
ਸੰਧੂ ਦੇ ਅਕਾਲ ਚਲਾਣੇ ’ਤੇ ਕਾਂਗਰਸੀ ਸੋਗ ਵਿਚ ਡੁੱਬੇ
ਮੋਗਾ, 20 ਜਨਵਰੀ (ਪ੍ਰੇਮ ਹੈਪੀ): ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਡਾ: ਤਾਰਾ ਸਿੰਘ ਸੰਧੂ (68 ਸਾਲ) ਪਿਛਲੇ ਤਿੰਨ ਮਹੀਨਿਆਂ ਤੋਂ ਬਿਮਾਰ ਚਲੇ ਆ ਰਹੇ ਸਨ। ਉਨ੍ਹਾਂ ਦੀ ਹੋਈ ਬੇਵਕਤੀ ਮੌਤ ’ਤੇ ਕਾਂਗਰਸੀ ਖੇਮਿਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦਾ ਬਾਅਦ ਦੁਪਹਿਰ ਪਿੰਡ ਭਿੰਡਰ ਖੁਰਦ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ। ਇਸ ਮੌਕੇ ਪਰਵਾਰਕ ਮੈਂਬਰਾਂ ਵਿਚ ਡਾ: ਸੰਧੂ ਦੀ ਮਾਤਾ ਵੀਰ ਕੌਰ, ਭਰਾ ਪ੍ਰੀਤਮ ਸਿੰਘ, ਗੁਲਜ਼ਾਰ ਸਿੰਘ, ਹਾਕਮ ਸਿੰਘ ਅਤੇ ਜਸਵਿੰਦਰ ਸਿੰਘ ਛਿੰਦਾ ਆਦਿ ਨਾਲ ਵੱਡੀ ਗਿਣਤੀ ਵਿਚ ਲੋਕਾਂ ਨੇ ਹਮਦਰਦੀ ਦਾ ਇਜ਼ਹਾਰ ਕੀਤਾ। ਸਸਕਾਰ ਮੌਕੇ ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਅਤੇ ਵਿਧਾਇਕ ਡਾ: ਹਰਜੋਤ ਕਮਲ ਨੇ ਡਾ: ਸੰਧੂ ਦੀ ਮਿ੍ਰਤਕ ਦੇਹ ’ਤੇ ਲੋਈ ਭੇਂਟ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।