ਪੰਜਾਬ ਸਰਕਾਰ ਨੇ ਲੜਕੀਆਂ ਨੂੰ ਸਮਾਜ ‘ਚ ਅੱਗੇ ਵੱਧਣ ਲਈ ਪ੍ਰਦਾਨ ਕੀਤੇ ਮੌਕੇ : ਅਰੁਣਾ ਚੌਧਰੀ
Published : Jan 21, 2019, 8:09 pm IST
Updated : Jan 21, 2019, 8:10 pm IST
SHARE ARTICLE
Cycles distributed to 65 women
Cycles distributed to 65 women

ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਉਣ ਲਈ ਰਾਜ ਪੱਧਰੀ ਲੋਹੜੀ ਸਮਾਗਮ ਕਰਵਾਇਆ...

ਚੰਡੀਗੜ੍ਹ : ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਉਣ ਲਈ ਰਾਜ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ਼੍ਰੀਮਤੀ ਅਰੁਣਾ ਚੌਧਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਅਤੇ ਸ਼੍ਰੀ ਸੁਨੀਲ ਜਾਖੜ ਲੋਕ ਸਭਾ ਮੈਂਬਰ ਲੋਕ ਸਭਾ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਸ਼੍ਰੀ ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਸ਼੍ਰੀ ਹਰਗੋਬਿੰਦਪੁਰ,

aPunjab Govt provided opportunities to women...

ਸ਼੍ਰੀ ਅਸ਼ੋਕ ਚੌਧਰੀ ਸੀਨੀਅਰ ਕਾਂਗਰਸ ਆਗੂ, ਸ਼੍ਰੀਮਤੀ ਕਵਿਤਾ ਸਿੰਘ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸ਼੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਅਤੇ ਮੈਡਮ ਸੁਮਨਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੀ ਮੋਜੂਦ ਸਨ। ਵਰ੍ਹਦੇ ਮੀਂਹ ਵਿਚ ਰਾਜ ਪੱਧਰੀ ਲੋਹੜੀ ਸਮਾਗਮ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਸਮਾਗਮ ਵਿਚ ਪੁਹੰਚੀਆਂ ਨਵ ਜੰਮੀਆਂ ਧੀਆਂ ਦੀਆਂ ਮਾਵਾਂ ਨੂੰ ਮੁਬਾਰਕਬਾਦ ਦਿਤੀ ਤੇ 20 ਗਰਾਮ ਪੰਚਾਇਤਾਂ ਦੇ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ

ਕਿ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣਾ ਅੱਜ ਸਮੇਂ ਦੀ ਮੁੱਖ ਲੋੜ ਹੈ ਤੇ ਅੱਜ ਹਰ ਖੇਤਰ ਵਿਚ ਲੜਕੀਆਂ-ਲੜਕਿਆਂ ਦੇ ਮੁਕਾਬਲੇ ਅੱਗ ਵੱਧ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸੁਯੋਗ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੂਬੇ ਭਰ ਅੰਦਰ ਕੁੜੀਆਂ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਦਿਤੇ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਉਹ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਅਪਣੇ ਸਾਥੀਆਂ ਨਾਲ ਮਿਲਣਗੇ ਤੇ ਮੰਗ ਕਰਨਗੇ

b'One Stop Centres' being opened for ensuring protection of women's rights

ਕਿ ਸੂਬੇ ਭਰ ਵਿਚ ਬੱਸਾਂ ਵਿਚ ਸਫਰ ਕਰਦੀਆਂ ਔਰਤਾਂ ਅਤੇ ਸਕੂਲ ਤੇ ਕਾਲਜ ਪੜ੍ਹਣ ਜਾਂਦੀਆਂ ਵਿਦਿਆਰਥਣਾਂ ਨੂੰ ਬੈਠਣ ਲਈ ਸੀਟਾਂ ਰਾਖਵੀਆਂ ਕੀਤੀਆਂ ਜਾਣ ਤਾਂ ਜੋ ਬੱਸ ਵਿਚ ਭੀੜ ਹੋਣ ਕਾਰਨ ਉਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ‘ਉਨਾਂ ਕਿਹਾ ਕਿ ਕੁੜੀਆਂ ਨੂੰ ਅੱਗੇ ਵੱਧਣ ਲਈ ਉਤਸ਼ਾਹਿਤ ਕਰਨਾ ਅੱਜ ਵਿਸ਼ੇਸ ਲੋੜ ਹੈ ਅਤੇ ਇਹ ਸਭ ਕੁਝ ਤਾਂ ਹੀ ਸੰਭਵ ਹੈ ਜੇਕਰ ਅਸੀ ਸਾਰੇ ਇਹ ਮੰਨ ਕੇ ਚੱਲੀਏ ਕੇ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਰੱਖਿਆ ਜਾਵੇਗਾ ਤੇ ਬਰਾਬਰ ਮੌਕੇ ਦਿਤੇ ਜਾਣਗੇ।

ਕੈਬਨਿਟ ਵਜ਼ੀਰ ਸ਼੍ਰੀਮਤੀ ਚੌਧਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸੋਚ ਦਾ ਨਤੀਜਾ ਹੈ ਕਿ ਅੱਜ ਰਾਜ ਪੱਧਰ ਤੇ ਧੀਆਂ ਦੀ ਲੋਹੜੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਲੜਕਿਆਂ ਦੇ ਮੁਕਾਬਲੇ ਲੜਕੀਆਂ ਦਾ ਅਨੁਪਾਤ ਲਿੰਗ ਘੱਟ ਗਿਆ ਸੀ ਪਰ ਕੈਪਟਨ ਸਰਕਾਰ ਦੀਆਂ ਦੂਰ ਅੰਦੇਸ਼ੀਆਂ ਨੀਤੀਆਂ ਸਦਕਾ ਅੱਜ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੇ ਲਿੰਗ ਅਨੁਪਾਤ ਵਿਚ ਕਾਫ਼ੀ ਸੁਧਾਰ ਹੋਇਆ ਹੈ। ਉਨਾਂ ਦੱਸਿਆ ਕਿ ਅੱਜ ਸੂਬੇ ਦੇ 11 ਜ਼ਿਲ੍ਹਿਆਂ ਵਿਚ ਲੜਕੀਆਂ ਦੇ ਲਿੰਗ ਅਨੁਪਾਤ ਵਿਚ ਚੰਗਾ ਸੁਧਾਰ ਹੋਇਆ ਹੈ।

ਜ਼ਿਲ੍ਹਾ ਫਿਰੋਜ਼ਪੁਰ ਵਿਚ 1000 ਲੜਕਿਆਂ ਦੇ ਪਿਛੇ 916 ਲੜਕੀਆਂ ਦਾ ਅਨੁਪਾਤ ਹੈ, ਜੋ ਕਿ ਸ਼ਲਾਘਾਯੋਗ ਹੈ। ਉਨਾਂ ਅੱਗੇ ਦੱਸਿਆ ਕਿ ਦੇਸ਼ ਭਰ ਅੰਦਰ 405 ਜ਼ਿਲ੍ਹਿਆਂ ਅੰਦਰ ਲੜਕੀਆਂ ਨੂੰ ਅੱਗ ਵੱਧਣ ਅਤੇ ਸਰਬਪੱਖੀ ਵਿਕਾਸ ਲਈ ਮੋਹਰੀ ਜ਼ਿਲ੍ਹਾ ਬਣਾਇਆ ਜਾ ਰਿਹਾ ਹੈ, ਜਿਸ ਨਾਲ ਲੜਕੀਆਂ ਦੇ ਅਨੁਪਾਤ ਵਿਚ ਹੋਰ ਸੁਧਾਰ ਹੋਵੇਗਾ। ਉਨਾਂ ਦੱਸਿਆ ਕਿ ਮਾਈ ਭਾਗੋ ਸਕੀਮ ਤਹਿਤ ਸੂਬੇ ਭਰ ਅੰਦਰ 1 ਲੱਖ 38 ਹਜ਼ਾਰ 66 ਲੜਕੀਆਂ ਨੂੰ ਮੁਫ਼ਤ ਸਾਈਕਲ ਦਿਤੇ ਜਾਣਗੇ, ਜਿਸ ਤਹਿਤ ਅੱਜ ਗੁਰਦਾਸਪੁਰ ਵਿਖੇ 65 ਲੜਕੀਆਂ ਨੂੰ ਸਾਈਕਲ ਵੰਡ ਕੇ ਸ਼ੁਰੂਆਤ ਕੀਤੀ ਗਈ ਹੈ।

c'Dhiyan di Lohri'

ਜ਼ਿਲ੍ਹਾ ਗੁਰਦਾਸਪੁਰ ਅੰਦਰ ਗਿਆਰਵੀਂ ਤੇ ਬਾਹਰਵੀਂ ਜਮਾਤ ਦੀਆਂ 9 ਹਜ਼ਾਰ 597 ਲੜਕੀਆਂ ਨੂੰ ਸਾਈਕਲ ਵੰਡੇ ਜਾ ਰਹੇ ਹਨ। ਸ਼੍ਰੀਮਤੀ ਚੌਧਰੀ ਨੇ ਦੱਸਿਆ ਕਿ ਕੈਪਟਨ ਸਰਕਾਰ ਵਲੋਂ ਔਰਤਾਂ ਦੇ ਹੱਕਾਂ ਦੀ ਗੱਲ ਕੀਤੀ ਗਈ ਹੈ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤਾਂ ਵਿਚ 50 ਫ਼ੀਸਦ ਰਾਖਵਾਂਕਰਨ ਕੀਤਾ ਗਿਆ ਹੈ, ਜਿਸ ਨਾਲ ਔਰਤਾਂ ਦਾ ਸਮਾਜ ਵਿਚ ਹੋਰ ਰੁਤਬਾ ਵਧਿਆ ਹੈ। ਉਨਾਂ ਦੱਸਿਆ ਕਿ ਰਾਜ ਭਰ ਅੰਦਰ ਹਰੇਕ ਜ਼ਿਲ੍ਹੇ ਵਿਚ 'ਵਨ ਸਟਾਪ ਸੈਂਟਰ' ਦੀ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਕਰਵਾਈ ਜਾਵੇਗੀ,

ਜਿਥੇ ਲੋੜਵੰਦ ਔਰਤਾਂ ਨੂੰ ਘਰੇਲੂ ਹਿੰਸਾਂ ਤੋ ਰਾਹਤ ਦਿਵਾਉਣ ਲਈ ਉਪਰਾਲੇ ਕੀਤੇ ਜਾਣਗੇ। ਮੈਡੀਕਲ ਤੇ ਪੁਲਿਸ ਸਹਾਇਤ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਗੁਰਦਾਸਪੁਰ ਦੇ ਨਿਊ ਹਸਪਤਾਲ ਵਿਖੇ 'ਵਨ ਸਟਾਪ ਸੈਂਟਰ' ਦੀ ਨਵੀਂ ਬਿਲਡਿੰਗ ਦੀ ਉਸਾਰੀ ਪ੍ਰਗਤੀ ਅਧੀਨ ਹੈ। ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਗੁਰਦਾਸਪੁਰ ਸ਼੍ਰੀ ਸੁਨੀਲ ਜਾਖੜ ਨੇ ਕਿਹਾ ਕਿ ਸਾਡੇ ਗੁਰੂਆਂ ਤੇ ਪੀਰਾਂ ਨੇ ਹਮੇਸ਼ਾ ਔਰਤਾਂ ਦੇ ਸਨਮਾਨ ਦੀ ਗੱਲ ਕੀਤੀ ਹੈ ਅਤੇ ਔਰਤਾਂ ਨੂੰ ਉੱਤਮ ਦਰਜਾ ਦਿਤਾ ਗਿਆ ਹੈ।

ਉਨਾਂ ਕਿਹਾ ਕਿ ਔਰਤਾਂ ਨੂੰ ਉਨਾਂ ਦੇ ਹੱਕ ਦਿਵਾਉਣ ਦੀ ਸ਼ੁਰੂਆਤ ਸਾਨੂੰ ਅਪਣੇ ਘਰਾਂ ਤੋਂ ਹੀ ਸ਼ੁਰੂ ਕਰਨੀ ਚਾਹੀਦੀ ਹੈ ਅਤੇ ਬੇਟੀਆਂ ਨੂੰ ਸਮਾਜ ਵਿਚ ਅੱਗੇ ਵੱਧਣ ਦੇ ਮੌਕੇ ਦੇਣੇ ਚਾਹੀਦੇ ਹਨ। ਸ਼੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਸ਼ਕਤੀ ਦੇਣ ਲਈ ਵੱਡੇ ਫ਼ੈਸਲੇ ਕੀਤੇ ਗਏ ਹਨ ਅਤੇ ਧੀਆਂ ਨੂੰ ਅੱਗੇ ਵੱਧਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅੱਜ ਸਮਾਜਿਕ, ਰਾਜਨੀਤਿਕ, ਧਾਰਮਿਕ ਤੇ ਖੇਡਾਂ ਵਿਚ ਔਰਤਾਂ ਨੇ ਵਿਸ਼ਵ ਪੱਧਰ ਤੇ ਨਾਮਣਾ ਖੱਟਿਆ ਹੈ।

ਇਸ ਮੌਕੇ ਉਨਾਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਤੇ ਖ਼ਾਸ ਕਰਕੇ ਚਿਲਡਰਨ ਹੋਮ ਤੇ ਆਂਗਣਵਾੜੀ  ਸੈਂਟਰਾਂ ਦੇ ਬੱਚਿਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਤੇ ਅਪਣੇ ਐਮ.ਪੀ ਫੰਡ ਵਿਚੋਂ ਚਿਲਡਰਨ ਹੋਮ ਦੇ ਸਰਬਪੱਖੀ ਵਿਕਾਸ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੱਜ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦਿਤੇ ਜਾ ਰਹੇ ਹਨ ਅਤੇ ਧੀਆਂ ਦੇ ਹੱਕਾਂ ਵਿਚ ਵਿਕਾਸ ਨੀਤੀਆਂ ਬਣਾਈਆਂ ਗਈਆਂ ਹਨ।

ਲੜਕੀਆਂ ਨੂੰ ਪੜ੍ਹਣ ਤੇ ਖੇਡਣ ਦੇ ਬਰਾਬਰ ਮੌਕੇ ਦਿਤੇ ਜਾ ਰਹੇ ਹਨ। ਇਸ ਮੌਕੇ ਸ੍ਰੀ ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਸ਼੍ਰੀ ਹਰਗੋਬਿੰਦਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਧੀਆਂ ਨੂੰ ਅੱਗੇ ਵੱਧਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਤੇ ਘਰਾਂ ਵਿਚ ਲੜਕੀਆਂ ਤੇ ਲੜਕਿਆਂ ਨੂੰ ਬਰਾਬਰ ਰੱਖਣਾ ਚਾਹੀਦਾ ਹੈ ਤੇ ਅੱਗੇ ਵੱਧਣ ਲਈ ਬਰਾਬਰ ਮੌਕੇ ਦੇਣੇ ਚਾਹੀਦੇ ਹਨ। ਸਮਾਗਮ ਦੇ ਆਖਰ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਵਲੋਂ ਰਾਜ ਪੱਧਰੀ ਸਮਾਗਮ ਵਿਚ ਪੁਹੰਚੀਆਂ ਪ੍ਰਮੁੱਖ ਹਸਤੀਆਂ ਦਾ ਧੰਨਵਾਦ ਕੀਤਾ ਗਿਆ।

ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੜਕੀਆਂ ਨੂੰ ਅੱਗੇ ਵੱਧਣ ਲਈ ਵਿਸ਼ੇਸ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਕਰਨ ਵਿਚ ਕੋਈ ਢਿੱਲਮੱਠ ਨਹੀਂ ਵਰਤੇਗਾ। ਇਸ ਤੋਂ ਪਹਿਲਾਂ ਸਮਾਗਮ ਦੇ ਸ਼ੁਰੂ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਸਮੂਹ ਹਾਜ਼ਰੀਨ ਦਾ ਸਵਾਗਤ ਕੀਤਾ ਤੇ ਜ਼ਿਲ੍ਹੇ ਅੰਦਰ ਚਲਾਏ ਜਾ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣੂੰ ਕਰਵਾਇਆ। ਸਮਾਗਮ ਦੇ ਸ਼ੁਰੂ ਵਿਚ ਮੁੱਖ ਮਹਿਮਾਨ ਵਲੋਂ 65 ਲੜਕੀਆਂ ਨੂੰ ਸਾਈਕਲ ਵੰਡੇ ਗਏ।

ਵੱਖ-ਵੱਖ ਵਿਭਾਗਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੇਖੀਆਂ ਗਈਆਂ। ਉਪਰੰਤ ਨਵਜੰਮੀਆਂ ਬੱਚੀਆਂ (400 ਬੱਚੀਆਂ)  ਦੀਆਂ ਮਾਵਾਂ ਦਾ ਸਨਮਾਨ ਕੀਤਾ ਗਿਆ। 20 ਗਰਾਮ ਪੰਚਾਇਤਾਂ ਜਿਨਾਂ ਵਲੋਂ ਸੈਕਸ ਰੈਸ਼ੋ ਤਹਿਤ ਲੜਕੀਆਂ ਦੇ ਲਿੰਗ ਅਨੁਪਾਤ ਵਧਾਉਣ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ਸੀ, ਉਨਾਂ ਨੂੰ ਸਨਮਾਨਿਤ ਕੀਤਾ ਗਿਆ। ਆਂਗਨਵਾੜੀ ਵਰਕਰ, ਹੇਲਥੀ ਬੇਬੀ ਸ਼ੋਅ ਦੀਆਂ ਜੇਤੂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ। 

ਸਮਾਗਮ ਮੌਕੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਵਾਲੇ ਵਿਭਾਗੀ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਜਿਨਾਂ ਵਿਚ ਸੁਖਦੀਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ, ਸ਼੍ਰੀਮਤੀ ਰਤਨਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫਿਰੋਜ਼ਪੁਰ, ਸੁਖਦੀਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ, ਸ਼੍ਰੀ ਅਰਵਿੰਦਰ ਸਿੰਘ ਭੱਟੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਬਰਨਾਲਾ, ਸ਼੍ਰੀਮਤੀ ਗੀਤਾ ਰਾਣੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਬੋਹਰ ਤੇ ਸ਼੍ਰੀਮਤੀ ਇੰਦਰਜੀਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫਰ ਡੇਰਾ ਬੱਸੀ ਜ਼ਿਲ੍ਹਾ ਮੋਹਾਲੀ ਸ਼ਾਮਿਲ ਸਨ।

ਇਸ ਮੌਕੇ ਸਤਿੰਦਰ ਕੌਰ ਏ.ਐਨ.ਐਮ ਥਾਣੇਵਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ 20 ਪੰਚਾਇਤਾਂ ਜਿਨ੍ਹਾਂ ਨੇ ਲੜਕੀਆਂ ਦੇ ਲਿੰਗ ਅਨੁਪਾਤ ਨੂੰ ਵਧਾਉਣ ਲਈ ਪਿੰਡ ਜਾਗਰੂਕ ਕਾਰਜ ਕੀਤਾ ਗਿਆ, ਉਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਬਾਹਮਣੀ, ਝੜੋਲੀ ਪੁਰਾਣੀ, ਚੇਚੀਆਂ ਚੋੜੀਆਂ, ਚੋਂਤਾ, ਕਲੀਚਪੁਰ ਵੱਡਾ, ਡੀਡਾ ਸੈਣੀ, ਡੁਗਰੀ, ਨਬੀਪੁਰ, ਵਰਸੋਲਾ, ਰਾਮ ਨਗਰ, ਬਾਜੇ ਚੱਕ, ਥਾਣੇਵਾਲ, ਸੁਚੈਨੀਆਂ, ਸਹਾਰੀ, ਭੀਖੋਵਾਲੀ, ਭੋਜਰਾਜ, ਹੁੱਟਰ ਕਲਾਂ, ਫੇਰੋ ਚੇਚੀ,, ਦਾਗਵਾਲ ਬਾਂਗਰ ਤੇ ਨੈਨੇਕੈਟ ਸ਼ਾਮਿਲ ਹਨ।

19 ਪੰਚਾਇਤਾਂ ਨੂੰ ਪਿੰਡਾਂ ਵਿਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਲਈ ਸੈਨਕਸ਼ਨ ਲੈਟਰ ਵੀ ਵੰਡੇ ਗਏ। ਪਿੰਡ ਤੁਗਲਵਾਲ, ਕਾਲਾ ਬਾਲਾ, ਭੈਣੀ ਮੀੱਖਾਂ, ਸੋਹਲ, ਜੱਫਰਵਾਲ, ਗੋਧਰ ਪੁਰਾ, ਘੁੰਮਣ ਕਲਾਂ, ਅਵਾਖਾਂ, ਉਦੈਪੁਰ, ਕਲੀਚਪੁਰ, ਬਹਿਰਾਮਪੁਰ, ਗਜਨੀਪੁਰ, ਗੇਤ ਪੋਖਰ, ਤਿੱਬੜੀ, ਬੱਬਰੀ ਨੰਗਲ, ਪੂਰਵਾਲ ਅਰਾਈਆਂ, ਤਲਵੰਡੀ ਰਾਮਾ, ਧਾਰੋਵਾਲੀ ਤੇ ਧਿਆਨਪੁਰ ਸ਼ਾਮਿਲ ਹਨ।

ਇਸ ਮੌਕੇ ਆਗਣਵਾੜੀ ਸੈਂਟਰ ਗੁਰਦਾਸਪੁਰ, ਚਿਲਡਰਨ ਹੋਮ, ਸ੍ਰੀ ਨੰਗਲੀ ਸਕੂਲ, ਸਰਕਾਰੀ ਸੀਨੀਅਰ ਸੈਕਡਰੀ (ਲੜਕੀਆਂ) ਧਰਮਪੁਰਾ ਕਾਲੋਨੀ, ਬਾਬਾ ਅਜੈ ਸਿੰਘ ਖਾਲਸਾ ਕਾਲਜ, ਆਰ.ਡੀ.ਖੋਸਲਾ ਸਕੂਲ ਬਟਾਲਾ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਰਕ ਸਮਾਗਮ ਪੇਸ਼ ਕੀਤਾ ਗਿਆ। ਦਾਮਿਨੀਪ੍ਰੀਤ ਕੋਰ ਵਿਦਿਆਰਥਣ ਐਸ.ਡੀ ਕਾਲਜ ਗੁਰਦਾਸਪੁਰ ਵਲੋਂ ਕਵਿਤਾ ਪੇਸ਼ ਕੀਤੀ ਗਈ। ਪੰਜਾਬ ਪੁਲਿਸ ਦੇ ਏ.ਐਸ.ਆਈ ਸੁਭਾਸ਼ ਸੂਫੀ ਤੇ ਨੌਜਵਾਨ ਸ਼ੇਰਾ ਬਾਜਵਾ ਨੇ ਸਮਾਜਿਕ ਬੁਰਾਈਆਂ ਖਿਲਾਫ ਗੀਤ ਪੇਸ਼ ਕੀਤਾ।

ਇਨਾਂ ਸਾਰਿਆਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿਚ ਪੁਹੰਚੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਤੇ ਪੋਦੇ ਵੀ ਵੰਡੇ ਗਏ। ਸਮਾਗਮ ਦੇ ਆਖਰ ਵਿਚ ਲੋਹੜੀ ਮਨਾਈ ਗਈ ਤੇ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ। ਇਸ ਮੌਕੇ ਸਰਵ ਸ੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਮਹਿੰਦਰਪਾਲ ਤਹਿਸੀਲਦਾਰ, ਜਤਿੰਦਰ ਸਿੰਘ ਐਸ.ਪੀ ਗੁਰਦਾਸਪੁਰ,

ਸਵਰਨ ਸਿੰਘ ਵਿਰਕ ਚੇਅਰਮੈਨ ਬਾਬਾ ਆਇਆ ਸਿੰਘ ਰਿਆੜਕੀ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਸਲਰ, ਵਰਿੰਦਰ ਸਿੰਘ ਸੀ.ਡੀ.ਪੀ.ਓ, ਪ੍ਰਿੰਸੀਪਲ ਜਤਿੰਦਰ ਸਿੰਘ ਕਲਸੀ ਆਦਿ ਹਾਜਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement