ਪੰਜਾਬ ਪੁਲਿਸ ਨੇ ਵੱਡੀ ਅਤਿਵਾਦੀ ਸਾਜ਼ਸ਼ ਨੂੰ ਕੀਤਾ ਨਾਕਾਮ
Published : Jan 21, 2022, 11:49 pm IST
Updated : Jan 21, 2022, 11:49 pm IST
SHARE ARTICLE
image
image

ਪੰਜਾਬ ਪੁਲਿਸ ਨੇ ਵੱਡੀ ਅਤਿਵਾਦੀ ਸਾਜ਼ਸ਼ ਨੂੰ ਕੀਤਾ ਨਾਕਾਮ

ਦੀਨਾਨਗਰ, 21 ਜਨਵਰੀ (ਦੀਪਕ ਮੰਨੀ) : ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅਤਿਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਨਿਸ਼ਾਨਦੇਹੀ ’ਤੇ ਗੁਰਦਾਸਪੁਰ ਤੋਂ ਦੋ 40 ਐਮਐਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐਮਐਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79 ਕਿਲੋ ਆਰ.ਡੀ.ਐਕਸ., 9 ਇਲੈਕਟ੍ਰੀਕਲ ਡੈਟੋਨੇਟਰ ਅਤੇ ਆਈਈਡੀ ਨਾਲ ਸਬੰਧਤ ਟਾਈਮਰ ਡਿਵਾਈਸਾਂ ਦੀ ਬਰਾਮਦਗੀ ਕੀਤੀ ਹੈ। 
ਇਹ ਜਾਣਕਾਰੀ ਅੱਜ ਇਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਮੋਹਨੀਸ਼ ਚਾਵਲਾ ਨੇ ਦਿਤੀ। ਜਾਣਕਾਰੀ ਮੁਤਾਬਕ ਯੂਬੀਜੀਐਲ, 150 ਮੀਟਰ ਲੰਮੀ ਰੇਂਜ ਵਾਲੀ ਇਕ ਛੋਟੀ ਰੇਂਜ ਦਾ ਗ੍ਰੇਨੇਡ ਲਾਂਚਿੰਗ ਏਰੀਆ ਹਥਿਆਰ ਹੈ ਅਤੇ ਇਹ ਵੀਵੀਆਈਪੀ ਸੁਰੱਖਿਆ ਲਈ  ਵੀ ਨੁਕਸਾਨਦੇਹ ਹੋ ਸਕਦਾ ਹੈ। ਇਹ ਬਰਾਮਦਗੀ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਰਹਿਣ ਵਾਲੇ ਮਲਕੀਤ ਸਿੰਘ ਦੇ ਖੁਲਾਸੇ ’ਤੇ ਕੀਤੀ ਗਈ, ਜਿਸ ਨੂੰ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਗੁਰਦਾਸਪੁਰ ਪੁਲਸ ਵਲੋਂ ਵੀਰਵਾਰ ਨੂੰ ਗਿ੍ਰਫਤਾਰ ਕੀਤਾ ਸੀ। 
ਪੁਲਿਸ ਨੇ ਮਲਕੀਤ ਦੇ ਸਾਥੀ-ਸਾਜ਼ਸ਼ਘਾੜਿਆਂ, ਜਿਨ੍ਹਾਂ ਦੀ ਪਛਾਣ ਸੁਖਪ੍ਰੀਤ ਸਿੰਘ ਉਰਫ਼ ਸੁੱਖ ਘੁੰਮਣ, ਥਰਨਜੋਤ ਸਿੰਘ ਉਰਫ਼ ਥੰਨਾ ਅਤੇ ਸੁਖਮੀਤਪਾਲ ਸਿੰਘ ਉਰਫ਼ ਸੁੱਖ ਬਿਖਾਰੀਵਾਲ ; ਸਾਰੇ ਗੁਰਦਾਸਪੁਰ ਦੇ ਵਸਨੀਕ ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫ਼ੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਭਗੌੜੇ ਹੋਏ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਵਜੋਂ ਹੋਈ ਹੈ, ਵਿਰੁਧ ਵੀ ਮੁਕੱਦਮਾ ਦਰਜ ਕੀਤਾ ਹੈ।
ਆਈਜੀ ਮੋਹਨੀਸ਼ ਚਾਵਲਾ ਨੇ ਕਿਹਾ ਕਿ ਇਸ ਮਾਮਲੇ ਦੀ ਹੁਣ ਤਕ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗਿ੍ਰਫ਼ਤਾਰ ਕੀਤਾ ਮਲਕੀਤ ਸਿੰਘ, ਸੁੱਖ ਘੁੰਮਣ ਦੇ ਸਿੱਧੇ ਸੰਪਰਕ ਵਿਚ ਸੀ। ਜ਼ਿਕਰਯੋਗ ਹੈ ਕਿ ਸੁੱਖ ਘੁੰਮਣ ਉਹੀ ਮੁਲਜ਼ਮ ਹੈ ਜਿਸ ਨੇ ਯੂਏ (ਪੀ) ਐਕਟ ਤਹਿਤ ਇਕ ਵਿਅਕਤੀਗਤ ਨਾਮਜ਼ਦ ਅਤਿਵਾਦੀ ਆਈ.ਐਸ.ਵਾਈ.ਐਫ ਮੁਖੀ ਲਖਬੀਰ ਰੋਡੇ ਅਤੇ ਮੋਗਾ ਦਾ ਮੂਲ ਨਿਵਾਸੀ ਤੇ ਹੁਣ ਕਨੇਡਾ ਰਹਿ ਰਹੇ ਭਗੌੜੇ ਗੈਂਗਸਟਰ ਅਰਸ਼ ਡੱਲਾ ਨਾਲ ਸਾਜ਼ਸ਼ ਰਚੀ ਸੀ। ਉਨ੍ਹਾਂ ਦਸਿਆ ਕਿ ਵਿਸਫ਼ੋਟਕਾਂ ਦੀ ਖੇਪ ਲਖਬੀਰ ਰੋਡੇ ਨੇ ਪਾਕਿਸਤਾਨ ਤੋਂ ਭੇਜੀ ਸੀ।
ਐਸ.ਐਸ.ਪੀ ਗੁਰਦਾਸਪੁਰ ਨਾਨਕ ਸਿੰਘ ਨੇ ਦਸਿਆ ਕਿ ਹੁਣ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਹੋਈਆਂ  ਹਥਿਆਰਾਂ/ਵਿਸਫੋਟਕ ਖੇਪਾਂ, ਜਿਸ ਵਿਚ ਮਲਕੀਤ ਸਿੰਘ ਦੀ ਭੂਮਿਕਾ ਸਪੱਸ਼ਟ ਹੋਈ ਹੈ, ਅਸਲ ਵਿਚ  ਐਸਬੀਐਸ ਨਗਰ ਪੁਲਿਸ ਵਲੋਂ ਹਾਲ ਹੀ ਵਿਚ ਪਰਦਾਫਾਸ਼ ਕੀਤੇ ਅਤਿਵਾਦੀ ਮਾਡਿਊਲ ਦੀ ਕਾਰਵਾਈ ਵਿਚ ਵਰਤੀ ਜਾਣੀਆਂ ਸਨ।
ਉਨ੍ਹਾਂ ਦਸਿਆ ਕਿ ਯੂਏ (ਪੀ) ਐਕਟ ਦੀ ਧਾਰਾ 17 ਅਤੇ 18, ਵਿਸਫ਼ੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5, ਆਈਪੀਸੀ ਦੀ ਧਾਰਾ 120ਬੀ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 27, 54 ਅਤੇ 59 ਤਹਿਤ ਐਫਆਈਆਰ ਨੰਬਰ 11 ਮਿਤੀ 20 ਜਨਵਰੀ 2022 ਦੀਨਾਨਗਰ ਥਾਣੇ ਵਿਚ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ,  “ਉਕਤ ਅਤਿਵਾਦੀ ਮਾਡਿਊਲ ਦੇ ਬਾਕੀ ਮੈਂਬਰਾਂ ਦੀ ਸ਼ਨਾਖ਼ਤ ਕਰਨ, ਉਨ੍ਹਾਂ ਦੁਆਰਾ ਪ੍ਰਾਪਤ ਕੀਤੇ ਗਏ ਬਾਕੀ ਅਤਿਵਾਦੀ ਹਾਰਡਵੇਅਰ ਨੂੰ ਬਰਾਮਦ ਕਰਨ ਅਤੇ ਆਈਐਸਆਈ ਪਾਕਿਸਤਾਨ ਅਤੇ ਲਖਬੀਰ ਰੋਡੇ ਵਲੋਂ ਰਚੀ ਗਈ ਸਾਰੀ ਸਾਜ਼ਸ਼ ਦਾ ਪਰਦਾਫ਼ਾਸ਼ ਕਰਨ ਲਈ ਜਾਂਚ ਜਾਰੀ ਹੈ।’’
ਫ਼ੋਟੋ ਨੰ. 1 : ਅਪਰਬਾਰੀ ਦੁਆਬ ਨਹਿਰ ’ਚ ਪੁਲਿਸ ਵਲੋਂ ਚਲਾਈ ਤਲਾਸ਼ੀ ਮੁਹਿੰਮ ਦਾ ਇਕ ਦ੍ਰਿਸ਼।
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement