ਤੀਜੀ ਤੇ ਚੌਥੀ ਕਲਾਸ ਲਈ 27 ਤੋਂ ਖੋਲ੍ਹੇ ਜਾਣਗੇ ਸਕੂਲ: ਸਿੰਗਲਾ
Published : Jan 21, 2021, 12:37 am IST
Updated : Jan 21, 2021, 12:37 am IST
SHARE ARTICLE
image
image

ਤੀਜੀ ਤੇ ਚੌਥੀ ਕਲਾਸ ਲਈ 27 ਤੋਂ ਖੋਲ੍ਹੇ ਜਾਣਗੇ ਸਕੂਲ: ਸਿੰਗਲਾ

ਪਹਿਲੀ ਤੇ ਦੂਜੀ ਜਮਾਤ ਵੀ ਪਹਿਲੀ ਤੋਂ ਸ਼ੁਰੂ

ਚੰਡੀਗੜ੍ਹ, 20 ਜਨਵਰੀ (ਭੁੱਲਰ) : ਸਕੂਲ ਸਿਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮਾਪਿਆਂ ਵਲੋਂ ਆ ਰਹੀ ਲਗਾਤਾਰ ਮੰਗ ਦੇ ਮਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲ੍ਹਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿਤੀ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁਲ੍ਹਣਗੇ ਅਤੇ ਇਸ ਤੋਂ ਬਾਅਦ 1 ਫ਼ਰਵਰੀ ਤੋਂ ਪਹਿਲੀ ਜਮਾਤ ਤੇ ਦੂਜੇ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਖੁਲ੍ਹਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤਕ ਹੋਵੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਕੂਲ ਖੋਲ੍ਹਣ ਤੋਂ ਪਹਿਲਾਂ ਇਮਾਰਤਾਂ ਦੀ ਪੂਰੀ ਸਫ਼ਾਈ ਸਹੀ ਢੰਗ ਨਾਲ ਕਰਵਾਉਣ ਦੇ ਨਾਲ-ਨਾਲ ਕੋਰੋਨਾ ਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਹੈ। ਸ਼੍ਰੀ ਸਿੰਗਲਾ ਨੇ ਦਸਿਆ ਕਿ ਸਕੂਲ ਖੋਲ੍ਹਣ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲਦ ਹੀ ਸਿਖਿਆ ਵਿਭਾਗ ਵਲੋਂ ਜਲਦ ਹੀ ਹਦਾਇਤਾਂ ਜ਼ਿਲ੍ਹਾ ਸਿਖਿਆ ਅਫ਼ਸਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਜਾਰੀ ਕਰ ਦਿਤੀਆਂ ਜਾਣਗੀਆਂ।
ਕੈਬਨਿਟ ਮੰਤਰੀ ਨੇ ਦਸਿਆ ਕਿ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤਕ ਕਲਾਸਾਂ ਲਾਉਣ ਸਕੂਲ ਖੁਲ੍ਹਣ ਤੋਂ ਬਾਅਦ ਤੋਂ ਹੀ ਮਾਪਿਆਂ, ਜ਼ਿਲ੍ਹਾ ਸਿਖਿਆ ਅਫ਼ਸਰਾਂ ਤੇ ਅਧਿਆਪਕਾਂ ਵਲੋਂ ਲਗਾਤਾਰ ਸਿਫ਼ਾਰਸ਼ ਕੀਤੀ ਜਾ ਰਹੀ ਸੀ ਕਿ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸਕੂਲਾਂ ’ਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਸੇ ਦੇ ਮਦੇਨਜ਼ਰ ਹੀ ਹੁਣ ਪਹਿਲੀ ਜਮਾਤ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਸ਼ਰਤਾਂ ਸਹਿਤ ਦਿਤੀ ਗਈ ਹੈ।    

SHARE ARTICLE

ਏਜੰਸੀ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement