ਅਕਾਲੀਆਂ ਵਲੋਂ ਦਿੱਲੀ ਚੋਣ ਫ਼ੈਸਲੇ ਨੂੰ CAA ਨਾਲ ਜੋੜਣ 'ਤੇ ਕੈਪਟਨ ਦੀ 'ਚੁਟਕੀ'
Published : Jan 21, 2020, 8:18 pm IST
Updated : Jan 21, 2020, 8:18 pm IST
SHARE ARTICLE
file photo
file photo

ਅਕਾਲੀਆਂ ਨੂੰ ਸੁਹਿਰਦਤਾ ਦਿਖਾਉਣ ਲਈ ਕੇਂਦਰ ਨਾਲ ਨਾਤਾ ਤੋੜਣ ਅਤੇ ਸਪੱਸ਼ਟ ਸਟੈਂਡ ਲੈਣ ਦੀ ਚੁਣੌਤੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਮੁੱਦੇ 'ਤੇ ਭਾਜਪਾ ਨਾਲ ਮੱਤਭੇਦਾਂ ਕਰ ਕੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਬਾਰੇ ਕੀਤੇ ਦਾਅਵੇ ਨੂੰ ਹਾਸੋਹੀਣਾ ਕਰਾਰ ਦਿਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀਆਂ ਨੂੰ ਇਸ ਗ਼ੈਰ-ਸੰਵਿਧਾਨਕ ਕਾਨੂੰਨ ਦੇ ਸਬੰਧ ਵਿਚ ਅਪਣੀ ਸੁਹਿਰਦਾ ਸਿੱਧ ਕਰਨ ਲਈ ਕੇਂਦਰ ਨਾਲ ਗੱਠਜੋੜ ਤੋੜਨ ਦੀ ਚੁਣੌਤੀ ਦਿਤੀ ਹੈ ਕਿਉਂਕਿ ਦੋਵਾਂ ਸੰਸਦੀ ਸਦਨਾਂ ਵਿਚ ਇਸ ਬਿੱਲ ਨੂੰ ਪਾਸ ਕਰਨ ਮੌਕੇ ਅਕਾਲੀ ਵੀ ਸਮਰਥਨ ਧਿਰ ਨਾਲ ਖੜ੍ਹੇ ਸਨ।

PhotoPhoto

ਮੁੱਖ ਮੰਤਰੀ ਨੇ ਕਿਹਾ ਕਿ ਤੁਸੀਂ ਸਿੱਧਾ ਤੇ ਸਪੱਸ਼ਟ ਫ਼ੈਸਲਾ ਕਿਉਂ ਨਹੀਂ ਲੈਂਦੇ ਅਤੇ ਲੋਕਾਂ ਨੂੰ ਇਹ ਕਿਉਂ ਨਹੀਂ ਦਸਦੇ ਕਿ ਤੁਸੀਂ ਫੁੱਟਪਾਊ ਅਤੇ ਮਾਰੂ ਕਾਨੂੰਨ ਸੀ.ਏ.ਏ. ਵਿਰੁਧ ਸਚਮੁਚ ਖੜ੍ਹੇ ਹੋ। ਉਨ੍ਹਾਂ ਨੇ ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਲ ਅਕਾਲੀ ਮੰਤਰੀਆਂ ਨੂੰ ਵਿਵਾਦਤ ਕਾਨੂੰਨ 'ਤੇ ਲਏ ਸਟੈਂਡ ਦੇ ਹੱਕ ਵਿਚ ਨਿੱਤਰਨ ਲਈ ਤੁਰਤ ਅਸਤੀਫ਼ਾ ਦੇਣ ਵਾਸਤੇ ਆਖਿਆ ਕਿਉਂ ਜੋ ਇਸ ਕਾਨੂੰਨ ਵਿਰੁਧ ਸਮਾਜ ਦੇ ਸਮੂਹ ਵਰਗਾਂ ਵਿਚ ਕੌਮੀ ਪੱਧਰ 'ਤੇ ਰੋਸ ਪਾਇਆ ਜਾ ਰਿਹਾ ਹੈ।

PhotoPhoto

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਪੁੱਛਿਆ, 'ਜੇਕਰ ਤਹਾਨੂੰ ਸੀ.ਏ.ਏ. ਮੁਸਲਿਮ ਵਿਰੋਧੀ ਲਗਦਾ ਸੀ ਤਾਂ ਫਿਰ ਤੁਸੀਂ ਰਾਜ ਸਭਾ ਅਤੇ ਲੋਕ ਸਭਾ ਵਿਚ ਇਸ ਕਾਨੂੰਨ ਦੇ ਹੱਕ ਵਿਚ ਮੇਜ਼ ਕਿਉਂ ਥਪਥਪਾਇਆ?' ਉਨ੍ਹਾਂ ਕਿਹਾ ਕਿ ਸੰਸਦ ਵਿਚ ਅਕਾਲੀਆਂ ਵਲੋਂ ਇਸ ਕਾਨੂੰਨ ਦੀ ਖੁਲ੍ਹ ਕੇ ਕੀਤੀ ਹਮਾਇਤ ਰਿਕਾਰਡ ਦਾ ਹਿੱਸਾ ਹੈ।

PhotoPhoto

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਤੋਂ ਬਾਅਦ ਦਿੱਲੀ ਦੂਜਾ ਸੂਬਾ ਹੈ ਜਿਥੇ ਅਕਾਲੀ ਦਲ ਨੇ ਅਪਣੇ ਭਾਈਵਾਲ ਭਾਰਤੀ ਜਨਤਾ ਪਾਰਟੀ ਦੇ ਨਾਲ ਨਾ ਤੁਰਨ ਦਾ ਫ਼ੈਸਲਾ ਕੀਤਾ ਹੈ ਪਰ ਅਕਾਲੀਆਂ ਵਲੋਂ ਦਿੱਲੀ ਚੋਣਾਂ ਸੀ.ਏ.ਏ. 'ਤੇ ਮਤਭੇਦ ਹੋਣ ਕਰ ਕੇ ਨਾ ਲੜਨ ਦਾ ਕੀਤਾ ਦਾਅਵਾ ਬੇਹੂਦਾ ਅਤੇ ਨਾਸਵਿਕਾਰਨਯੋਗ ਹੈ।

PhotoPhoto

ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿਚੋਂ ਬਾਹਰ ਨਿਕਲਣਾ ਸਪੱਸ਼ਟ ਤੌਰ 'ਤੇ ਅਕਾਲੀ ਦਲ ਦੀ ਮਜਬੂਰੀ ਸੀ ਕਿਉਂਕਿ ਇਨ੍ਹਾਂ ਨੂੰ ਇਸ ਗੱਲ ਦਾ ਭਲੀਭਾਂਤ ਅਹਿਸਾਸ ਹੈ ਕਿ ਜ਼ਮੀਨੀ ਪੱਧਰ 'ਤੇ ਉਸ ਨੂੰ ਕੋਈ ਸਮਰਥਨ ਨਹੀਂ ਹੈ ਅਤੇ ਕੌਮੀ ਰਾਜਧਾਨੀ ਵਿਚ ਇਹ ਇਕ ਸੀਟ ਵੀ ਨਹੀਂ ਜਿੱਤ ਸਕਦੇ।

PhotoPhoto

ਅਜਿਹਾ ਵੀ ਜਾਪਦਾ ਹੈ ਕਿ ਭਾਜਪਾ, ਅਕਾਲੀ ਦਲ ਨੂੰ ਉਹ ਕੁਝ ਦੇਣ ਲਈ ਤਿਆਰ ਨਹੀਂ ਸੀ ਜੋ ਸੀਟਾਂ ਦੇ ਰੂਪ ਵਿਚ ਅਕਾਲੀ ਚਾਹੁੰਦੇ ਸਨ ਜਿਸ ਕਰਕੇ ਉਨ੍ਹਾਂ ਨੇ ਸਥਿਤੀ 'ਚੋਂ ਬਾਹਰ ਨਿਕਲਣ ਦਾ ਬਿਹਤਰ ਢੰਗ ਲੱਭਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement