
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੰਬੰਧੀ ਸੁਖਜੀਤਪਾਲ ਸਿੰਘ...
ਜਲੰਧਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ 21 ਜਨਵਰੀ ਤੋਂ ਸਵੇਰੇ 9:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
Students
ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਧੁੰਦ ਅਤੇ ਬਾਰਿਸ਼ਾਂ ਕਾਰਣ ਵਧੇ ਸਰਦੀ ਦੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ 10:00 ਵਜੇ ਕੀਤਾ ਗਿਆ ਸੀ, ਜੋ ਕਿ 15 ਜਨਵਰੀ ਤੱਕ ਸੀਮਤ ਸੀ। ਉਸ ਤੋਂ ਬਾਅਦ ਇਹ ਸਮਾਂ 19 ਤਰੀਕ ਤੱਕ ਵਧਾ ਦਿੱਤਾ ਗਿਆ ਸੀ ਪਰ ਹੁਣ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਖੁੱਲ੍ਹਣ ਦਾ ਨਿਰਧਾਰਿਤ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
Students
ਦਸ ਦਈਏ ਕਿ ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ 24 ਦਸੰਬਰ ਤੋਂ 15 ਜਨਵਰੀ 2020 ਤੱਕ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਸੀ।
Students
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੰਬੰਧੀ ਸੁਖਜੀਤਪਾਲ ਸਿੰਘ ਡਾਇਰੈਕਟਰ ਸਿੱਖਿਆ ਵਿਭਾਗ (ਸੈ. ਸਿੱ) ਵੱਲੋਂ ਪੱਤਰ ਜਾਰੀ ਕੀਤਾ ਗਿਆ ਸੀ ਕਿ 24 ਦਸੰਬਰ ਤੋਂ 15 ਜਨਵਰੀ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਸਾਰੇ ਮਿਡਲ/ ਹਾਈ/ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ।
Students
ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ। ਦਸ ਦਈਏ ਕਿ ਪੰਜਾਬ ਵਿੱਚ ਇਸ ਵਾਰ ਠੰਡ ਰਿਕਾਰਡ ਤੋੜ ਰਹੀ ਹੈ। ਮੌਸਮ ਵਿਭਾਗ ਦਾ ਦਾਅਵਾ ਹੈ ਕਿ ਠੰਡ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ 3 ਡਿੱਗਰੀ ਤੱਕ ਹੇਠਾਂ ਪੁੱਜ ਗਿਆ ਸੀ। ਚੰਡੀਗੜ੍ਹ 'ਚ ਦਿਨ ਦਾ ਤਾਪਮਾਨ 8 ਤੋਂ 9 ਡਿਗਰੀ ਵਿਚਾਲੇ ਸੀ। ਸ਼ਹਿਰ ਵਿਚ ਘੱਟੋ-ਘੱਟ ਤਾਮਪਾਨ 5 ਡਿਗਰੀ ਰਿਹਾ। ਚੰਡੀਗੜ੍ਹ 'ਚ ਸਾਲ 2014 ਵਿੱਚ ਕਾਫ਼ੀ ਠੰਡ ਪਈ ਸੀ ਅਤੇ ਹੁਣ ਠੰਡ ਨੇ 2014 ਦਾ ਰਿਕਾਰਡ ਵੀ ਤੋੜ ਦਿੱਤਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।