
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਅੰਮ੍ਰਿਤਸਰ: ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਦਰਅਸਲ 14 ਸਾਲਾ ਲੜਕਾ ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆ ਗਿਆ।
PHOTO
ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਆਪਣੇ ਪਿਤਾ ਦੀ ਦੁਕਾਨ ਤੋਂ ਵਾਪਸ ਆਉਂਦੇ ਸਮੇਂ ਕੱਟੀ ਹੋਈ ਪਤੰਗ ਲੁੱਟਦੇ ਸਮੇਂ ਜ਼ਮੀਨ ‘ਤੇ ਰੱਖੇ 100 ਕਿਲੋਵਾਟ ਦੇ ਟਰਾਂਸਫਾਰਮਰ ਦੀ ਲਪੇਟ ਵਿਚ ਆ ਗਿਆ।
Death
ਹਾਈ ਵੋਲਟੇਜ ਤਾਰ ਦੇ ਸੰਪਰਕ ਵਿਚ ਆਉਂਦੇ ਹੀ ਟਰਾਂਸਫਾਰਮਰ ਨੇ ਬੱਚੇ ਨੂੰ ਆਪਣੇ ਵੱਲ ਖਿੱਚ ਲਿਆ ਤੇ ਉਸਦੇ ਸਰੀਰ ਵਿਚ ਅੱਗ ਲੱਗ ਗਈ। ਮੌਕੇ ਉਤੇ ਇਕੱਠੇ ਲੋਕ ਚਾਹ ਕੇ ਵੀ ਉਸ ਨੂੰ ਬਚਾ ਨਾ ਸਕੇ।
Death
ਬੱਚੇ ਦੀ ਮੌਤ ਹੋ ਜਾਣ ਨਾਲ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਤੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਬਿਜਲੀ ਵਿਭਾਗ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਸ ਦੀ ਲਾਪਰਵਾਹੀ ਕਾਰਨ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ।