ਗਣਤੰਤਰ ਦਿਵਸ ਦੇ ਨੇੜੇੇ ਸੰਭਾਵੀ ਅਤਿਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲੀਸ ਵਲੋਂ RDX ਬਰਾਮਦ
Published : Jan 21, 2022, 7:21 pm IST
Updated : Jan 21, 2022, 7:22 pm IST
SHARE ARTICLE
Punjab police foil possible terrorist attack near Republic Day, seize RDX
Punjab police foil possible terrorist attack near Republic Day, seize RDX

ਗ੍ਰੇਨੇਡ ਲਾਂਚਰ, 3.79 ਕਿਲੋਗ੍ਰਾਮ ਆਰਡੀਐਕਸ ਜ਼ਬਤ ਕੀਤਾ; ਇੱਕ ਨੂੰ ਕੀਤਾ ਗ੍ਰਿਫ਼ਤਾਰ

ਗ੍ਰੇਨੇਡ ਲਾਂਚਰ, 3.79 ਕਿਲੋਗ੍ਰਾਮ ਆਰਡੀਐਕਸ ਜ਼ਬਤ ਕੀਤਾ;  ਇੱਕ ਨੂੰ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ/ਗੁਰਦਾਸਪੁਰ : ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅਤਿਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐਮਐਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐਮਐਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79 ਕਿਲੋ ਆਰ.ਡੀ.ਐਕਸ., 9 ਇਲੈਕਟ੍ਰੀਕਲ ਡੈਟੋਨੇਟਰ ਅਤੇ ਆਈਈਡੀ ਨਾਲ ਸਬੰਧਤ ਟਾਈਮਰ ਡਿਵਾਈਸਾਂ ਦੀ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਮੋਹਨੀਸ਼ ਚਾਵਲਾ ਨੇ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਯੂਬੀਜੀਐਲ, 150 ਮੀਟਰ ਲੰਮੀ ਰੇਂਜ ਵਾਲੀ ਇੱਕ ਛੋਟੀ ਰੇਂਜ ਦਾ ਗ੍ਰੇਨੇਡ ਲਾਂਚਿੰਗ ਏਰੀਆ ਹਥਿਆਰ ਹੈ ਅਤੇ ਇਹ ਵੀਵੀਆਈਪੀ ਸੁਰੱਖਿਆ ਲਈ  ਵੀ ਨੁਕਸਾਨਦੇਹ ਹੋ ਸਕਦਾ ਹੈ। ਇਹ ਬਰਾਮਦਗੀ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਰਹਿਣ ਵਾਲੇ ਮਲਕੀਤ ਸਿੰਘ ਦੇ ਖੁਲਾਸੇ ‘ਤੇ ਕੀਤੀ ਗਈ, ਜਿਸ ਨੂੰ ਖੂਫ਼ੀਆ ਜਾਣਕਾਰੀ ਦੇ ਆਧਾਰ ‘ਤੇ ਗੁਰਦਾਸਪੁਰ ਪੁਲਸ ਵਲੋਂ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਪੁਲਿਸ ਨੇ ਮਲਕੀਤ ਦੇ ਸਾਥੀ-ਸਾਜਿਸ਼ਘਾੜਿਆਂ , ਜਿਨ੍ਹਾਂ ਦੀ ਪਛਾਣ ਸੁਖਪ੍ਰੀਤ ਸਿੰਘ ਉਰਫ਼ ਸੁੱਖ ਘੁੰਮਣ, ਥਰਨਜੋਤ ਸਿੰਘ ਉਰਫ਼ ਥੰਨਾ ਅਤੇ ਸੁਖਮੀਤਪਾਲ ਸਿੰਘ ਉਰਫ਼ ਸੁੱਖ ਬਿਖਾਰੀਵਾਲ ; ਸਾਰੇ ਗੁਰਦਾਸਪੁਰ ਦੇ ਵਸਨੀਕ ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਭਗੌੜੇ ਹੋਏ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਵਜੋਂ ਹੋਈ ਹੈ, ’ਤੇ ਵੀ ਮੁਕੱਦਮਾ ਦਰਜ ਕੀਤਾ ਹੈ।

ਆਈਜੀ ਮੋਹਨੀਸ਼ ਚਾਵਲਾ ਨੇ ਕਿਹਾ ਕਿ ਇਸ ਮਾਮਲੇ ਦੀ ਹੁਣ ਤੱਕ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤਾ ਦੋਸ਼ੀ ਮਲਕੀਤ , ਸੁੱਖ ਘੁੰਮਣ ਦੇ ਸਿੱਧੇ ਸੰਪਰਕ ਵਿੱਚ ਸੀ। ਜ਼ਿਕਰਯੋਗ ਹੈ ਕਿ ਸੁੱਖ ਘੁੰਮਣ ਉਹੀ ਮੁਲਜ਼ਮ ਹੈ ਜਿਸ ਨੇ ਯੂਏ (ਪੀ) ਐਕਟ ਤਹਿਤ ਇੱਕ ਵਿਅਕਤੀਗਤ ਨਾਮਜ਼ਦ ਅੱਤਵਾਦੀ ਆਈ.ਐਸ.ਵਾਈ.ਐਫ ਮੁਖੀ ਲਖਬੀਰ ਰੋਡੇ ਅਤੇ ਮੋਗਾ ਦਾ ਮੂਲ ਨਿਵਾਸੀ ਤੇ ਹੁਣ ਕਨੇਡਾ ਰਹਿ ਰਹੇ ਭਗੌੜੇ ਗੈਂਗਸਟਰ ਅਰਸ਼ ਡੱਲਾ,  ਨਾਲ ਸਾਜ਼ਿਸ਼ ਰਚੀ ਸੀ। ਉਨਾਂ ਦੱਸਿਆ ਕਿ ਵਿਸਫੋਟਕਾਂ ਦੀ ਖੇਪ ਲਖਬੀਰ ਰੋਡੇ ਨੇ ਪਾਕਿਸਤਾਨ ਤੋਂ ਭੇਜੀ ਸੀ।

ਐਸ.ਐਸ.ਪੀ ਗੁਰਦਾਸਪੁਰ ਨਾਨਕ ਸਿੰਘ ਨੇ ਦੱਸਿਆ ਕਿ ਹੁਣ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਹੋਈਆਂ  ਹਥਿਆਰਾਂ/ਵਿਸਫੋਟਕ ਖੇਪਾਂ, ਜਿਸ ਵਿੱਚ ਮਲਕੀਤ ਸਿੰਘ ਦੀ ਭੂਮਿਕਾ ਸਪੱਸ਼ਟ ਹੋਈ ਹੈ, ਅਸਲ ਵਿੱਚ  ਐਸਬੀਐਸ ਨਗਰ ਪੁਲੀਸ ਵੱਲੋਂ ਹਾਲ ਹੀ ਵਿੱਚ ਪਰਦਾਫਾਸ਼ ਕੀਤੇ ਅੱਤਵਾਦੀ ਮਾਡਿਊਲ ਦੀ ਕਾਰਵਾਈ ਵਿੱਚ ਵਰਤੀ ਜਾਣੀਆਂ ਸਨ।

Punjab police foil possible terrorist attack near Republic Day, seize RDXPunjab police foil possible terrorist attack near Republic Day, seize RDX

ਉਨਾਂ ਦੱਸਿਆ ਕਿ ਯੂਏ(ਪੀ) ਐਕਟ ਦੀ ਧਾਰਾ 17 ਅਤੇ 18, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5, ਆਈਪੀਸੀ ਦੀ ਧਾਰਾ 120ਬੀ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 27, 54 ਅਤੇ 59 ਤਹਿਤ ਐਫਆਈਆਰ ਨੰਬਰ 11 ਮਿਤੀ 20 ਜਨਵਰੀ 2022 ਦੀਨਾਨਗਰ ਥਾਣੇ ਵਿੱਚ ਦਰਜ ਕੀਤੀ ਗਈ ਹੈ । ਉਨਾਂ ਅੱਗੇ ਕਿਹਾ, “ ਉਕਤ ਅੱਤਵਾਦੀ ਮਾਡਿਊਲ ਦੇ ਬਾਕੀ ਮੈਂਬਰਾਂ ਦੀ ਸ਼ਨਾਖ਼ਤ ਕਰਨ, ਉਹਨਾਂ ਦੁਆਰਾ ਪ੍ਰਾਪਤ ਕੀਤੇ ਗਏ ਬਾਕੀ ਅੱਤਵਾਦੀ ਹਾਰਡਵੇਅਰ ਨੂੰ ਬਰਾਮਦ ਕਰਨ ਅਤੇ ਆਈਐਸਆਈ ਪਾਕਿਸਤਾਨ  ਅਤੇ ਲਖਬੀਰ ਰੋਡੇ ਵਲੋਂ ਰਚੀ ਗਈ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।’’

ਉਨਾਂ ਦੱਸਿਆ ਕਿ 16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਤੋਂ ਇਲਾਵਾ ਅਗਸਤ 2021 ਵਿੱਚ ਜਲੰਧਰ ਤੋਂ ਉਸਦੇ ਰਿਸ਼ਤੇਦਾਰ ਗੁਰਮੁਖ ਸਿੰਘ ਰੋਡੇ ਤੋਂ ਟਿਫਿਨ ਆਈ.ਈ.ਡੀ., ਆਰ.ਡੀ.ਐਕਸ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਵਿੱਚ ਵੀ ਲਖਬੀਰ ਰੋਡੇ ਦੀ ਭੂਮਿਕਾ ਪਾਈ ਗਈ ਹੈ।

Punjab police foil possible terrorist attack near Republic Day, seize RDXPunjab police foil possible terrorist attack near Republic Day, seize RDX

ਐਸ.ਬੀ.ਐਸ. ਨਗਰ ਵਿਖੇ ਹਾਲ ਹੀ ਵਿੱਚ ਪਰਦਾਫਾਸ਼ ਕੀਤੇ ਗਏ ਦਹਿਸ਼ਤੀ ਮਾਡਿਊਲ ਵਿੱਚ ਵੀ ਲਖਬੀਰ ਰੋਡੇ  ਪ੍ਰਮੁੱਖ ਪਾਇਆ ਗਿਆ ਹੈ। ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ, ਜੋ ਕਿ ਇਸ ਸਮੇਂ ਤਿਹਾੜ ਜੇਲ, ਦਿੱਲੀ ਵਿੱਚ ਬੰਦ ਹੈ, ਵੀ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਅਤੇ 10 ਫਰਵਰੀ 2020 ਨੂੰ ਧਾਰੀਵਾਲ ਵਿਖੇ ਹਨੀ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ  ਸ਼ਾਮਲ ਸੀ। ਉਸ ਨੂੰ ਦਸੰਬਰ, 2020 ਵਿੱਚ ਦੁਬਈ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ। ਸੁੱਖ ਭਿਖਾਰੀਵਾਲ ਨੇ ਇਹਨਾਂ ਜੁਰਮਾਂ ਨੂੰ ਅੰਜਾਮ ਦੇਣ ਲਈ ਪੈਦਲ ਸਿਪਾਹੀ, ਹਥਿਆਰ ਅਤੇ ਗੋਲਾ-ਬਾਰੂਦ, ਲੌਜਿਸਟਿਕਸ, ਫੰਡ ਆਦਿ ਪ੍ਰਦਾਨ ਕੀਤੇ ਸਨ।

ਜ਼ਿਕਰਯੋਗ ਹੈ ਕਿ ਨਵੰਬਰ-ਦਸੰਬਰ 2021 ਦੌਰਾਨ, ਗੁਰਦਾਸਪੁਰ ਪੁਲਿਸ ਨੇ ਪਾਕਿਸਤਾਨ ਵਲੋਂ ਨਿਯੰਤਰਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਸੀ ਅਤੇ ਮੌਡਿਊਲ ਦੇ ਚਾਰ ਮੈਂਬਰਾਂ ਨੂੰ ਗਿ੍ਰਫਤਾਰ ਕਰਨ ਤੋਂ ਇਲਾਵਾ ਲਗਭਗ 1 ਕਿਲੋ ਆਰਡੀਐਕਸ, 6 ਹੈਂਡ ਗ੍ਰਨੇਡ, 1 ਟਿਫਨ ਬਾਕਸ ਆਈਈਡੀ, ਤਿੰਨ ਇਲੈਕਟਿ੍ਰਕਲ ਡੈਟੋਨੇਟਰ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement