
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਠੀਕਰੀਵਾਲ ‘ਚ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ...
ਬਰਨਾਲਾ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਠੀਕਰੀਵਾਲ ‘ਚ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ‘ਤੇ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿ ਜਿਹੜੀ ਪਾਰਟੀ ਅਪਣੀ ਵਿਧਾਇਕਾਂ ਨੂੰ ਹੀ ਸੰਭਾਲ ਕੇ ਨਹੀਂ ਰੱਖ ਸਕਦੀ ਉਹ ਪੰਜਾਬ ਦਾ ਕੀ ਭਲਾ ਕਰੇਗੀ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਪਣੀ ਵੱਖ ਤੋਂ ਪਾਰਟੀ ਬਣਾ ਲਈ ਹੈ। ਕੇਜਰੀਵਾਲ ਅਪਣੇ ਥੋੜੇ ਜਿਹੇ ਵਿਧਾਇਕਾਂ ਨੂੰ ਇੱਕਜੁੱਟ ਨਹੀਂ ਰੱਖ ਸਕਦੇ ਤਾਂ ਉਹ ਕੀ ਕਰਨਗੇ। ਇਸ ਦੌਰਾਨ ਢੀਂਡਸਾ ਨੇ ਕੇਜਰੀਵਾਲ ਨੂੰ ਤਾਨਾਸ਼ਾਹੀ ਨੇਤਾ ਕਰਾਰ ਦਿੰਦੇ ਹੋਏ ਕਿਹਾ ਕਿ ਉਹ ਹਰ ਸਮੇਂ ਤਾਨਾਸ਼ਾਹੀ ਰਵੱਈਆ ਅਪਣਾਉਂਦੇ ਹਨ ਅਤੇ ਕਿਸੇ ਵੀ ਮਾਮਲੇ ਵਿਚ ਕਿਸੇ ਦੀ ਕੋਈ ਸਲਾਹ ਨਹੀਂ ਲੈਂਦੇ। ਅਪਣੀ ਮਰਜ਼ੀ ਹੀ ਪਾਰਟੀ ਦੇ ਵਰਕਰਾਂ ‘ਤੇ ਚਲਾਉਂਦੇ ਹਨ।