
ਪੰਜ ਦਿਨਾਂ ਦਾ ਅਲਟੀਮੇਟਮ ਦਿੰਦਿਆ ਚੇਤਾਵਨੀ ਦਿਤੀ ਹੈ ਕਿ ਉਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਮੇਤ ਹੋਰਨਾਂ ਆਗੂਆਂ ਦਾ ਘਿਰਾਉ ਕੀਤਾ ਜਾਵੇਗਾ।
ਬਠਿੰਡਾ (ਸੁਖਜਿੰਦਰ ਮਾਨ): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਪਰ ਅੜਿੱਕੇ ਪਾਉਣ ਦੇ ਦੋਸ਼ ਲਗਾਉਂਦਿਆਂ ਸਿੱਖ ਜਥੇਬੰਦੀਆਂ ਨੇ ਆਮ ਆਦਮੀ ਪਾਰਟੀ ਨੂੰ ਪੰਜ ਦਿਨਾਂ ਦਾ ਅਲਟੀਮੇਟਮ ਦਿੰਦਿਆ ਚੇਤਾਵਨੀ ਦਿਤੀ ਹੈ ਕਿ ਉਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਮੇਤ ਹੋਰਨਾਂ ਆਗੂਆਂ ਦਾ ਘਿਰਾਉ ਕੀਤਾ ਜਾਵੇਗਾ।
Sikh Organizations
ਅੱਜ ਇਥੇ ਬਾਬਾ ਹਰਦੀਪ ਸਿੰਘ ਡਿਬਡਿਬਾ ਤੇ ਬਾਬਾ ਬਖ਼ਸ਼ੀਸ਼ ਸਿੰਘ ਦੀ ਅਗਵਾਈ ਵਿਚ ਹੋਈ ਬੈਠਕ ’ਚ ਇਕ ਗਿਆਰਾਂ ਮੈਂਬਰੀ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਕਿਹਾ ਕਿ ਜੋ ਦੂਜੀਆਂ ਸਾਰੀਆਂ ਪੰਥਕ ਧਿਰਾਂ, ਸਿੱਖ ਜਥੇਬੰਦੀਆਂ ਤੇ ਪ੍ਰੋ. ਭੁੱਲਰ ਪ੍ਰਤੀ ਸੁਹਿਰਦ ਸੋਚ ਰੱਖਣ ਵਾਲੇ ਗਰੁਪਾਂ, ਆਗੂਆਂ ਨਾਲ ਤਾਲਮੇਲ ਕਰ ਕੇ ਇਸ ਮਸਲੇ ’ਤੇ ਵਿਸ਼ਾਲ ਤੇ ਸੰਗਠਤ ਢੰਗ ਨਾਲ ਮੁਹਿੰਮ ਚਲਾਈ ਜਾਵੇ।
ਇਸ ਮੌਕੇ ਆਗੂਆਂ ਨੇ ਦਸਿਆ ਕਿ ਸੂਬੇ ’ਚ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਇਹ ਚੇਤਾਵਨੀ ਪੱਤਰ ਦਿਤੇ ਜਾਣਗੇ। ਇਸ ਤੋਂ ਬਾਅਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਘੇਰਨ ਦਾ ਕੀਤਾ ਐਲਾਨ