ਕਿਸਾਨ ਜਥੇਬੰਦੀਆਂ ਵੱਲੋਂ Modi ਸਰਕਾਰ ਦਾ ਪ੍ਰਸਤਾਵ ਰੱਦ, ਰਿੰਗ ਰੋਡ ‘ਤੇ ਹੀ ਹੋਵੇਗੀ ਟਰੈਕਟਰ ਪਰੇਡ
Published : Jan 21, 2021, 8:53 pm IST
Updated : Jan 21, 2021, 8:55 pm IST
SHARE ARTICLE
Kissan Meeting
Kissan Meeting

ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਕੱਲ ਸਰਕਾਰ ਵੱਲੋਂ ਰੱਖੇ ਗਏ ਪ੍ਰਸਤਾਵ...

ਚੰਡੀਗੜ੍ਹ: ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਕੱਲ ਸਰਕਾਰ ਵੱਲੋਂ ਰੱਖੇ ਗਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ। ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੇ ਕਿਸਾਨਾਂ ਲਈ ਸਾਰੀਆਂ ਫਸਲਾਂ 'ਤੇ ਲਾਹੇਵੰਦ MSP ਲਈ ਇਕ ਕਾਨੂੰਨ ਲਾਗੂ ਕਰਨ ਨੂੰ ਇਸ ਅੰਦੋਲਨ ਦੀਆਂ ਮੁੱਖ ਮੰਗਾਂ ਵਜੋਂ ਦੁਹਰਾਇਆ ਗਿਆ। ਸੰਯੁਕਤ ਕਿਸਾਨ ਮੋਰਚਾ ਇਸ ਅੰਦੋਲਨ ਵਿਚ ਹੁਣ ਤੱਕ ਸ਼ਹੀਦ ਹੋਏ 147 ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ।

Kissan MeetingKissan Meeting

ਲੋਕ ਲਹਿਰ ਲੜਦਿਆਂ ਇਹ ਸਾਥੀ ਸਾਡੇ ਤੋਂ ਵਿੱਛੜ ਰਹੇ ਹਨ। ਉਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਪੁਲਿਸ ਪ੍ਰਸ਼ਾਸਨ ਨਾਲ ਹੋਈ ਬੈਠਕ ਵਿਚ ਪੁਲਿਸ ਨੇ ਮੰਗ ਕੀਤੀ ਕਿ ਕਿਸਾਨ ਪਰੇਡ ਰਿੰਗ ਰੋਡ ‘ਤੇ ਨਾ ਕੀਤੀ ਜਾਵੇ। ਕਿਸਾਨਾਂ ਨੇ ਪੂਰੇ ਜ਼ੋਰ ਨਾਲ ਇਹ ਗੱਲ ਰੱਖੀ ਕਿ ਪਰੇਡ ਰਿੰਗ ਰੋਡ ‘ਤੇ ਹੀ ਹੋਵੇਗੀ। ਇਸ ਵਾਰੇ ਪੁਲਿਸ ਨਾਲ ਮੀਟਿੰਗ ਕੱਲ ਹੋਵੇਗੀ। ਇਹ ਸ਼ਾਂਤਮਈ ਅੰਦੋਲਨ ਹੁਣ ਦੇਸ਼ ਵਿਆਪੀ ਬਣ ਚੁੱਕਿਆ ਹੈ।

Kissan MeetingKissan Meeting

ਗਣਤੰਤਰ ਦਿਵਸ ਲਈ ਕਿਸਾਨ ਕਰਨਾਟਕ ਵਿਚ ਕਈ ਥਾਵਾਂ 'ਤੇ ਵਾਹਨ ਰੈਲੀਆਂ ਕਰਕੇ ਇਕਜੁੱਟ ਹੋ ਰਹੇ ਹਨ। ਕੇਰਲ ਵਿੱਚ ਕਈ ਥਾਵਾਂ ਤੇ ਕਿਸਾਨ ਟਰੈਕਟਰ ਮਾਰਚ ਕਰ ਰਹੇ ਹਨ। ਉੱਤਰਾਖੰਡ ਦੇ ਬਿਲਾਸਪੁਰ ਅਤੇ ਰਾਮਪੁਰ ਵਿੱਚ ਟਰੈਕਟਰ ਮਾਰਚ ਕਰਕੇ ਕਿਸਾਨ ਦਿੱਲੀ ਵਿੱਚ 'ਕਿਸਾਨ ਪਰੇਡ' ਦੀ ਤਿਆਰੀ ਕਰ ਰਹੇ ਹਨ। ਛੱਤੀਸਗੜ੍ਹ ਦੇ ਕਿਸਾਨ 23 ਜਨਵਰੀ ਨੂੰ ਰਾਜ ਭਵਨ ਦਾ ਘਿਰਾਓ ਕਰਨਗੇ ਅਤੇ ਇਕ ਜੱਥਾ ਵੀ ਦਿੱਲੀ ਲਈ ਰਵਾਨਾ ਹੋਵੇਗਾ।

Kissan MeetingKissan Meeting

ਉੜੀਸਾ ਤੋਂ ਚਲਾਈ ਗਈ ਨਵ-ਨਿਰਮਾਣ ਕਿਸਾਨ ਸੰਗਠਨ ਦੀ 'ਕਿਸਾਨ ਦਿੱਲੀ ਚਲੋ ਯਾਤਰਾ' ਨੂੰ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਯਾਤਰਾ ਦੇ ਰੂਟ ਵੀ ਬਦਲੇ ਜਾ ਰਹੇ ਹਨ। ਅਸੀਂ ਪ੍ਰਸ਼ਾਸਨ ਦੇ ਇਸ ਵਿਵਹਾਰ ਦਾ ਵਿਰੋਧ ਕਰਦੇ ਹਾਂ। ਕੋਲਕਾਤਾ ਵਿੱਚ 3 ਦਿਨਾਂ ਵਿਸ਼ਾਲ ਪ੍ਰੋਗਰਾਮ 20 ਜਨਵਰੀ ਤੋਂ 22 ਜਨਵਰੀ ਤੱਕ ਹੋਵੇਗਾ। ਕੱਲ ਹੋਏ ਵਿਸ਼ਾਲ ਪ੍ਰੋਗਰਾਮ ਵਿਚ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ।

Tractor RallyTractor Rally

ਆਉਣ ਵਾਲੇ ਸਮੇਂ ਵਿਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ। ਮਜ਼ਦੂਰ ਕਿਸਾਨ ਸ਼ਕਤੀ ਸੰਗਠਨ ਦੀ ਅਗਵਾਈ ਹੇਠ ਰਾਜਸਥਾਨ ਦੇ ਕਿਸਾਨ, ਮਜ਼ਦੂਰ ਅਤੇ ਆਮ ਲੋਕ ਸ਼ਾਹਜਹਾਂਪੁਰ ਸਰਹੱਦ 'ਤੇ ਪਹੁੰਚ ਰਹੇ ਹਨ। ਨਵ-ਉਦਾਰਵਾਦੀ ਨੀਤੀਆਂ ਖ਼ਿਲਾਫ਼ ਪੁਤਲਿਆਂ ਅਤੇ ਗੀਤਾਂ ਰਾਹੀਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement