ਸਿੱਖ ਜਥੇਬੰਦੀਆਂ ਵਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ‘ਆਪ’ ਨੂੰ ਪੰਜ ਦਿਨਾਂ ਦਾ ਸਮਾਂ
Published : Jan 21, 2022, 12:13 am IST
Updated : Jan 21, 2022, 12:13 am IST
SHARE ARTICLE
image
image

ਸਿੱਖ ਜਥੇਬੰਦੀਆਂ ਵਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ‘ਆਪ’ ਨੂੰ ਪੰਜ ਦਿਨਾਂ ਦਾ ਸਮਾਂ

ਬਠਿੰਡਾ, 20 ਜਨਵਰੀ (ਸੁਖਜਿੰਦਰ ਮਾਨ): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਪਰ ਅੜਿੱਕੇ ਪਾਉਣ ਦੇ ਦੋਸ਼ ਲਗਾਉਂਦਿਆਂ ਸਿੱਖ ਜਥੇਬੰਦੀਆਂ ਨੇ ਆਮ ਆਦਮੀ ਪਾਰਟੀ ਨੂੰ ਪੰਜ ਦਿਨਾਂ ਦਾ ਅਲਟੀਮੇਟਮ ਦਿੰਦਿਆ ਚੇਤਾਵਨੀ ਦਿਤੀ ਹੈ ਕਿ ਉਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਮੇਤ ਹੋਰਨਾਂ ਆਗੂਆਂ ਦਾ ਘਿਰਾਉ ਕੀਤਾ ਜਾਵੇਗਾ। 
ਅੱਜ ਇਥੇ ਬਾਬਾ ਹਰਦੀਪ ਸਿੰਘ ਡਿਬਡਿਬਾ ਤੇ ਬਾਬਾ ਬਖ਼ਸ਼ੀਸ਼ ਸਿੰਘ ਦੀ ਅਗਵਾਈ ਵਿਚ ਹੋਈ ਬੈਠਕ ’ਚ ਇਕ ਗਿਆਰਾਂ ਮੈਂਬਰੀ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਕਿਹਾ ਕਿ ਜੋ ਦੂਜੀਆਂ ਸਾਰੀਆਂ ਪੰਥਕ ਧਿਰਾਂ, ਸਿੱਖ ਜਥੇਬੰਦੀਆਂ ਤੇ ਪ੍ਰੋ. ਭੁੱਲਰ ਪ੍ਰਤੀ ਸੁਹਿਰਦ ਸੋਚ ਰੱਖਣ ਵਾਲੇ ਗਰੁਪਾਂ, ਆਗੂਆਂ ਨਾਲ ਤਾਲਮੇਲ ਕਰ ਕੇ ਇਸ ਮਸਲੇ ’ਤੇ ਵਿਸ਼ਾਲ ਤੇ ਸੰਗਠਤ ਢੰਗ ਨਾਲ ਮੁਹਿੰਮ ਚਲਾਈ ਜਾਵੇ।
 ਇਸ ਮੌਕੇ ਆਗੂਆਂ ਨੇ ਦਸਿਆ ਕਿ ਸੂਬੇ ’ਚ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਇਹ ਚੇਤਾਵਨੀ ਪੱਤਰ ਦਿਤੇ ਜਾਣਗੇ। 

ਇਸ ਖ਼ਬਰ ਨਾਲ ਸਬੰਧਤ ਫੋਟੋ 20 ਬੀਟੀਆਈ 05 ਨੰਬਰ ਵਿਚ ਭੇਜੀ ਜਾ ਰਹੀ ਹੈ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement