ਪੰਜਾਬ ਵਿਧਾਨ ਸਭਾ ਵੱਲੋਂ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ
Published : Jan 21, 2019, 4:00 pm IST
Updated : Jan 21, 2019, 5:12 pm IST
SHARE ARTICLE
Punjab Vidhan Sabha
Punjab Vidhan Sabha

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਰਤ ਦੇ...

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ।  ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੇਤਲਾ, ਭੁੱਲਥ, ਜ਼ਿਲ੍ਹਾ ਕਪੂਰਥਲਾ ਅਤੇ ਹਰਪਾਲ ਸਿੰਘ ਚੀਮਾ,​

Notice to KhairaNotice to Khaira

ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਕ੍ਰਮਵਾਰ 10 ਜਨਵਰੀ, 2019 ਅਤੇ 16 ਜਨਵਰੀ, 2019 ਨੂੰ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ।  ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਹਦਾਇਤ ਅਨੁਸਾਰ ਖਹਿਰਾ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪੁੱਛਿਆ ਗਿਆ ਹੈ।

Sukhpal KhairaSukhpal Khaira

ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਉਸ ਵਿਰੁੱਧ ਕਾਰਵਾਈ ਕਿਉਂ ਨਾ ਆਰੰਭੀ ਜਾਵੇ। ਬੁਲਾਰੇ ਨੇ ਦੱਸਿਆ ਕਿ ਜੇਕਰ ਦਿੱਤੇ ਗਏ ਸਮੇਂ ਵਿਚ ਖਹਿਰਾ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਇਸ ਮਾਮਲੇ ਵਿਚ ਕੁਝ ਨਹੀਂ ਕਹਿਣਾ ਚਾਹੁੰਦੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement