ਪੰਜਾਬ ਸਰਕਾਰ ਨੇ 27 ਜਨਵਰੀ ਤੋਂ ਪ੍ਰਾਇਮਰੀ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਕੀਤਾ ਵੱਡਾ ਐਲਾਨ
Published : Jan 21, 2021, 10:48 am IST
Updated : Jan 21, 2021, 10:48 am IST
SHARE ARTICLE
SCHOOL
SCHOOL

ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਚਲਦੇ ਸਕੂਲ ਕਾਲਜ ਕਾਫ਼ੀ ਲੰਬੇ ਸਮੇਂ ਤੋਂ ਬੰਦ ਹਨ ਪਰ ਇਸ ਦੇ ਚਲਦੇ ਹੁਣ ਫਿਰ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਪੰਜਾਬ ਸਰਕਾਰ ਨੇ ਛੋਟੀਆਂ ਕਲਾਸਾਂ ਲਈ ਵੀ ਸਕੂਲ 27 ਜਨਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲ ਤੀਜੀ ਅਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਖੁੱਲ੍ਹਣਗੇ।

Vijay Inder Singla

ਮੰਤਰੀ ਨੇ ਕਿਹਾ ਕਿ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੂੰ 27 ਜਨਵਰੀ ਤੋਂ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ 1 ਫਰਵਰੀ ਤੋਂ ਖੁੱਲ੍ਹਣਗੇ।  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।

school reopen

ਸਕੂਲ ਦਾ ਸਮਾਂ 
ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement