ਪ੍ਰਾਈਵੇਟ ਸੰਸਥਾਵਾਂ ਨੂੰ ਕੰਮ ਕਰਨ ਦਾ ਮੌਕਾ ਦਿਤਾ ਜਾਵੇਗਾ। ਭਾਰਤ ਸਰਕਾਰ ਇਸ ਦੇ ਲਈ ਵਿੱਤੀ ਸਹਾਇਤਾ ਦੇਣ ਦੀ ਤਿਆਰੀ ਵੀ ਕਰ ਰਹੀ ਹੈ। ਸਾਰੇ ਭਾਈਵਾਲਾਂ ਦੇ ਸੁਝਾਅ ਲੈਣ ਤੋਂ ਬਾਅਦ ਹੀ ਸਿਹਤ ਵਿਭਾਗ ਇਸ ਯੋਜਨਾ ਨੂੰ ਅਮਲ ਵਿਚ ਲਿਆਣ ਬਾਰੇ ਵਿਚਾਰ ਕਰੇਗਾ। 

ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਸਥਾਪਤ ਸਰਕਾਰੀ ਸੰਸਥਾਵਾਂ ਅਤੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਛੁੱਕ ਪ੍ਰਾਈਵੇਟ ਐਨਜੀਓ, ਡਾਕਟਰਾਂ ਦੀ ਰੁਚੀ ਪ੍ਰਗਟਾਉਣ ਸਬੰਧੀ ਇਕ ਵਿਗਿਆਪਨ ਦਿਤਾ ਗਿਆ। ਜੇਕਰ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਕੋਈ ਕੰਮ ਕਰਨ ਲਈ ਸਹਿਮਤ ਹੁੰਦਾ ਹੈ ਤਾਂ ਮਰੀਜਾਂ ਉੱਤੇ ਕਿਸੇ ਵੀ ਤਰ੍ਹਾਂ ਦਾ ਵਿੱਤੀ ਭਾਰ ਨਹੀਂ ਪਾਇਆ ਜਾਵੇਗਾ ਕੇਵਲ ਮੌਜੂਦਾ ਕੀਮਤ 'ਤੇ ਹੀ ਸਰਕਾਰੀ ਹਸਪਤਾਲਾਂ ਵਿਚ ਫ਼ੀਸ ਲਈ ਜਾਵੇਗੀ।

ਪ੍ਰਾਪਤ ਪ੍ਰਤੀਕਿਰਿਆ ਦੇ ਆਧਾਰ 'ਤੇ ਹੀ 1-2 ਸੰਸਥਾਵਾਂ ਵਿਚ ਪਾਇਲਟ ਪ੍ਰੋਜੈਕਟ ਪ੍ਰਯੋਗ ਕੀਤਾ ਜਾਵੇਗਾ। ਸਿਹਤ ਅਤੇ ਮੈਡੀਕਲ ਐਜੂਕੇਸ਼ਨ ਵਿਭਾਗ ਵਿਚ ਕਈ ਸਫ਼ਲ ਪ੍ਰੋਜੈਕਟ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਤਹਿਤ ਚਲਾਏ ਜਾ ਰਹੇ ਹਨ। ਜਿਵੇਂ ਕਿ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪੀ.ਆਈ.ਐਮ.ਐਸ) ਜਲੰਧਰ, ਮੋਹਾਲੀ ਤੇ ਬਠਿੰਡਾ ਵਿਖੇ 2 ਮੈਕਸ ਹਸਪਤਾਲ ਅਤੇ ਫਤਹਿਗੜ੍ਹ ਸਾਹਿਬ ਵਿਖੇ ਇਕ ਇੰਡੱਸ ਹਸਪਤਾਲ।

ਸ਼੍ਰੀ ਬ੍ਰਹਮ ਮਹਿੰਦਰਾ ਨੇ ਪੀਸੀਐਮਐਸ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਨੂੰ ਇਸ ਮਾਮਲੇ ਸਬੰਧੀ ਚਿੰਤਾ ਕਰਨ ਦੀ ਲੋੜ ਨਹੀਂ ਹੈ, ਸਿਹਤ ਵਿਭਾਗ ਸਮੇਂ -ਸਮੇਂ 'ਤੇ ਸਪੈਸ਼ਲਿਸਟਾਂ ਤੇ ਡਾਕਟਰਾਂ ਦੀ ਭਰਤੀ ਕਰਨ ਸਬੰਧੀ ਇਸ਼ਤਿਹਾਰ ਜਾਰੀ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਵਿਭਾਗ ਰਾਸ਼ਟਰੀ ਸਿਹਤ ਮਿਸ਼ਨ ਅਤੇ ਸਟੇਟ ਬਜਟ ਦੁਆਰਾ ਸਰਕਾਰੀ ਹਸਪਤਾਲਾਂ ਦਾ ਸੁਧਾਰ ਅਤੇ ਹੋਰ ਮਜਬੂਤੀਕਰਨ ਕਰਨ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement