ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸੁਰੱਖਿਆ ਨਾਲ ਕੀਤਾ ਜਾ ਰਿਹੈ ਖਿਲਵਾੜ : ਆਪ
Published : Jan 21, 2022, 11:47 pm IST
Updated : Jan 21, 2022, 11:47 pm IST
SHARE ARTICLE
image
image

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸੁਰੱਖਿਆ ਨਾਲ ਕੀਤਾ ਜਾ ਰਿਹੈ ਖਿਲਵਾੜ : ਆਪ

ਅੰਮ੍ਰਿਤਸਰ, 21 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਆਮ ਆਦਮੀ ਪਾਰਟੀ ਹਲਕਾ ਉੱਤਰੀ ਨੇ ਪ੍ਰੈਸ ਕਾਨ੍ਰਫਰੰਸ ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਿਵਾਸ ਸਥਾਨ ਸਥਿਤ ਦਫ਼ਤਰ ਵਿਖੇ ਹਲਕਾ ਉੱਤਰੀ ਦੇ ਬੁਲਾਰੇ ਅਰਵਿੰਦਰ ਭੱਟੀ, ਸ਼ੁਕਰਾਤ ਕਾਲੜਾ, ਰਾਜਿੰਦਰ ਪਲਾਹ,ਰਵਿੰਦਰ ਸ਼ਰਮਾ ਅਤੇ ਜ਼ਿਲ੍ਹਾ ਮੀਡਿਆ ਇੰਚਾਰਜ ਵਿਕਰਮਜੀਤ ਵਿੱਕੀ ਆਦਿ ਹਾਜਰ ਸਨ ।ਪੱਤਰਕਾਰਾਂ ਨਾਲ ਗੱਲ ਕਰਦਿਆਂ ਅਰਵਿੰਦਰ ਭੱਟੀ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ,ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਜੀ ਦੀ ਸਕਿਉਰਿਟੀ ਘਟਾਈ ਜਾ ਰਹੀ ਹੈ ਅਤੇ ਉਨਾਂ ਦੀ ਸੁਰੱਖਿਆ ਨਾਲ ਖਿਲਵਾੜ ਕਿੱਤਾ ਜਾ ਰਿਹਾ ਹੈ।
ਸੂਤਰਾਂ ਦੇ ਅਦਾਰਿਆਂ ਤੋਂ ਪਤਾ ਲੱਗ ਰਿਹਾ ਹੈ ਕਿ ਕਈ ਨਾਮਵਰ ਗੈਂਗਸਟਰਾਂ ਨੂੰ ਛੱਡਿਆ ਜਾ ਰਿਹਾ ਹੈ, ਜਿਵੇਂ ਕਿ ਪਤਾ ਹੀ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਗੈਂਗਸਟਰਾਂ ਨਾਲ 36 ਦਾ ਆਂਕੜਾ ਰਿਹਾ ਹੈ। ਇਸਦੀ ਸ਼ਿਕਾਇਤ  ਸਾਬ ਨੂੰ ਵੀ ਭੇਜੀ ਗਈ ਹੈ,ਅਤੇ ਚੁਣਾਵ ਆਯੋਗ ਨੂੰ ਵੀ ਸ਼ਿਕਾਇਤ ਭੇਜੀ ਗਈ ਹੈ,ਉਹਨਾਂ ਆਰੋਪ ਲਗਉਂਦਿਆ ਕਿਹਾ ਕਿ ਡਾ. ਕੁੰਵਰ ਵਿਜੇ ਪ੍ਰਤਾਪ ਦੀ ਸੁਰੱਖਿਆ ਵਿੱਚ ਵਰਤੀ ਜਾ ਰਹੀ ਕੋਤਾਹੀ ਦੇ ਜਿੰਮੇਵਾਰ ਪੰਜਾਬ ਸਰਕਾਰ ਅਤੇ ਖ਼ਾਸ ਕਰਕੇ ਪੰਜਾਬ ਸਰਕਾਰ ਦੇ ਗ੍ਰਹਿ ਮੰਤਰੀ ਸੁੱਖੀ ਰੰਧਾਵਾ ਹਨ,ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਹੈ ਸ਼ੁਕਰਾਤ ਕਾਲੜਾ ਨੇ ਕਿਹਾ ਕਿ ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ ਅੰਦਰ ਮੌਜੂਦ ਗੈਂਗਸਟਰਾਂ ਵਲੋਂ ਕੁੰਵਰ ਸਾਹਬ ਦੀ ਮਦਦ ਕਰਨ ਦੇ ਨਾਮ ਤੇ ਆਡੀਓ ਕਾਲ ਰਿਕਾਰਡ ਕਰਕੇ ਵਾਇਰਲ ਕਿੱਤਿਆ ਜਾ ਸਕਦੀਆਂ ਹਨ,ਅਤੇ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਨੂੰ ਬਦਨਾਮ ਕਰਨ ਦੀ ਘਟੀਆ ਸਾਜ਼ਿਸ਼ ਵਿਰੋਧੀਆਂ ਵਲੋਂ ਘਟੀਆ ਸਿਆਸਤ ਕਿੱਤੀ ਜਾ ਸਕਦੀ ਹੈ।

ਕੈਪਸ਼ਨ—ਏ ਐਸ ਆਰ ਬਹੋੜੂ— 21— 9— ਆਪ ਆਗੂ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ।
 

SHARE ARTICLE

ਏਜੰਸੀ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement